ਨਵੀਂ ਦਿੱਲੀ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਪੰਜਾਬ ਪੁਲਿਸ ‘ਤੇ ਲਾਰੇਂਸ ਬਿਸ਼ਨੋਈ ਦਾ ਝੂਠਾ ਮੁਕਾਬਲਾ ਜਾਂ ਕੋਈ ਹੋਰ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇਣ ਦਾ ਸਨਸਨੀਖੇਜ਼ ਇਲਜ਼ਾਮ ਲਾਇਆ ਹੈ। ਲਾਰੇਂਸ ਦੇ ਵਕੀਲ ਵਿਸ਼ਾਲ ਚੋਪੜਾ (Lawrence Bishnoi lawyer Vishal Chopra) ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਦੋਸ਼ ਲਾਇਆ ਕਿ ਪੰਜਾਬ ਪੁਲਿਸ 24 ਸਤੰਬਰ ਨੂੰ ਪੇਸ਼ੀ ਦੌਰਾਨ ਅਜਿਹੀ ਘਟਨਾ ਨੂੰ ਅੰਜਾਮ ਦੇ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰੀ ਏਜੰਸੀਆਂ ਵੱਲੋਂ ਇਸ ਸਬੰਧੀ ਪੰਜਾਬ ਪੁਲਿਸ ਨੂੰ ਵੀ ਅਲਰਟ ਭੇਜ ਦਿੱਤਾ ਗਿਆ ਹੈ।
ਵਿਸ਼ਾਲ ਚੋਪੜਾ ਨੇ ਪੰਜਾਬ ਪੁਲਿਸ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਦਾਲਤ 'ਚ ਪੇਸ਼ੀ ਦੌਰਾਨ ਪੰਜਾਬ ਪੁਲਿਸ ਆਪਣੇ ਹੀ ਸਾਥੀਆਂ ਦੀ ਮਦਦ ਨਾਲ ਬਿਸ਼ਨੋਈ ਦਾ ਝੂਠਾ ਮੁਕਾਬਲਾ ਕਰ ਸਕਦੀ ਹੈ ਜਾਂ ਫਿਰ ਵਿਰੋਧੀ ਗੈਂਗ ਨੂੰ ਮੌਕਾ ਦੇ ਕੇ ਉਸ ਨੂੰ ਮਾਰ ਸਕਦੀ ਹੈ। ਇਸ ਤੋਂ ਇਲਾਵਾ ਸੁਰੱਖਿਆ ਵਿੱਚ ਢਿੱਲ ਮੱਠ ਕਰਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਨੋਈ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ।
29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਸ਼ੁਭਦੀਪ ਸਿੰਘ ਸਿੱਧੂ, ਜਿਸ ਨੂੰ ਸਿੱਧੂ ਮੂਸੇਵਾਲਾ ਵੀ ਕਿਹਾ ਜਾਂਦਾ ਹੈ, ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲੇਆਮ ਦੇ ਸਬੰਧ ਵਿੱਚ ਪੰਜਾਬ ਪੁਲਿਸ ਨੇ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਤੋਂ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨ ਦੀ ਮੰਗ ਕੀਤੀ ਸੀ। ਉਦੋਂ ਤੋਂ ਲਾਰੈਂਸ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ। ਪੰਜਾਬ ਪੁਲਿਸ ਦੇ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਸੀ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਮੰਨਿਆ ਹੈ ਕਿ ਉਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਸੀ ਅਤੇ ਪਿਛਲੇ ਅਗਸਤ ਤੋਂ ਇਸ ਦੀ ਯੋਜਨਾ ਬਣਾ ਰਿਹਾ ਸੀ।
ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਬਿਸ਼ਨੋਈ ਦਾ ਨਾਂ ਸਾਹਮਣੇ ਆਇਆ ਹੈ। ਬਿਸ਼ਨੋਈ ਨੇ ਪੰਜਾਬ ਪੁਲਿਸ ਨਾਲ ਮੁੱਠਭੇੜ ਦਾ ਇਲਜ਼ਾਮ ਲਗਾਉਂਦੇ ਹੋਏ ਪਟਿਆਲਾ ਹਾਊਸ ਕੋਰਟ ਅਤੇ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ ਪਰ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। 5 ਜੂਨ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਬਿਸ਼ਨੋਈ ਦੀ ਪੁਲਿਸ ਹਿਰਾਸਤ ਵਧਾਉਣ ਦਾ ਹੁਕਮ ਦਿੱਤਾ ਸੀ।
ਬਿਸ਼ਨੋਈ ਨੇ ਸਲਮਾਨ ਨੂੰ ਮਾਰਨ ਦੀ ਕਰਾਈ ਸੀ ਰੇਕੀ: ਲਾਰੇਂਸ ਬਿਸ਼ਨੋਈ ਕਈ ਸਾਲਾਂ ਤੋਂ ਜੇਲ੍ਹ ਵਿੱਚ ਹੈ। ਉਸ ਦਾ ਕਹਿਣਾ ਹੈ ਕਿ ਸਲਮਾਨ ਖਾਨ ਨੇ ਕਾਲੇ ਹਿਰਨ ਦਾ ਸ਼ਿਕਾਰ ਕੀਤਾ ਹੈ, ਇਸ ਲਈ ਉਹ ਉਸ ਨੂੰ ਮਾਰਨਾ ਚਾਹੁੰਦਾ ਹੈ। ਲਾਰੇਂਸ ਬਿਸ਼ਨੋਈ ਨੇ ਇਹ ਧਮਕੀ 8 ਜਨਵਰੀ 2018 ਨੂੰ ਮੁਕੱਦਮੇ ਦੀ ਪੇਸ਼ੀ ਦੌਰਾਨ ਦਿੱਤੀ ਸੀ। ਉਸ ਨੇ ਸਲਮਾਨ ਦੀ ਰੇਕੀ ਕਰਵਾਉਣ ਲਈ ਰਾਹੁਲ ਨਾਂ ਦੇ ਇੱਕ ਗੁੰਡੇ ਨੂੰ ਮੁੰਬਈ ਵੀ ਭੇਜਿਆ ਸੀ। ਕਈ ਵਾਰ ਲਾਰੇਂਸ ਦੇ ਸੋਸ਼ਲ ਮੀਡੀਆ 'ਤੇ ਸਲਮਾਨ ਨੂੰ ਮਾਰਨ ਦੀਆਂ ਪੋਸਟਾਂ ਆ ਚੁੱਕੀਆਂ ਹਨ। ਇਸ ਦੇ ਨਾਲ ਹੀ ਬਾਅਦ ਵਿੱਚ ਪੁਲਿਸ ਨੇ ਇਹ ਵੀ ਦਾਅਵਾ ਕੀਤਾ ਕਿ ਲਾਰੇਂਸ ਨੇ ਸਲਮਾਨ ਨੂੰ ਆਪਣਾ ਨਾਮ ਚਮਕਾਉਣ ਲਈ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।
ਇਹ ਵੀ ਪੜ੍ਹੋ: ਹੋ ਗਿਆ ਫਾਇਨਲ, ਅਸ਼ੋਕ ਗਹਿਲੋਤ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਲੜਨਗੇ ਚੋਣ