ETV Bharat / bharat

ਰਣਜੀਤ ਕਤਲ ਮਾਮਲਾ: ਰਾਮ ਰਹੀਮ ਸਣੇ ਚਾਰ ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ

ਤਕਰੀਬਨ 19 ਸਾਲਾਂ ਬਾਅਦ ਮ੍ਰਿਤ ਰਣਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ ਮਿਲਿਆ ਹੈ। ਅਦਾਲਤ ਨੇ ਗੁਰਮੀਤ ਰਾਮ ਰਹੀਮ ਅਤੇ 4 ਹੋਰ ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ। ਰਾਮ ਰਹੀਮ ’ਤੇ 31 ਲੱਖ ਰੁਪਏ ਅਤੇ ਬਾਕੀ ਮੁਲਜ਼ਮਾਂ ’ਤੇ 50-50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਰਾਮ ਰਹੀਮ
ਰਾਮ ਰਹੀਮ
author img

By

Published : Oct 18, 2021, 6:11 PM IST

ਚੰਡੀਗੜ੍ਹ: ਬਲਾਤਕਾਰ ਅਤੇ ਕਤਲ ਕੇਸ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਸਣੇ ਪੰਜ ਦੋਸ਼ੀਆਂ ਨੂੰ ਅੱਜ ਰਣਜੀਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੱਸ ਦਈਏ ਕਿ ਇਸ ਮਾਮਲੇ ਵਿੱਚ ਰਾਮ ਰਹੀਮ ਅਤੇ ਹੋਰ ਚਾਰ ਦੋਸ਼ੀਆਂ ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

ਰਾਮ ਰਹੀਮ ਨੂੰ 31 ਲੱਖ ਰੁਪਏ ਦਾ ਜੁਰਮਾਨਾ

ਤਕਰੀਬਨ 19 ਸਾਲਾਂ ਬਾਅਦ ਮ੍ਰਿਤ ਰਣਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ ਮਿਲਿਆ ਹੈ। ਅਦਾਲਤ ਨੇ ਗੁਰਮੀਤ ਰਾਮ ਰਹੀਮ ਅਤੇ 4 ਹੋਰ ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ। ਰਾਮ ਰਹੀਮ ’ਤੇ 31 ਲੱਖ ਰੁਪਏ ਅਤੇ ਬਾਕੀ ਮੁਲਜ਼ਮਾਂ ’ਤੇ 50-50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਵੀਡੀਓ ਕਾਨਫਰਸਿੰਗ ਜ਼ਰੀਏ ਹੋਇਆ ਰਾਮ ਰਹੀਮ ਪੇਸ਼

ਦੱਸ ਦਈਏ ਕਿ ਸੁਣਵਾਈ ਲਈ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਜਦਕਿ ਬਾਕੀ ਚਾਰ ਦੋਸ਼ੀਆਂ ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਲਿਆਂਦਾ ਗਿਆ। ਇਨ੍ਹਾਂ ਚਾਰਾਂ ਦੋਸ਼ੀਆਂ ਨੂੰ ਸੁਣਵਾਈ ਦੌਰਾਨ ਅਦਾਲਤ ਵਿੱਚ ਰੱਖਿਆ ਗਿਆ ਸੀ ਅਤੇ ਸੁਣਵਾਈ ਉਨ੍ਹਾਂ ਦੇ ਸਾਹਮਣੇ ਕੀਤੀ ਗਈ ਸੀ।

ਸੁਣਵਾਈ ਤੋਂ ਪਹਿਲਾਂ ਧਾਰਾ 144 ਕੀਤੀ ਗਈ ਸੀ ਲਾਗੂ

ਪੰਚਕੂਲਾ ਦੇ ਡਿਪਟੀ ਪੁਲਿਸ ਕਮਿਸ਼ਨਰ ਮੋਹਿਤ ਹਾਂਡਾ ਨੇ ਇੱਕ ਆਦੇਸ਼ ਜਾਰੀ ਕਰਦਿਆਂ ਜਾਣਕਾਰੀ ਦਿੱਤੀ ਸੀ ਕਿ ਰਾਮ ਰਹੀਮ ਸਮੇਤ ਪੰਜ ਦੋਸ਼ੀਆਂ ਦੀ ਸਜ਼ਾ ਤੋਂ ਬਾਅਦ ਜ਼ਿਲ੍ਹੇ ਵਿੱਚ ਤਣਾਅ, ਸ਼ਾਂਤੀ ਭੰਗ ਹੋਣ ਅਤੇ ਦੰਗਿਆਂ ਦੀ ਸੰਭਾਵਨਾ ਦੇ ਮੱਦੇਨਜ਼ਰ ਧਾਰਾ 144 ਲਗਾਈ ਗਈ ਹੈ। ਕਿਸੇ ਵੀ ਅਣਸੁਖਾਂਵੀ ਘਟਨਾ ਵਾਪਰਨ ਤੋਂ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਕੀ ਹੈ ਰਣਜੀਤ ਕਤਲ ਮਾਮਲਾ?

ਰਣਜੀਤ ਸਿੰਘ ਡੇਰੇ ਦੀ ਪ੍ਰਬੰਧਕ ਕਮੇਟੀ ਦਾ ਮੈਂਬਰ ਸੀ। ਸਾਲ 2002 ਵਿੱਚ ਉਨ੍ਹਾਂ ਦਾ ਕਤਲ ਹੋਇਆ ਸੀ ਜਿਸਦਾ ਇਲਜ਼ਾਮ ਡੇਰਾ ਮੁਖੀ 'ਤੇ ਲੱਗਿਆ ਸੀ। ''ਮਈ 2002 ਵਿੱਚ ਗੁੰਮਨਾਮ ਚਿੱਠੀ ਆਈ ਸੀ, ਜਿਸ ਬਾਰੇ ਡੇਰੇ ਵਾਲਿਆਂ ਨੂੰ ਸ਼ੱਕ ਸੀ ਕਿ ਇਸ ਪਿੱਛੇ ਰਣਜੀਤ ਸਿੰਘ ਦਾ ਹੱਥ ਹੈ।'' ਰਣਜੀਤ ਸਿੰਘ ਡੇਰਾ ਸੱਚਾ ਸੌਦਾ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਨ।''ਡੇਰੇ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਇਹ ਚਿੱਠੀ ਆਪਣੀ ਭੈਣ ਤੋਂ ਲਿਖਵਾਈ ਹੈ। ਜਿਸ ਕਾਰਨ ਪਹਿਲਾਂ ਇਨ੍ਹਾਂ ਨੇ ਰਣਜੀਤ ਸਿੰਘ ਨੂੰ ਧਮਕਾਇਆ। ''ਫਿਰ ਰਣਜੀਤ ਸਿੰਘ ਉੱਪਰ ਦਬਾਅ ਪਾਇਆ ਗਿਆ ਕਿ ਉਹ ਡੇਰੇ ਵਿੱਚ ਆਕੇ ਪਿਤਾ ਜੀ ਤੋਂ ਮਾਫ਼ੀ ਮੰਗਣ ਨਹੀਂ ਤਾਂ ਨਤੀਜਾ ਭੁਗਤਣ ਲਈ ਤਿਆਰ ਰਹੀਂ।''''ਜਦੋਂ ਉਹ ਨਹੀ ਆਏ ਤਾਂ 10 ਜੁਲਾਈ 2002 ਨੂੰ ਉਨ੍ਹਾਂ ਦੇ ਪਿੰਡ (ਖਾਨਪੁਰ ਕੋਹਲੀਆਂ) ਜਾ ਕੇ ਉਨ੍ਹਾਂ ਦਾ ਕਤਲ ਕੀਤਾ।''ਮਾਮਲਾ ਡੇਰੇ ਨਾਲ ਜੁੜਿਆ ਹੋਣ ਕਾਰਨ ਪੀੜਤ ਪਰਿਵਾਰ ਨੂੰ ਕਾਫ਼ੀ ਦੇਰ ਇਨਸਾਫ਼ ਨਹੀਂ ਮਿਲਿਆ।ਆਖਿਰ ਕਾਰ ਅੱਜ ਪੀੜਤ ਪਰਿਵਾਰਾਂ ਦੇ ਜ਼ਖਮਾਂ ਤੇ ਮਲ੍ਹਮ ਜ਼ਰੂਰ ਲੱਗੀ ਹੋਣੀ।

ਇਸ ਤਰ੍ਹਾਂ ਸ਼ੁਰੂ ਹੋਈ ਸੀ ਕਾਰਵਾਈ

ਦੱਸ ਦਈਏ ਕਿ 10 ਜੁਲਾਈ 2003 ਨੂੰ ਕੁਰੂਕਸ਼ੇਤਰ ਦੇ ਰਹਿਣ ਵਾਲੇ ਰਣਜੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਰਣਜੀਤ ਡੇਰੇ ਦੀ ਪ੍ਰਬੰਧਕ ਕਮੇਟੀ ਦਾ ਮੈਂਬਰ ਸੀ। ਡੇਰਾ ਮੁਖੀ ਨੂੰ ਸ਼ੱਕ ਸੀ ਕਿ ਉਸਨੇ ਸਾਧਵੀ ਯੌਨ ਸ਼ੋਸ਼ਣ ਮਾਮਲੇ ਦੇ ਗੁਮਨਾਮ ਚਿੱਠੀ ਉਸਨੇ ਆਪਣੀ ਭੈਣ ਤੋਂ ਲਿਖਵਾਈ ਸੀ। ਜਿਸਦੀ ਵਜ੍ਹਾਂ ਤੋਂ ਉਸਦਾ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਚਾਰਜ ਬਣਾਇਆ ਗਿਆ ਸੀ। ਅਦਾਲਤ ਵਿੱਚ ਸੁਣਵਾਈ ਕਈ ਵਾਰ ਮੁਲਤਵੀ ਹੋਈ ਸੀ। ਦੱਸ ਦਈਏ ਕਿ ਸੀਬੀਆਈ ਨੇ 2003 ਵਿੱਚ ਦੋਸ਼ੀਆਂ ਵਿਰੁੱਧ ਕੇਸ ਦਰਜ ਕੀਤਾ ਸੀ ਅਤੇ 2007 ਵਿੱਚ ਅਦਾਲਤ ਨੇ ਦੋਸ਼ ਤੈਅ ਕੀਤੇ ਸੀ। ਇਸ 19 ਸਾਲ ਪੁਰਾਣੇ ਮਾਮਲੇ ਦੀ ਆਖਰੀ ਸੁਣਵਾਈ 12 ਅਗਸਤ, 2021 ਨੂੰ ਹੋਈ ਸੀ। ਅਦਾਲਤ ਵਿੱਚ ਕਰੀਬ ਢਾਈ ਘੰਟਿਆਂ ਦੀ ਬਹਿਸ ਤੋਂ ਬਾਅਦ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਰਾਮ ਰਹੀਮ 25 ਅਗਸਤ 2017 ਤੋਂ ਸਲਾਖਾਂ ਪਿੱਛੇ ਹੈ। ਉਸੇ ਦਿਨ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਵੀ ਸਾਧਵੀਆਂ ਦੇ ਬਲਾਤਕਾਰ ਮਾਮਲੇ ਵਿੱਚ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ।

ਮਾਮਲੇ ’ਚ ਇਨ੍ਹਾਂ ਲੋਕਾਂ ਦੀ ਗਵਾਹੀ ਰਹੀ ਅਹਿਮ

ਰਣਜੀਤ ਸਿੰਘ ਕਤਲ ਮਾਮਲੇ ’ਚ ਰਾਮ ਰਹੀਮ ਨੂੰ ਸਜ਼ਾ ਦਿਵਾਉਣ ਦੇ ਲਈ ਤਿੰਨ ਲੋਕਾਂ ਦੀ ਗਵਾਹੀ ਅਹਿਮ ਰਹੀ। ਇਨ੍ਹਾਂ ’ਚ 2 ਚਸ਼ਮਦੀਦ ਗਵਾਹਾਂ ਸੁਖਦੇਵ ਸਿੰਘ ਅਤੇ ਜੋਗਿੰਦਰ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਮੁਲਜ਼ਮਾਂ ਨੂੰ ਰਣਜੀਤ ਸਿੰਘ ’ਤੇ ਗੋਲੀ ਚਲਾਉਂਦੇ ਹੋਏ ਦੇਖਿਆ ਹੈ। ਜਦਕਿ ਤੀਜੇ ਗਵਾਹ ਡੇਰਾ ਮੁਖੀ ਦਾ ਖੱਟਾ ਸਿੰਘ ਰਿਹਾ ਖੱਟਾ ਸਿੰਘ ਦੇ ਮੁਤਾਬਿਕ ਉਸਦੇ ਸਾਹਮਣੇ ਹੀ ਰਣਜੀਤ ਸਿੰਘ ਨੂੰ ਮਾਰਨ ਦੀ ਸਾਜਿਸ਼ ਰਚ ਗਈ ਸੀ।

ਇਹ ਵੀ ਪੜੋ: 19 ਸਾਲਾਂ ਬਾਅਦ ਮ੍ਰਿਤ ਰਣਜੀਤ ਸਿੰਘ ਦੇ ਪਰਿਵਾਰ ਨੂੰ ਮਿਲਿਆ ਇਨਸਾਫ, ਜਾਣੋ ਕੀ ਸੀ ਮਾਮਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.