ਨਵੀਂ ਦਿੱਲੀ : ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਸਫਦਰਜੰਗ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਪੁਲਿਸ ਸੁਰੱਖਿਆ ਹੇਠ ਤਿਹਾੜ ਜੇਲ੍ਹ ਤੋਂ ਹਸਪਤਾਲ ਲਿਆਂਦਾ ਗਿਆ। ਕੁਝ ਦਿਨ ਪਹਿਲਾਂ ਹੀ ਜੈਨ ਦੇ ਵਕੀਲ ਨੇ ਸੁਪਰੀਮ ਕੋਰਟ 'ਚ ਦੱਸਿਆ ਸੀ ਕਿ ਉਨ੍ਹਾਂ ਦਾ ਵਜ਼ਨ 35 ਕਿਲੋ ਘਟ ਗਿਆ ਹੈ। ਮਨੀ ਲਾਂਡਰਿੰਗ ਦੇ ਦੋਸ਼ 'ਚ ਤਿਹਾੜ ਦੀ ਜੇਲ੍ਹ ਨੰਬਰ ਸੱਤ 'ਚ ਬੰਦ ਜੈਨ ਦਾ ਭਾਰ ਲਗਾਤਾਰ ਘੱਟ ਰਿਹਾ ਹੈ। ਦੱਸ ਦੇਈਏ ਕਿ ਜੈਨ 31 ਮਈ 2022 ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਜਦੋਂ ਜੈਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਤਾਂ ਉਨ੍ਹਾਂ ਦਾ ਭਾਰ 97 ਕਿਲੋ ਸੀ, ਹੁਣ ਭਾਰ ਘਟ ਕੇ 62 ਕਿਲੋ ਰਹਿ ਗਿਆ ਹੈ।
ਜੇਲ੍ਹ ਵਿੱਚ ਬਣਿਆ ਖਾਣਾ ਨਹੀਂ ਖਾਂਦੇ ਸਾਬਕਾ ਮੰਤਰੀ : ਜੇਲ੍ਹ ਸੂਤਰਾਂ ਦੀ ਮੰਨੀਏ ਤਾਂ ਸਾਬਕਾ ਮੰਤਰੀ ਕਿਸੇ ਤਰ੍ਹਾਂ ਦਾ ਖਾਣਾ ਨਹੀਂ ਖਾ ਰਹੇ। ਉਹ ਜੇਲ੍ਹ ਵਿੱਚ ਰੋਟੀ, ਚਾਵਲ, ਦਾਲ ਜਾਂ ਹੋਰ ਕੋਈ ਵੀ ਭੋਜਨ, ਜੋ ਜੇਲ੍ਹ ਵਿੱਚ ਪੱਕਦਾ ਹੈ ਉਹ ਨਹੀਂ ਖਾ ਰਹੇ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਜੇਲ੍ਹ ਵਿੱਚ ਖਾਣਾ ਨਹੀਂ ਖਾ ਸਕਦੇ। ਜੇਲ੍ਹ 'ਚ ਸੂਰਜ ਡੁੱਬਣ ਤੋਂ ਪਹਿਲਾਂ ਫਲ ਅਤੇ ਸਲਾਦ ਹੀ ਖਾ ਰਹੇ ਹਨ। ਉਨ੍ਹਾਂ ਦੇ ਘੱਟਦੇ ਵਜ਼ਨ ਨੂੰ ਦੇਖਦੇ ਹੋਏ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਤਾਂ ਜੋ ਉਨ੍ਹਾਂ ਨੂੰ ਸਿਹਤ ਸਬੰਧੀ ਕੋਈ ਗੰਭੀਰ ਸਮੱਸਿਆ ਨਾ ਹੋਵੇ।
- Wrestler Protest: ਇੱਕ ਮਹੀਨੇ ਤੋਂ ਜੰਤਰ-ਮੰਤਰ 'ਤੇ ਡਟੇ ਪਹਿਲਵਾਨ, ਜਾਣੋ ਹੁਣ ਤੱਕ ਕੀ-ਕੀ ਹੋਇਆ
- Vande Bharat Express: ਪੁਰੀ-ਹਾਵੜਾ ਵੰਦੇ ਭਾਰਤ ਐਕਸਪ੍ਰੈੱਸ ਨੁਕਸਾਨੇ ਜਾਣ ਤੋਂ ਬਾਅਦ ਅੱਜ ਰੱਦ
- ਪਾਪੂਆ ਨਿਊ ਗਿਨੀ ਦੇ ਪ੍ਰਧਾਨ ਮੰਤਰੀ ਨੇ ਪੀਐਮ ਮੋਦੀ ਦੇ ਲਗਾਏ ਪੈਰੀ ਹੱਥ , ਸਨਮਾਨ 'ਚ ਤੋੜੀ ਪੁਰਾਣੀ ਰਵਾਇਤ
ਸੁਪਰੀਮ ਕੋਰਟ ਦਾ ਖੜਕਾਇਆ ਸੀ ਦਰਵਾਜ਼ਾ : ਦਿੱਲੀ ਹਾਈ ਕੋਰਟ ਵੱਲੋਂ 21 ਅਪ੍ਰੈਲ ਨੂੰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਜੈਨ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਹਾਈ ਕੋਰਟ ਨੇ ਜੈਨ ਦੀ ਜ਼ਮਾਨਤ ਪਟੀਸ਼ਨ ਨੂੰ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਸੀ ਕਿ ਉਹ ਪ੍ਰਭਾਵਸ਼ਾਲੀ ਵਿਅਕਤੀ ਹੈ। ਇਸ ਲਈ ਸਬੂਤਾਂ ਨਾਲ ਛੇੜਛਾੜ ਕੀਤੀ ਜਾ ਸਕਦੀ ਹੈ। ਜੈਨ ਨੇ ਹੁਣ ਜ਼ਮਾਨਤ ਪਟੀਸ਼ਨ ਖਾਰਜ ਕਰਨ ਦੇ ਦਿੱਲੀ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ।
ਜੈਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਉਨ੍ਹਾਂ ਨਾਲ ਜੁੜੀਆਂ ਚਾਰ ਕੰਪਨੀਆਂ ਰਾਹੀਂ ਕਥਿਤ ਤੌਰ 'ਤੇ ਮਨੀ ਲਾਂਡਰਿੰਗ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਸੀ। ਸਤੇਂਦਰ ਜੈਨ ਨੇ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਦੇ ਖਿਲਾਫ ਕੋਈ ਕੇਸ ਨਹੀਂ ਬਣਦਾ ਅਤੇ ਉਨ੍ਹਾਂ ਨੇ ਜਾਂਚ ਵਿੱਚ ਪੂਰਾ ਸਹਿਯੋਗ ਦਿੱਤਾ ਹੈ। ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵਿਚ ਰੱਖਣ ਦੀ ਕੋਈ ਲੋੜ ਨਹੀਂ ਸੀ। ਧਿਆਨ ਯੋਗ ਹੈ ਕਿ ਈਡੀ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਦਰਜ ਸੀਬੀਆਈ ਐਫਆਈਆਰ ਦੇ ਆਧਾਰ 'ਤੇ ਮਨੀ ਲਾਂਡਰਿੰਗ ਮਾਮਲੇ ਵਿੱਚ 2017 ਵਿੱਚ ਸਤੇਂਦਰ ਜੈਨ ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੂੰ ਸੀਬੀਆਈ ਦੁਆਰਾ ਦਰਜ ਕੀਤੇ ਗਏ ਕੇਸ ਵਿੱਚ ਹੇਠਲੀ ਅਦਾਲਤ ਨੇ 6 ਸਤੰਬਰ, 2019 ਨੂੰ ਨਿਯਮਤ ਜ਼ਮਾਨਤ ਦਿੱਤੀ ਸੀ।