ETV Bharat / bharat

ਸੋਚ ਸਮਝਕੇ ਨਿੱਕਲਿਓ ਘਰੋਂ ਬਾਹਰ ਅੱਜ ਹੈ ਭਾਰਤ ਬੰਦ - ਅੰਨਦਾਤਾ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈਕੇ ਦੇਸ਼ ਦਾ ਅੰਨਦਾਤਾ ਦਿੱਲੀ ਦੀ ਹਿੱਕ ਤੇ 10 ਮਹੀਨਿਆਂ ਤੋਂ ਬੈਠਾ ਹੈ ਪਰ ਕੇਂਦਰ ਸਰਕਾਰ ਗੱਲ ਮੰਨਣ ਨੂੰ ਤਿਆਰ ਨਹੀਂ ਹੈ। ਜਿਸਦੇ ਰੋਸ ਵੱਜੋਂ ਅੱਜ ਸਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੀ ਕਾਲ ਦਿੱਤੀ ਸੀ ਜਿਸਦੇ ਚਲਦਿਆਂ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਹੈ।

ਭਾਰਤ ਬੰਦ
ਭਾਰਤ ਬੰਦ
author img

By

Published : Sep 27, 2021, 6:37 AM IST

Updated : Sep 27, 2021, 3:14 PM IST

ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈਕੇ ਦੇਸ਼ ਦਾ ਅੰਨਦਾਤਾ ਦਿੱਲੀ ਦੀ ਹਿੱਕ ਤੇ 10 ਮਹੀਨਿਆਂ ਤੋਂ ਬੈਠਾ ਹੈ ਪਰ ਕੇਂਦਰ ਸਰਕਾਰ ਗੱਲ ਮੰਨਣ ਨੂੰ ਤਿਆਰ ਨਹੀਂ ਹੈ। ਜਿਸਦੇ ਰੋਸ ਵੱਜੋਂ ਅੱਜ ਸਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੀ ਕਾਲ ਦਿੱਤੀ ਸੀ ਜਿਸਦੇ ਚਲਦਿਆਂ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਹੈ। ਇਸ ਦੌਰਾਨ ਕਈ ਤਰ੍ਹਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ।

ਕੀ -ਕੀ ਰਹੇਗੇ ਬੰਦ?

ਕੇਂਦਰ ਅਤੇ ਰਾਜ ਸਰਕਾਰ ਦੇ ਦਫ਼ਤਰ, ਬਾਜ਼ਾਰ, ਦੁਕਾਨਾਂ, ਫੈਕਟਰੀਆਂ, ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਖੋਲ੍ਹਣ ਦੀ ਇਜਾਜ਼ਤ ਨਹੀਂ ਹੋਵੇਗੀ। ਭਾਰਤ ਬੰਦ ਦੌਰਾਨ ਐਂਬੂਲੈਂਸਾਂ ਅਤੇ ਫਾਇਰ ਸੇਵਾਵਾਂ ਸਮੇਤ ਐਮਰਜੈਂਸੀ ਸੇਵਾਵਾਂ ਦੀ ਹੀ ਇਜਾਜ਼ਤ ਹੋਵੇਗੀ। ਉਥੇ ਹੀ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਸਮੇਤ ਹੋਰ ਜਥੇਬੰਦੀਆਂ ਵੱਲੋਂ ਲੋਕਾਂ ਨੂੰ ਸਮਰਥਨ ਦੇਣ ਦੀ ਅਪੀਲ ਵੀ ਕੀਤੀ ਗਈ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਪਾਸ ਹੋਏ ਇਕ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ। ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਵੀ ਕਿਸਾਨਾਂ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੇਂਦਰ ਅਤੇ ਕਿਸਾਨਾਂ ਵਿਚਾਲੇ ਕਰੀਬ 11 ਵਾਰ ਮੀਟਿੰਗ ਵੀ ਹੋ ਚੁੱਕੀ ਹੈ, ਜੋਕਿ ਬੇਸਿੱਟਾ ਹੀ ਰਹੀ ਹੈ।

ਇਨ੍ਹਾਂ ਨੂੰ ਮਿਲੇਗੀ ਛੋਟ

ਹਸਪਤਾਲ, ਮੈਡੀਕਲ ਸਟੋਰ, ਐਂਬੂਲੈਂਸ ਅਤੇ ਕੋਈ ਵੀ ਮੈਡੀਕਲ ਸੇਵਾਵਾਂ ਖੁੱਲ੍ਹੀਆਂ ਰਹਿਣਗੀਆਂ

ਫਾਇਰ ਬਿ੍ਰਗੇਡ, ਆਫ਼ਤ ਰਾਹਤ ਜਾਂ ਨਿੱਜੀ ਐਮਰਜੈਂਸੀ

ਸਥਾਨਕ ਸੰਗਠਨਾਂ ਵੱਲੋਂ ਦਿੱਤੀ ਗਈ ਕੋਈ ਵੀ ਛੋਟ

ਕੋਰੋਨਾ ਨਾਲ ਜੁੜੀ ਕਿਸੇ ਵੀ ਸਰਵਿਸ ਨੂੰ ਰੋਕਿਆ ਨਹੀਂ ਜਾਵੇਗਾ।

ਭਾਰਤ ਬੰਦ
ਭਾਰਤ ਬੰਦ

ਕਿਸਾਨਾਂ ਨੇ ਕੀ ਕੀਤੀ ਅਪੀਲ ?

ਇਥੇ ਇਹ ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਨੇ ਆਪਣੇ ਵਰਕਰਾਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ ਹੋਏ ਹਨ। ਮੋਰਚੇ ਵੱਲੋਂ ਕਿਹਾ ਗਿਆ ਹੈ ਕਿ ਕਿਸੇ ਤਰ੍ਹਾਂ ਦੀ ਕੋਈ ਜ਼ਬਰਦਸਤ ਨਾ ਕੀਤੀ ਜਾਵੇ। ਇਹ ਵੀ ਕਿਹਾ ਕਿ ਹੈ ਕਿ ਇਹ ਬੰਦ ਸਰਕਾਰ ਦੇ ਖ਼ਿਲਾਫ਼ ਹੈ ਨਾਕਿ ਲੋਕਾਂ ਖ਼ਿਲਾਫ਼ ਅਤੇ ਇਸ ਅੰਦੋਲਨ ਵਿੱਚ ਕੋਈ ਹਿੰਸਾ ਜਾਂ ਭੰਨਤੋੜ ਨਹੀਂ ਹੋਣੀ ਚਾਹੀਦੀ।

ਪੁਲਿਸ ਦੀ ਮੁਸਤੈਦੀ

ਇਸਦੇ ਚੱਲਦੇ ਹੀ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਆਵਾਜਾਈ ਨੂੰ ਲੈਕੇ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਤਾਂ ਕਿ ਸ਼ਹਿਰ ਦੇ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਸ਼ਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਲਾਪੁਰ ਬੈਰੀਅਰ ਅਤੇ ਹੱਲੋਮਾਜਰਾ ਲਾਈਟ ਪੁਆਇੰਟ ਰੋਡ ਬੰਦ ਹੋ ਸਕਦਾ ਹੈ ਜਿਸ ਕਰਕੇ ਆਉਣ ਜਾਣ ਵਾਲੇ ਲੋਕਾਂ ਨੂੰ ਹੋਰ ਰਸਤੇ ਰਾਹੀਂ ਜਾਣ ਦੀ ਪ੍ਰਸ਼ਾਸਨ ਦੇ ਵਲੋਂ ਸਲਾਹ ਦਿੱਤੀ ਗਈ ਹੈ।ਪ੍ਰਸ਼ਾਸਨ ਦੇ ਵੱਲੋਂ ਬਦਲਵੇਂ ਰੂਟ ਟ੍ਰਿਬਿਊਨ ਚੌਂਕ, ਪੀਜ਼ੀਆਈ ਚੌਂਕ, ਖੁੱਡਾ ਲਾਹੌਰਾ ਬ੍ਰਿੱਜ,ਰਾਏਪੁਰ ਕਲ੍ਹਾਂ ਅਤੇ ਮੱਖਣ ਮਾਜਰਾ ਦੇ ਰਸਤਿਆਂ ਰਾਹੀਂ ਜਾਣ ਦੀ ਗੱਲ ਕਹੀ ਗਈ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਦੇ ਵੱਲੋਂ ਲੋਕਾਂ ਨੂੰ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ ਗਈ ਹੈ।ਇਸ ਦੇ ਨਾਲ ਹੀ ਭਾਰਤ ਬੰਦ ਨੂੰ ਲੈਕੇ ਹਰਿਆਣਾ ਪੁਲਿਸ ਵੀ ਚੌਕਸ ਵਿਖਾਈ ਦੇ ਰਹੀ ਹੈ ਤਾਂ ਕਿ ਕਿਤੇ ਵੀ ਕੋਈ ਹਿੰਸਾ ਨਾ ਵਾਪਰੇ ਅਤੇ ਨਾਲ ਹੀ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਆਉਣ ਜਾਣ ਦੇ ਵਿੱਚ ਸਮੱਸਿਆ ਦਾ ਸਾਹਮਣਾ ਖੜ੍ਹਾ ਨਾ ਕਰਨਾ ਪਵੇ। ਹਰਿਆਣਾ ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ ਅਤੇ ਨਾਲ ਹੀ ਚਿਤਾਵਨੀ ਦਿੱਤੀ ਹੈ ਕਿ ਜੇ ਕੋਈ ਵੀ ਕਾਨੂੰਨ ਦੀ ਉਲੰਘਣਾ ਕਰੇਗਾ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਪੁਲਿਸ ਦੀ ਮੁਸਤੈਦੀ
ਪੁਲਿਸ ਦੀ ਮੁਸਤੈਦੀ

ਕਿੰਨੀਆਂ ਹਨ ਮੰਡੀਆਂ ਤੇ ਕਿੰਨੀ ਹੈ ਲੋੜ੍ਹ?

ਦੇਸ਼ ਵਿੱਚ ਕੁੱਲ 7000 ਮੰਡੀਆਂ, 42000 ਮੰਡੀਆਂ ਦੀ ਲੋੜ ਹੈ ਸਰਕਾਰ ਕਹਿੰਦੀ ਹੈ ਕਿ ਅਸੀਂ ਮੰਡੀਆਂ ਵਿੱਚ ਸੁਧਾਰ ਲਈ ਇਹ ਕਾਨੂੰਨ ਲਿਆ ਰਹੇ ਹਾਂ। ਪਰ, ਕਾਨੂੰਨ ਵਿੱਚ ਕਿਤੇ ਵੀ ਮੰਡੀਆਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਦਾ ਜ਼ਿਕਰ ਨਹੀਂ ਹੈ। ਇਹ ਤਰਕ ਅਤੇ ਤੱਥ ਬਿਲਕੁਲ ਸਹੀ ਹੈ ਕਿ ਪੰਜ ਆੜ੍ਹਤੀਏ ਕਿਸਾਨ ਦੀ ਫਸਲ ਦਾ ਨਿਰਮਾਣ ਬਾਜ਼ਾਰ ਵਿੱਚ ਇਕੱਠੇ ਕਰਦੇ ਸਨ। ਕਿਸਾਨ ਮੁਸੀਬਤ ਵਿੱਚ ਸਨ। ਪਰ ਕਨੂੰਨਾਂ ਵਿੱਚ ਕਿਤੇ ਵੀ ਇਸ ਪ੍ਰਣਾਲੀ ਨੂੰ ਠੀਕ ਕਰਨ ਦੀ ਗੱਲ ਨਹੀਂ ਕਹੀ ਗਈ ਹੈ। ਕਿਸਾਨ ਇਹ ਵੀ ਕਹਿ ਰਹੇ ਹਨ ਕਿ ਜੇ ਕਮੀਆਂ ਹਨ ਤਾਂ ਉਨ੍ਹਾਂ ਨੂੰ ਠੀਕ ਕਰੋ। ਕਾਫ਼ੀ ਮੰਡੀਆਂ ਨਾ ਹੋਣ ਕਾਰਨ ਕਿਸਾਨ ਮੰਡੀਆਂ ਵਿੱਚ ਵੀ ਉਡੀਕ ਕਰਦਾ ਹੈ। ਤੁਸੀਂ ਨਵੇਂ ਬਾਜ਼ਾਰ ਬਣਾਉਂਦੇ ਹੋ। ਨਿਯਮਾਂ ਦੇ ਅਨੁਸਾਰ, ਹਰ 5 ਕਿਲੋਮੀਟਰ ਦੇ ਘੇਰੇ ਵਿੱਚ ਇੱਕ ਮਾਰਕੀਟ ਹੈ। ਇਸ ਵੇਲੇ ਦੇਸ਼ ਵਿੱਚ ਕੁੱਲ 7000 ਮੰਡੀਆਂ ਹਨ, ਪਰ 42000 ਮੰਡੀਆਂ ਦੀ ਲੋੜ ਹੈ। ਤੁਸੀਂ ਉਨ੍ਹਾਂ ਨੂੰ ਬਣਾਉਂਦੇ ਹੋ ਘੱਟੋ ਘੱਟ ਹਰ ਕਿਸਾਨ ਲਈ ਇੱਕ ਮੰਡੀ ਪਹੁੰਚਯੋਗ ਬਣਾਉ।

ਥੋਡੇ ਸਾਥ ਦੀ ਲੋੜ ਹੈ

ਕਾਦੀਆਂ ਟਵੀਟ
ਕਾਦੀਆਂ ਟਵੀਟ

ਕਿਸਾਨਾਂ ਵੱਲੋਂ ਪਹਿਲਾਂ ਤੋਂ ਹੀ ਲੋਕਾਂ ਨੂੰ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਟਵੀਟ ਕਰ ਕਿਹਾ, ਜੇ ਕਿਸੇ ਨੂੰ 10 ਮਹੀਨੇ ਆਪਣਾ ਕੰਮ-ਕਾਜ ਛੱਡਕੇ ਅਤੇ ਪਰਿਵਾਰ ਨੂੰ ਭੁਲਕੇ ਕਿਸੇ 5 Star ਵਿਚ ਰਹਿਣ ਲਈ ਕਿਹਾ ਜਾਵੇ ਉਹ ਵੀ ਮਨਾ ਕਰ ਦੇਵੇਗਾ !! ਕਿਸਾਨ , ਮਜ਼ਦੂਰ ਤੇ ਆਮ ਲੋਕ ਸੜਕਾਂ 'ਤੇ 10 ਮਹੀਨੇ ਤੋਂ ਵਕਤ ਗੁਜਾਰ ਰਹੇ ਹੈ। ਸਾਨੂੰ ਥੋਡੇ ਸਾਥ ਦੀ ਲੋੜ ਹੈ !

ਇਹ ਵੀ ਪੜ੍ਹੋ: ਹਲਫ਼ ਚੁੱਕਣ ਮਗਰੋਂ ਮਨਪ੍ਰੀਤ ਸਿੰਘ ਬਾਦਲ ਨਾਲ ਈਟੀਵੀ ਭਾਰਤ ਦੀ ਖ਼ਾਸ ਗੱਲਬਾਤ

Last Updated : Sep 27, 2021, 3:14 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.