ETV Bharat / bharat

ਚਰਨਜੀਤ ਚੰਨੀ ਨੂੰ ਪੰਜਾਬ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਬਣਾਉਣ 'ਤੇ ਗਹਿਲੋਤ ਨੇ ਦਿੱਤੀ ਵਧਾਈ

ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਦਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਹੈ। ਜਿਸ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ (CM Gehlot congratulated Charanjit Channi) ਚਰਨਜੀਤ ਚੰਨੀ ਨੂੰ ਵਧਾਈ ਦਿੱਤੀ ਹੈ। ਗਹਿਲੋਤ ਨੇ ਇਸ ਮਾਮਲੇ 'ਚ ਟਵੀਟ ਕਰਕੇ ਭਰੋਸਾ ਜਤਾਇਆ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ 'ਚ ਕਾਂਗਰਸ ਪਾਰਟੀ ਦੀ ਜਿੱਤ ਹੋਵੇਗੀ।

ਗਹਿਲੋਤ ਨੇ ਦਿੱਤੀ ਵਧਾਈ
ਗਹਿਲੋਤ ਨੇ ਦਿੱਤੀ ਵਧਾਈ
author img

By

Published : Feb 7, 2022, 7:09 AM IST

ਜੈਪੁਰ : ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਦਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਹੈ। ਜਿਸ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸ਼ੁੱਭਕਾਮਨਾਵਾਂ ਅਤੇ ਵਧਾਈਆਂ (CM Gehlot congratulated Charanjit Channi) ਦਿੱਤੀਆਂ ਹਨ। ਗਹਿਲੋਤ ਨੇ ਇਸ ਮਾਮਲੇ 'ਚ ਟਵੀਟ ਕਰਕੇ ਭਰੋਸਾ ਜਤਾਇਆ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ 'ਚ ਕਾਂਗਰਸ ਪਾਰਟੀ ਦੀ ਜਿੱਤ ਹੋਵੇਗੀ।

  • मुझे पूर्ण विश्वास है कि श्री चन्नी की अगुवाई में पार्टी पंजाब में श्रीमती सोनिया गांधी जी एवं श्री राहुल गांधी के विजन को लेकर एक ऐतिहासिक जीत दर्ज करेगी।

    — Ashok Gehlot (@ashokgehlot51) February 6, 2022 " class="align-text-top noRightClick twitterSection" data=" ">

ਚੰਨੀ ਦੀ ਅਗਵਾਈ ਹੇਠ ਇਤਿਹਾਸਕ ਜਿੱਤ ਹੋਵੇਗੀ

ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਆਪਣੇ ਟਵੀਟ 'ਚ ਲਿਖਿਆ ਕਿ ਕਾਂਗਰਸ ਪਾਰਟੀ ਨੇ ਪੂਰੀ ਪ੍ਰਕਿਰਿਆ ਨੂੰ ਅਪਣਾ ਕੇ ਨਿਰਪੱਖ ਤਰੀਕੇ ਨਾਲ ਚਰਨਜੀਤ ਸਿੰਘ ਚੰਨੀ ਦੀ ਚੋਣ ਕੀਤੀ ਹੈ। ਉਨ੍ਹਾਂ ਲਿਖਿਆ ਕਿ ਮੈਨੂੰ ਭਰੋਸਾ ਹੈ ਕਿ ਚਰਨਜੀਤ ਸਿੰਘ ਜੀ ਦੀ ਅਗਵਾਈ ਵਿੱਚ ਪਾਰਟੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਸੋਚ 'ਤੇ ਪੰਜਾਬ ਵਿੱਚ ਇਤਿਹਾਸਕ ਜਿੱਤ ਦਰਜ ਕਰੇਗੀ।

ਰਾਹੁਲ ਗਾਂਧੀ ਨੇ ਕੀਤਾ ਸੀ ਐਲਾਨ

ਦੱਸ ਦਈਏ ਕਿ ਪੰਜਾਬ 'ਚ ਵਿਧਾਨਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਦਿੱਤਾ ਸੀ। ਜਿਸ ਤੋਂਂ ਬਾਅਦ ਕਾਂਗਰਸ 'ਚ ਵੀ ਮੰਗ ਉਠ ਰਹੀ ਸੀ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰੇ। ਇਸ ਦੇ ਚੱਲਦਿਆਂ ਨਵਜੋਤ ਸਿੱਧੂ ਅਤੇ ਚਰਨਜੀਤ ਚੰਨੀ ਨੂੰ ਲੈਕੇ ਕਾਂਗਰਸ ਵਲੋਂ ਵੋਟਿੰਗ ਵੀ ਕਰਵਾਈ ਗਈ। ਜਿਸ ਤੋਂ ਬਾਅਦ ਬਤਿੇ ਦਿਨੀਂ ਰਾਹੁਲ ਗਾਂਧੀ ਵਲੋਂ ਲੁਧਿਆਣਾ 'ਚ ਚੋਣ ਸਭਾ ਨੂੰ ਸੰਬੋਧਨ ਕਰਦਿਆਂ ਚਰਨਜੀਤ ਚੰਨੀ ਨੂੰ ਪੰਜਾਬ 'ਚ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ।

ਇਹ ਵੀ ਪੜ੍ਹੋ : ਚਰਨਜੀਤ ਚੰਨੀ ਨੂੰ ਕਾਂਗਰਸ ਨੇ ਐਲਾਨਿਆ ਮੁੱਖ ਮੰਤਰੀ ਦਾ ਚਿਹਰਾ

ETV Bharat Logo

Copyright © 2024 Ushodaya Enterprises Pvt. Ltd., All Rights Reserved.