ਚੰਡੀਗੜ੍ਹ : ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈਕੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ। ਇਸ ਹੀ ਤਹਿਤ ਅੱਜ ਵੀ ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਕਰਨਗੀਆਂ। ਕਿਸਾਨ ਅੱਜ ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ’ਤੇ ਬੈਠ ਕੇ ਧਰਨਾ ਦੇਣਗੇ। ਕਿਸਾਨ ਰੇਲਵੇ ਲਾਈਨਾਂ ਨੇੜੇ ਪਹੁੰਚਣੇ ਸ਼ੁਰੂ ਹੋ ਗਏ ਹਨ।
ਦੂਜੇ ਪਾਸੇ ਹਰਿਆਣਾ ਦੇ ਕਿਸਾਨ ਵੀ ਪੰਜਾਬ ਦੇ ਕਿਸਾਨ ਜਥੇਬੰਦੀਆਂ ਦੇ ਸਮਰਥਨ ਵਿੱਚ ਆ ਗਏ ਹਨ। ਵੀਰਵਾਰ ਸਵੇਰ ਤੋਂ ਹੀ ਕਿਸਾਨ ਰੇਲਵੇ ਲਾਈਨਾਂ ਨੇੜੇ ਵੱਡੀ ਗਿਣਤੀ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਤਿੰਨ ਦਿਨਾਂ ਤੋਂ ਪੂਰੀ ਤਿਆਰੀ ਨਾਲ ਆਏ ਹਨ। ਖਾਣ-ਪੀਣ ਅਤੇ ਬੈਠਣ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨ ਟਰਾਲੀਆਂ ਵਿੱਚ ਸੌਣ ਲਈ ਗੱਦੇ ਵੀ ਲੈ ਕੇ ਆਏ ਹਨ। ਕਿਸਾਨ 12 ਵਜੇ ਰੇਲਵੇ ਲਾਈਨਾਂ 'ਤੇ ਬੈਠ ਜਾਣਗੇ। (Many trains were cancelled due to Farmer protest)
ਇਹ ਹਨ ਕਿਸਾਨਾਂ ਦੀਆਂ ਮੰਗਾਂ : ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲਵੇ ਨੇ ਪਹਿਲਾਂ ਹੀ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਹੈ, ਜਦਕਿ ਕਈ ਟਰੇਨਾਂ ਦੇ ਰੂਟ ਛੋਟੇ ਕਰ ਦਿੱਤੇ ਗਏ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤ ਮਜ਼ਦੂਰਾਂ ਦੇ ਕਰਜ਼ੇ ਪੂਰੀ ਤਰ੍ਹਾਂ ਮੁਆਫ਼ ਕੀਤੇ ਜਾਣ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਕਿਸਾਨ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਪੰਜਾਬ ਦੇ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਇੱਕ-ਇੱਕ ਨੌਕਰੀ ਦਿੱਤੀ ਜਾਵੇ। ਹੜ੍ਹਾਂ ਅਤੇ ਬਰਸਾਤਾਂ ਵਿੱਚ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ, ਕੇਂਦਰ ਸਰਕਾਰ ਤੁਰੰਤ ਐਮਐਸਪੀ ਬਾਰੇ ਕਾਨੂੰਨ ਬਣਾਵੇ ਅਤੇ ਮਨਰੇਗਾ ਤਹਿਤ ਹਰ ਸਾਲ 200 ਦਿਨ ਦਾ ਰੁਜ਼ਗਾਰ ਯਕੀਨੀ ਬਣਾਇਆ ਜਾਵੇ।
- World Rabies Day: ਜਾਣੋ ਕੀ ਹੈ ਰੇਬੀਜ਼ ਦੀ ਬਿਮਾਰੀ ਅਤੇ ਇਸ ਦਿਨ ਦਾ ਉਦੇਸ਼, ਇਨ੍ਹਾਂ ਜਾਨਵਰਾਂ ਰਾਹੀ ਇਹ ਬਿਮਾਰੀ ਫੈਲਣ ਦਾ ਜ਼ਿਆਦਾ ਖਤਰਾ
- A fire broke out in a chemical factory in Mohali: ਮੋਹਾਲੀ ਦੇ ਕੁਰਾਲੀ 'ਚ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ 'ਤੇ ਪਾਇਆ ਕਾਬੂ
- Goldy Brar seeks asylum in USA : ਖੁਫੀਆ ਏਜੰਸੀ ਦਾ ਖੁਲਾਸਾ, 'ਗੈਂਗਸਟਰ ਗੋਲਡੀ ਬਰਾੜ ਅਮਰੀਕਾ 'ਚ ਸ਼ਰਣ ਲੈਣ ਦੀ ਕਰ ਰਿਹਾ ਕੋਸ਼ਿਸ਼'
50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ : ਕਿਸਾਨਾਂ ਦਾ ਕਹਿਣਾ ਹੈ ਕਿ ਹੜ੍ਹਾਂ ਅਤੇ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਈ ਕਿਸਾਨਾਂ ਦੀ ਨਾ ਤਾਂ ਗਿਰਦਾਵਰੀ ਹੋਈ ਹੈ ਅਤੇ ਨਾ ਹੀ ਉਨ੍ਹਾਂ ਨੂੰ ਅਜੇ ਤੱਕ ਮੁਆਵਜ਼ਾ ਮਿਲਿਆ ਹੈ। ਜਿਨ੍ਹਾਂ ਨੂੰ ਮਿਲਿਆ ਹੈ ਉਹ ਬਹੁਤ ਘੱਟ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਪੰਜਾਬ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ 50 ਹਜ਼ਾਰ ਕਰੋੜ ਰੁਪਏ ਵੀ ਦੇਵੇ।