ਗੁਰੂਗ੍ਰਾਮ: ਦਿੱਲੀ ਦੇ ਨਾਲ ਲੱਗਦੇ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਇੱਕ ਭਿਆਨਕ ਸੜਕ ਹਾਦਸੇ (Road Accident In Gurugram) ਵਿੱਚ ਇੱਕ ਲੜਕੀ ਸਮੇਤ 4 ਦੀ ਮੌਤ ਹੋ ਗਈ। ਜਦਕਿ ਦੋ ਵਿਅਕਤੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਇਹ ਸਾਰੇ ਰਾਜਸਥਾਨ ਦੇ ਉਦੈਪੁਰ (Udaipur Of Rajasthan) ਤੋਂ ਘੁੰਮ ਕੇ ਵਾਪਸ ਆ ਰਹੇ ਸਨ। ਜਿਵੇਂ ਹੀ ਇਹ ਇਨੋਵਾ ਗੁਰੂਗ੍ਰਾਮ ਦੇ NH 48 'ਤੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨਾਲ ਟਕਰਾ ਗਈ। ਇਸ ਤੋਂ ਬਾਅਦ ਬੇਕਾਬੂ ਟਰੱਕ ਇਨੋਵਾ 'ਤੇ ਪਲਟ ਗਿਆ, ਜਿਸ ਕਾਰਨ ਕਾਰ 'ਚ ਬੈਠੇ ਸਾਰੇ ਲੋਕ ਦੱਬ ਗਏ।
ਇਹ ਘਟਨਾ ਬਿਲਾਸਪੁਰ ਗੁਰੂਗ੍ਰਾਮ (Bilaspur Gurugram) ਥਾਣਾ ਖੇਤਰ ਦੀ ਹੈ। ਦੇਰ ਰਾਤ ਕਰੀਬ 1.45 ਵਜੇ ਪੁਲਿਸ ਨੂੰ ਸੂਚਨਾ ਮਿਲੀ ਕਿ ਇਕ ਤੇਜ਼ ਰਫਤਾਰ ਟਰੱਕ ਸੜਕ 'ਤੇ ਜਾ ਰਹੀ ਇਨੋਵਾ ਗੱਡੀ 'ਤੇ ਪਲਟ ਗਿਆ। ਮੌਕੇ ਦਾ ਦੌਰਾ ਕਰਨ 'ਤੇ ਦੇਖਿਆ ਗਿਆ ਕਿ ਕਾਰ ਟਰੱਕ ਨਾਲ ਬੁਰੀ ਤਰ੍ਹਾਂ ਟਕਰਾ ਗਈ ਸੀ।
ਮੌਕੇ 'ਤੇ ਪਹੁੰਚੀ ਪੁਲਿਸ ਨੇ ਕਾਰ 'ਚ ਫਸੇ ਲੋਕਾਂ ਨੂੰ ਤੁਰੰਤ ਬਾਹਰ ਕੱਢਿਆ ਪਰ ਉਦੋਂ ਤੱਕ ਕਾਰ 'ਚ ਸਵਾਰ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ। ਫਿਲਹਾਲ ਗੁਰੂਗ੍ਰਾਮ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਹਾਊਸ 'ਚ ਰਖਵਾ ਦਿੱਤਾ ਹੈ। ਇਸ ਤੋਂ ਇਲਾਵਾ ਪਰਿਵਾਰਕ ਮੈਂਬਰਾਂ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ।
ਪੁਲਿਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਇਨੋਵਾ ਸਵਾਰ ਲੋਕ ਰਾਜਸਥਾਨ ਦੇ ਉਦੈਪੁਰ ਸ਼ਹਿਰ (Udaipur Of Rajasthan) ਤੋਂ ਘੁੰਮਣ ਤੋਂ ਬਾਅਦ ਵਾਪਸ ਆ ਰਹੇ ਸਨ। ਜਦੋਂ ਉਹ ਉਥੋਂ ਆਪਣੇ ਘਰਾਂ ਨੂੰ ਪਰਤ ਰਹੇ ਸਨ ਤਾਂ ਇਹ ਦਰਦਨਾਕ ਹਾਦਸਾ ਵਾਪਰ ਗਿਆ।
ਇਹ ਵੀ ਪੜੋ:- Army vehicle met with an Accident ਪਹਿਲਗਾਮ ਵਿੱਚ ਜਵਾਨਾਂ ਦਾ ਵਾਹਨ ਹਾਦਸਾਗ੍ਰਸਤ, 7 ਜਵਾਨ ਸ਼ਹੀਦ