ETV Bharat / bharat

Wrestler Protest: ਨਾਰਕੋ ਟੈਸਟ ਲਈ ਤਿਆਰ ਹੋਏ ਬ੍ਰਿਜਭੂਸ਼ਣ, ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਅੱਗੇ ਰੱਖੀ ਇਹ ਸ਼ਰਤ - ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ

ਭਾਜਪਾ ਦੇ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ 'ਤੇ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦਾ ਇਲਜ਼ਾਮ ਲਗਾਇਆ ਹੈ। ਪਹਿਲਵਾਨਾਂ ਦੀ ਸ਼ਿਕਾਇਤ 'ਤੇ ਭਾਜਪਾ ਸਾਂਸਦ ਦੇ ਖਿਲਾਫ ਦੋ ਮਾਮਲੇ ਦਰਜ ਕੀਤੇ ਗਏ ਸਨ। ਇਸ ਦੌਰਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਉਹ ਨਾਰਕੋ ਟੈਸਟ ਲਈ ਤਿਆਰ ਹਨ, ਪਰ ਉਨ੍ਹਾਂ ਨੇ ਇੱਕ ਸ਼ਰਤ ਰੱਖੀ ਹੈ।

Wrestler Protest,  Brijbhushan Singh, Narco Test
ਨਾਰਕੋ ਟੈਸਟ ਲਈ ਤਿਆਰ ਹੋਏ ਬ੍ਰਿਜਭੂਸ਼ਣ
author img

By

Published : May 22, 2023, 7:47 AM IST

ਗੋਂਡਾ/ਉੱਤਰ ਪ੍ਰਦੇਸ਼: ਯੂਪੀ ਦੇ ਗੋਂਡਾ ਜ਼ਿਲ੍ਹੇ ਦੇ ਕੈਸਰਗੰਜ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਐਤਵਾਰ ਨੂੰ ਆਪਣੇ ਫੇਸਬੁੱਕ ਅਕਾਊਂਟ 'ਤੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਹ ਆਪਣਾ ਨਾਰਕੋ ਟੈਸਟ, ਪੌਲੀਗ੍ਰਾਫ ਟੈਸਟ ਜਾਂ ਲਾਈ ਡਿਟੈਕਟਰ ਟੈਸਟ ਕਰਵਾਉਣ ਲਈ ਤਿਆਰ ਹਨ, ਪਰ ਸ਼ਰਤ ਇਹ ਹੈ ਕਿ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦਾ ਵੀ ਟੈਸਟ ਕੀਤਾ ਜਾਣਾ ਚਾਹੀਦਾ ਹੈ।

ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦਾ ਵੀ ਟੈਸਟ ਹੋਣਾ ਚਾਹੀਦਾ: ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਆਪਣੇ ਅਧਿਕਾਰਤ ਫੇਸਬੁੱਕ ਪੇਜ 'ਤੇ ਪੋਸਟ ਕਰਦਿਆ ਇਹ ਐਲਾਨ ਕੀਤਾ ਕਿ ਉਹ ਨਾਰਕੋ ਟੈਸਟ ਕਰਵਾਉਣ ਲਈ ਤਿਆਰ ਹਨ। ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਅੱਗੇ ਕਿਹਾ ਕਿ ਜੇਕਰ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਆਪਣਾ ਟੈਸਟ ਕਰਵਾਉਣ ਲਈ ਤਿਆਰ ਹਨ, ਤਾਂ ਪ੍ਰੈਸ ਨੂੰ ਬੁਲਾ ਕੇ ਇਸ ਦਾ ਐਲਾਨ ਕਰੋ।

ਮੈਂ ਅਪਣਾ ਨਾਰਕੋ ਟੈਸਟ, ਪੌਲੀਗ੍ਰਾਫ ਟੈਸਟ ਜਾਂ ਲਾਈ ਡਿਟੈਕਟਰ ਕਰਵਾਉਣ ਲਈ ਤਿਆਰ ਹਾਂ, ਪਰ ਮੇਰੀ ਸ਼ਰਤ ਹੈ ਕਿ ਮੇਰੇ ਨਾਲ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦਾ ਵੀ ਟੈਸਟ ਹੋਣਾ ਚਾਹੀਦਾ ਹੈ। ਜੇਕਰ ਦੋਨੋਂ ਪਹਿਲਵਾਨ ਟੈਸਟ ਕਰਵਾਉਣ ਲਈ ਤਿਆਰ ਹਨ, ਤਾਂ ਪ੍ਰੈਸ ਬੁਲਾ ਕੇ ਇਸ ਦਾ ਐਲਾਨ ਕਰਨ ਅਤੇ ਮੈਂ ਵਚਨ ਦਿੰਦਾ ਹਾਂ ਕਿ ਮੈਂ ਵੀ ਇਸ ਲਈ ਤਿਆਰ ਹਾਂ। ਮੈਂ ਅੱਜ ਵੀ ਅਪਣੀ ਗੱਲ ਉੱਤੇ ਕਾਇਮ ਹਾਂ ਅਤੇ ਹਮੇਸ਼ਾ ਕਾਇਮ ਰਹਿਣ ਦਾ ਦੇਸ਼ਵਾਸੀਆਂ ਨਾਲ ਵਾਅਦਾ ਕਰਦਾ ਹਾਂ। - ਬ੍ਰਿਜਭੂਸ਼ਣ ਸ਼ਰਨ ਸਿੰਘ, ਭਾਜਪਾ ਆਗੂ ਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ

  • WFI chief and BJP MP Brij Bhushan Sharan Singh says that he is ready for the polygraph test if the same test of wrestlers Vinesh Phogat and Bajrang Punia is also conducted along with his test. pic.twitter.com/P1YtJmzXFr

    — ANI (@ANI) May 21, 2023 " class="align-text-top noRightClick twitterSection" data=" ">

ਸੰਸਦ ਮੈਂਬਰ ਨੇ ਇਕ ਪ੍ਰੋਗਰਾਮ 'ਚ ਕਿਹਾ ਕਿ ਸਾਡੀ ਚੁੰਨੀ 'ਚ ਕੋਈ ਦਾਗ ਨਹੀਂ: ਬ੍ਰਿਜਭੂਸ਼ਣ ਇਸ ਤੋਂ ਇਕ ਦਿਨ ਪਹਿਲਾਂ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਬਿਆਨ ਦਿੱਤਾ ਸੀ ਕਿ ਸਾਡੀ ਚੁੰਨੀ 'ਚ ਕੋਈ ਦਾਗ ਨਹੀਂ ਹੈ ਅਤੇ ਨਾ ਹੀ ਕੋਈ ਸ਼ਰਮ ਦੀ ਗੱਲ ਹੈ। ਹਿੰਮਤ ਦੀ ਕੋਈ ਕਮੀ ਨਹੀਂ ਹੈ। ਮੈਂ ਪੂਰੀ ਤਰ੍ਹਾਂ ਖੁੱਲ੍ਹ ਕੇ ਨਹੀਂ ਬੋਲ ਰਿਹਾ। ਜਿਨਸੀ ਸ਼ੋਸ਼ਣ ਕਾਨੂੰਨ ਕਾਰਨ ਹਰ ਘੰਟੇ 200 ਬੱਚੇ ਖੁਦਕੁਸ਼ੀ ਕਰ ਰਹੇ ਹਨ। ਹੁਣ ਲੋੜ ਹੈ ਕਿ ਕਾਨੂੰਨ ਵਿੱਚ ਕੁਝ ਤਬਦੀਲੀ ਕੀਤੀ ਜਾਵੇ। 5 ਜੂਨ ਨੂੰ ਅਯੁੱਧਿਆ 'ਚ ਦੇਸ਼ ਦੇ ਸੰਤ ਬੋਲਣਗੇ ਅਤੇ ਦੇਸ਼ ਸੁਣੇਗਾ, ਉਸ ਪ੍ਰੋਗਰਾਮ 'ਚ ਮੇਰੇ ਐਪੀਸੋਡ ਦੀ ਕੋਈ ਗੱਲ ਨਹੀਂ ਹੋਵੇਗੀ।

28 ਮਈ ਨੂੰ ਸੰਸਦ ਦੇ ਸਾਹਮਣੇ ਹੋਵੇਗੀ ਮਹਿਲਾ ਪੰਚਾਇਤ: ਖਾਪ ਮਹਾਪੰਚਾਇਤ ਨੇ ਐਤਵਾਰ ਨੂੰ ਫੈਸਲਾ ਕੀਤਾ ਕਿ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਪ੍ਰਦਰਸ਼ਨ ਦਾ ਸਮਰਥਨ ਕਰਨ ਵਾਲੀਆਂ ਔਰਤਾਂ 28 ਮਈ ਨੂੰ ਨਵੀਂ ਸੰਸਦ ਭਵਨ ਦੇ ਸਾਹਮਣੇ ਪੰਚਾਇਤ ਕਰਨਗੀਆਂ। ਇਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਗੇ। ਖਾਪ ਪੰਚਾਇਤ ਦੇ ਆਗੂਆਂ ਨੇ ਰੋਹਤਕ ਵਿੱਚ ਇੱਕ ਦਿਨ ਮੀਟਿੰਗ ਕੀਤੀ ਜਿਸ ਵਿੱਚ ਕੋਈ ਵੱਡਾ ਫੈਸਲਾ ਹੋਣ ਦੀ ਉਮੀਦ ਸੀ, ਪਰ ਅੰਤ ਵਿੱਚ ਉਨ੍ਹਾਂ ਨੇ ਸੰਸਦ ਭਵਨ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ। ਵਿਰੋਧ ਕਰਨ ਵਾਲੇ ਪਹਿਲਵਾਨਾਂ ਵਿੱਚੋਂ ਸਾਕਸ਼ੀ ਮਲਿਕ ਅਤੇ ਉਸ ਦੇ ਪਤੀ ਸੱਤਿਆਵਰਤ ਕਦਾਯਾਨ ਨੇ ਮਹਾਪੰਚਾਇਤ ਵਿੱਚ ਹਿੱਸਾ ਲਿਆ।

ਜੰਤਰ-ਮੰਤਰ 'ਤੇ ਪਿਛਲੇ 28 ਦਿਨਾਂ ਤੋਂ ਪਹਿਲਵਾਨਾਂ ਦਾ ਪ੍ਰਦਰਸ਼ਨ: ਦੱਸ ਦੇਈਏ ਕਿ ਪਹਿਲਵਾਨ ਪਿਛਲੇ 28 ਦਿਨਾਂ ਤੋਂ ਜੰਤਰ-ਮੰਤਰ 'ਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। WFI ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ। ਪਹਿਲਵਾਨਾਂ ਨੇ ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਪਹਿਲਵਾਨਾਂ ਦੀ ਸ਼ਿਕਾਇਤ 'ਤੇ ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਦੇ ਖਿਲਾਫ ਦੋ ਮਾਮਲੇ ਦਰਜ ਕੀਤੇ ਗਏ ਹਨ। ਇਸ ਸਬੰਧੀ ਦਿੱਲੀ ਪੁਲਿਸ ਵੱਲੋਂ ਦਰਜ ਕੀਤੇ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.