ਚੰਡੀਗੜ੍ਹ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਭੁਪਿੰਦਰ ਸਿੰਘ ਹੁੱਡਾ ਸਾਹਬ ਸੜਕ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਦੱਸਿਆ ਜਾ ਰਿਹਾ ਹੈ ਕਿ ਭੁਪਿੰਦਰ ਹੁੱਡਾ ਹਿਸਾਰ ਦੇ ਗਿਰਾਏ ਪਿੰਡ 'ਚ ਮੁੱਕੇਬਾਜ਼ ਸਵੀਟੀ ਬੂਰਾ ਦੇ ਸਨਮਾਨ ਸਮਾਰੋਹ 'ਚ ਸ਼ਾਮਲ ਹੋਣ ਜਾ ਰਹੇ ਸਨ। ਇਸ ਦੌਰਾਨ ਇਹ ਹਾਦਸਾ ਨੀਲਗਾਂ ਦੀ ਟੱਕਰ ਕਾਰਨ ਵਾਪਰਿਆ ਹੈ। ਇਸ ਹਾਦਸੇ ਵਿੱਚ ਭੁਪਿੰਦਰ ਸਿੰਘ ਹੁੱਡਾ ਜਿਸ ਗੱਡੀ ਵਿੱਚ ਸਵਾਰ ਸਨ, ਉਸ ਦਾ ਏਅਰਬੈਗ ਖੁਲ੍ਹ ਗਏ। ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਸਵੀਟੀ ਬੂਰਾ ਦੇ ਸਨਮਾਨ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ ਹੁੱਡਾ : ਤੁਹਾਨੂੰ ਦੱਸ ਦੇਈਏ ਕਿ ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੀ ਜੇਤੂ ਸਵੀਟੀ ਬੂਰਾ ਦਾ ਅੱਜ ਹਿਸਾਰ ਦੇ ਗਿਰਾਈ ਵਿੱਚ ਸਵਾਗਤ ਕੀਤਾ ਜਾ ਰਿਹਾ ਹੈ। ਸਵੀਟੀ ਬੂਰਾ ਨੇ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 81 ਕਿਲੋ ਭਾਰ ਵਰਗ ਵਿੱਚ ਸੋਨ ਤਮਗਾ ਜਿੱਤਿਆ। ਸਵੀਟੀ ਦੇ ਗੋਲਡ ਮੈਡਲ ਜਿੱਤਣ 'ਤੇ ਉਨ੍ਹਾਂ ਦੇ ਜੱਦੀ ਪਿੰਡ 'ਚ ਰਿਸੈਪਸ਼ਨ ਪਾਰਟੀ ਰੱਖੀ ਗਈ। ਇਸ ਪਾਰਟੀ ਵਿੱਚ ਮੁੱਖ ਮਹਿਮਾਨ ਵਜੋਂ ਸਾਬਕਾ ਮੁੱਖ ਮੰਤਰੀ ਵੱਲੋਂ ਸ਼ਿਰਕਤ ਕੀਤੀ ਜਾਣੀ ਸੀ।
ਇਹ ਵੀ ਪੜ੍ਹੋ : Atiq Ahmed Sabarmati Jail: ਸਾਬਰਮਤੀ ਜੇਲ੍ਹ ਵਿੱਚ ਅਤੀਕ ਦੀਆਂ ਵਧਣਗੀਆਂ ਮੁਸ਼ਕਿਲਾਂ, ਉੱਚ ਸੁਰੱਖਿਆ ਵਾਲੀ ਬੈਰਕ 'ਚ ਕੀਤਾ ਸ਼ਿਫਟ
ਪਿੰਡ ਮਟਲੌਦਾ ਨੇੜੇ ਅਚਾਨਕ ਨੀਲਗਾਂ ਨਾਲ ਟਕਰਾਈ ਕਾਰ : ਇਸ ਰਿਸੈਪਸ਼ਨ ਵਿੱਚ ਸ਼ਾਮਲ ਹੋਣ ਲਈ ਸਾਬਕਾ ਸੀਐਮ ਭੁਪਿੰਦਰ ਸਿੰਘ ਹੁੱਡਾ ਹਿਸਾਰ ਜਾ ਰਹੇ ਸਨ। ਪਿੰਡ ਮਟਲੌਦਾ ਨੇੜੇ ਅਚਾਨਕ ਇੱਕ ਨੀਲਗਾਂ ਉਨ੍ਹਾਂ ਦੀ ਕਾਰ ਦੇ ਸਾਹਮਣੇ ਆ ਗਈ। ਨੀਲਗਾਂ ਦੀ ਟੱਕਰ ਕਾਰਨ ਕਾਰ ਦੇ ਏਅਰਬੈਗ ਖੁੱਲ੍ਹ ਗਏ। ਜਿਸ ਕਾਰਨ ਭੁਪਿੰਦਰ ਸਿੰਘ ਹੁੱਡਾ ਵਾਲ-ਵਾਲ ਬਚ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਕਿਸੇ ਹੋਰ ਗੱਡੀ ਵਿੱਚ ਭੇਜ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਭੁਪਿੰਦਰ ਹੁੱਡਾ ਦੇ ਕਾਫਲੇ 'ਚ 4-5 ਗੱਡੀਆਂ ਸ਼ਾਮਲ ਸਨ।
ਇਹ ਵੀ ਪੜ੍ਹੋ : PM Modi Visit Bandipur Tiger Reserve: 'ਪ੍ਰੋਜੈਕਟ ਟਾਈਗਰ' ਦੇ 50 ਸਾਲ ਪੂਰੇ ਹੋਣ ਦਾ ਜਸ਼ਨ, PM ਮੋਦੀ ਪਹੁੰਚੇ ਬਾਂਦੀਪੁਰ ਟਾਈਗਰ ਰਿਜ਼ਰਵ
ਮੁੱਕੇਬਾਜ਼ ਨੀਤੂ ਘਾਂਘਸ ਤੇ ਸਟੀਵੀ ਬੂਰਾ ਨੂੰ ਹਰਿਆਣਾ ਸਰਕਾਰ ਵੱਲੋਂ 40 ਲੱਖ ਰੁਪਏ : ਦੂਜੇ ਪਾਸੇ 30 ਮਾਰਚ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਮੁੱਕੇਬਾਜ਼ ਨੀਤੂ ਘਾਂਘਸ ਅਤੇ ਸਵੀਟੀ ਬੂਰਾ ਨੂੰ ਗਰੁੱਪ ਬੀ ਦੀ ਨੌਕਰੀ ਦੇ ਪੇਸ਼ਕਸ਼ ਪੱਤਰ ਅਤੇ 40 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ।