ETV Bharat / bharat

ਓਮ ਪ੍ਰਕਾਸ਼ ਚੌਟਾਲਾ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ ਮਾਮਲੇ ’ਚ ਈਡੀ ਦੇ ਸਾਬਕਾ ਨਿਰਦੇਸ਼ਕ ਨੇ ਦਿੱਤੀ ਗਵਾਹੀ - ਆਮਦਨ ਤੋਂ ਵੱਧ ਜਾਇਦਾਦ ਦੇ ਕੇਸ

ਮੰਗਲਵਾਰ ਨੂੰ, ਈਡੀ ਦੇ ਸੇਵਾਮੁਕਤ ਡਾਇਰੈਕਟਰ ਕਮਲ ਸਿੰਘ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਖ਼ਿਲਾਫ਼ ਆਪਣਾ ਬਿਆਨ ਦਰਜ ਕਰਵਾਇਆ।

ਤਸਵੀਰ
ਤਸਵੀਰ
author img

By

Published : Mar 16, 2021, 11:01 PM IST

ਨਵੀਂ ਦਿੱਲੀ: ਮੰਗਲਵਾਰ ਨੂੰ, ਈਡੀ ਦੇ ਸੇਵਾਮੁਕਤ ਨਿਰਦੇਸ਼ਕ ਕਮਲ ਸਿੰਘ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਖ਼ਿਲਾਫ਼ ਆਪਣਾ ਬਿਆਨ ਦਰਜ ਕਰਵਾਇਆ। ਇਸ ਮਾਮਲੇ ’ਚ ਅਗਲੀ ਸੁਣਵਾਈ 5 ਅਪ੍ਰੈਲ ਨੂੰ ਹੋਵੇਗੀ।

6 ਕਰੋੜ ਤੋਂ ਵੱਧ ਸੰਪਤੀ ਹੋ ਚੁੱਕੀ ਹੈ ਜ਼ਬਤ

ਅਦਾਲਤ ਨੇ ਚੌਟਾਲਾ ਖ਼ਿਲਾਫ਼ ਮਨੀ ਲਾਂਡਿੰਗ ਐਕਟ ਦੀ ਧਾਰਾ 4 ਤਹਿਤ ਦੋਸ਼ ਤੈਅ ਕੀਤੇ ਹਨ। ਈਡੀ ਨੇ ਚੌਟਾਲਾ ਦੀ ਜ਼ਬਤ ਕੀਤੀ ਜਾਇਦਾਦ ਬਾਰੇ ਪੂਰਕ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ’ਤੇ ਕੋਰਟ ਨੇ ਕਾਰਵਾਈ ਕੀਤੀ ਸੀ। 2019 ’ਚ ਈਡੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਚੌਟਾਲਾ ਦੀ 1 ਕਰੋੜ 94 ਲੱਖ ਦੀ ਸੰਪਤੀ ਜ਼ਬਤ ਕਰ ਲਈ ਸੀ।

ਈਡੀ ਨੇ ਮਨੀ ਲਾਂਡਰਿੰਗ ਐਕਟ ਤਹਿਤ ਚੌਟਾਲਾ ਦੀ ਜ਼ਮੀਨ ਅਤੇ ਇਕ ਫਾਰਮ ਹਾਊਸ ਨੂੰ ਜ਼ਬਤ ਕੀਤਾ ਸੀ। ਈਡੀ ਨੇ ਇਸ ਤੋਂ ਪਹਿਲਾਂ ਓਮ ਪ੍ਰਕਾਸ਼ ਦੀ 4.15 ਕਰੋੜ ਦੀ ਸੰਪਤੀ ਜ਼ਬਤ ਕਰ ਲਈ ਸੀ। ਇਸ ਤਰ੍ਹਾਂ ਕੁਲ ਮਿਲਾ ਕੇ 6 ਕਰੋੜ ਤੋਂ ਜ਼ਿਆਦਾ ਸੰਪਤੀ ਜ਼ਬਤ ਕੀਤੀ ਜਾ ਚੁੱਕੀ ਹੈ।

ਜੇਬੀਟੀ ਭਰਤੀ ਮਾਮਲੇ ’ਚ ਸਜ਼ਾ ਕੱਟ ਰਹੇ ਹਨ ਓਮ ਪ੍ਰਕਾਸ਼ ਚੌਟਾਲਾ

ਚੌਟਾਲਾ ਜੂਨੀਅਰ ਬੇਸਿਕ ਟ੍ਰੇਨਿੰਗ ਟੀਚਰਜ਼ ਦੀ ਭਰਤੀ ਮਾਮਲੇ ’ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 10 ਸਾਲ ਦੀ ਸਜ਼ਾ ਕੱਟ ਰਹੇ ਹਨ। ਇਸ ਮਾਮਲੇ ’ਚ ਓਮ ਪ੍ਰਕਾਸ਼ ਚੌਟਾਲਾ ਅਤੇ ਉਨ੍ਹਾਂ ਦੇ ਵੱਡੇ ਪੁੱਤਰ ਅਜੈ ਸਿੰਘ ਚੌਟਾਲਾ ਨੂੰ 7 ਸਾਲ ਪਹਿਲਾਂ 16 ਜਨਵਰੀ 2013 ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.