ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਨਵੇਂ ਸੰਸਦ ਭਵਨ ਦੀ ਨੀਂਹ ਰੱਖੀ। ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਵੀ ਇਸ ਸਮਾਗਮ 'ਚ ਮੌਜੂਦ ਸਨ। ਕਾਂਗਰਸ ਨੇ ਉਨ੍ਹਾਂ ਦੀ ਮੌਜੂਦਗੀ ਨੂੰ ਪਾਰਟੀ ਦੇ ਅਨੁਸ਼ਾਸਨ ਦੇ ਖਿਲਾਫ ਦੱਸਿਆ ਹੈ।
ਲੋਕਸਭਾ 'ਚ ਕਾਂਗਰਸ ਦੇ ਨੇਤਾ ਤੇ ਪੱਛਮੀ ਬੰਗਾਲ ਪ੍ਰਦੇਸ਼ ਕਮੇਟੀ ਦੇ ਪ੍ਰਧਾਨ ਅਧੀਰ ਰੰਜਨ ਚੌਧਰੀ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ।
ਅਧੀਰ ਰੰਜਨ ਨੇ ਦੱਸਿਆ ਕਿ ਇਸ ਮਾਮਲੇ 'ਤੇ ਅੰਤਮ ਫੈਸਲਾ ਹਾਈ ਕਮਾਂਡ ਹੀ ਕਰੇਗੀ। ਅਨੁਸ਼ਾਸਨ ਸਮਿਤੀ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ। ਚੌਧਰੀ ਨੇ ਦੱਸਿਆ ਕਿ ਗੁਲਾਮ ਨਬੀ ਆਜ਼ਾਦ ਤੋਂ ਇਸ ਸਬੰਧੀ ਸਪਸ਼ਟੀਕਰਨ ਮੰਗਿਆ ਜਾ ਸਕਦਾ ਹੈ, ਕੀ ਆਖਿਰ ਉਹ ਇਸ ਸਮਾਗਮ ਵਿੱਚ ਕਿਉਂ ਸ਼ਾਮਲ ਹੋਏ।
ਪੱਛਮੀ ਬੰਗਾਲ ਕਾਂਗਰਸ ਦੇ ਵਿਧਾਇਕ ਦਲ ਦੇ ਨੇਤਾ ਅਸਿਤ ਮਿੱਤਰਾ ਨੇ ਕਿਹਾ ਕਿ ਇਹ ਪਾਰਟੀ ਦੇ ਅਨੁਸ਼ਾਸਨ ਨਾਲ ਜੁੜਿਆ ਮਾਮਲਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਇਸ ਮਾਮਲੇ ਨੂੰ ਵੇਖ ਰਹੀ ਹੈ। ਉਹ ਇਸ ‘ਤੇ ਢੁਕਵਾਂ ਫੈਸਲਾ ਲਵੇਗੀ, ਪਰ ਮੇਰੀ ਨਿਜੀ ਰਾਏ ਇਹ ਹੈ ਕਿ ਇਸ ਮਾਮਲੇ ਨੂੰ ਬਹੁਤ ਜ਼ਿਆਦਾ ਖਿੱਚਣ ਦੀ ਲੋੜ ਨਹੀਂ ਹੈ। ਇਸ ਨੂੰ ਅਰਾਮ ਨਾਲ ਹੱਲ ਕੀਤਾ ਜਾ ਸਕਦਾ ਹੈ।