ETV Bharat / bharat

ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ ਪੋਤਾ ਭਾਜਪਾ ‘ਚ ਸ਼ਾਮਲ

ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ (Inderjit Singh) ਭਾਜਪਾ (BJP) ਵਿੱਚ ਸ਼ਾਮਿਲ ਹੋ ਗਏ ਹਨ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਕੇਂਦਰੀ ਮੰਤਰੀ ਹਰਦੀਪ ਪੁਰੀ (Union Minister Hardeep Puri) ਦੀ ਮੌਜ਼ੂਦਗੀ ਦੇ ਵਿੱਚ ਉਹ ਭਾਜਪਾ ਵਿੱਚ ਸ਼ਾਮਿਲ ਹੋਏ ਹਨ।

ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਭਾਜਪਾ ‘ਚ ਹੋਏ ਸ਼ਾਮਿਲ

author img

By

Published : Sep 13, 2021, 3:38 PM IST

Updated : Sep 13, 2021, 4:11 PM IST

ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ (Giani Zail Singh) ਦੇ ਪੋਤੇ ਇੰਦਰਜੀਤ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਹੋਰ ਵੱਡੇ ਸਿਆਸੀ ਆਗੂਆਂ ਦੀ ਮੌਜੂਦਗੀ ਵਿੱਚ ਇੰਦਰਜੀਤ ਸਿੰਘ ਭਾਜਪਾ ਦੇ ਵਿੱਚ ਸ਼ਾਮਿਲ ਹੋਏ ਹਨ।

ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ ਪੋਤਾ ਭਾਜਪਾ ‘ਚ ਸ਼ਾਮਲ

ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਇੰਦਰਜੀਤ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਾਦਾ ਗਿਆਨੀ ਜ਼ੈਲ ਸਿੰਘ ਦੀ ਮਨੋਕਾਮਨਾ ਅੱਜ ਪੂਰੀ ਹੋਈ ਹੈ ਕਿਉਂਕਿ ਉੁਨ੍ਹਾਂ ਦੇ ਦਾਦਾ ਜੀ ਵੀ ਚਾਹੁੰਦੇ ਸਨ ਕਿ ਉਹ ਭਾਜਪਾ ਦੇ ਵਿੱਚ ਸ਼ਾਮਿਲ ਹੋਣ। ਇਸ ਦੌਰਾਨ ਉਨ੍ਹਾਂ ਕਾਂਗਰਸ ਉੱਪਰ ਵੀ ਜੰਮਕੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਾਂਗਰਸ ‘ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਦੇ ਦਾਦਾ ਗਿਆਨੀ ਜ਼ੈਲ ਸਿੰਘ ਨਾਲ ਕਾਂਗਰਸ ਵੱਲੋਂ ਚੰਗਾ ਸਲੂਕ ਨਹੀਂ ਕੀਤਾ ਗਿਆ। ਇੰਦਰਜੀਸ ਸਿੰਘ ਨੇ ਕਿਹਾ ਕਿ ਗਿਆਨੀ ਜ਼ੈਲ ਸਿੰਘ ਕਾਂਗਰਸ ਪ੍ਰਤੀ ਬਹੁਤ ਜ਼ਿਆਦਾ ਵਫਾਦਾਰ ਸਨ ਪਰ ਕਾਂਗਰਸ ਨੇ ਉਨ੍ਹਾਂ ਨਾਲ ਚੰਗਾ ਸਲੂਕ ਨਹੀਂ ਕੀਤਾ ਜਿਸ ਕਰਕੇ ਉਨ੍ਹਾਂ ਦੇ ਮਨ ਨੂੰ ਡੂੰਘੀ ਠੇਸ ਪੁੱਜੀ ਸੀ।

ਇਸ ਦੌਰਾਨ ਇਹ ਪੀ ਕਿਹਾ ਕਿ ਉਹ ਆਪਣਾ ਕੈਰੀਅਰ ਬਣਾਉਣ ਦੇ ਲਈ ਫਿਲਮੀ ਦੁਨੀਆ ਦੇ ਵਿੱਚ ਆ ਗਏ ਸਨ ਤੇ ਉਹ ਇਸ ਦੌਰਾਨ ਮੀਡੀਆ ਦੀਆਂ ਸੁਰਖੀਆਂ ਵਿੱਚ ਵੀ ਰਹੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਹੀ ਉਨ੍ਹਾਂ ਦੇ ਦਾਦਾ ਜੀ ਵੱਲੋਂ ਉਨ੍ਹਾਂ ਨੂੰ ਭਾਜਪਾ ਦੇ ਵਿੱਚ ਸ਼ਾਮਿਲ ਹੋਣ ਲਈ ਬੁਲਾਇਆ ਗਿਆ। ਉਨ੍ਹਾਂ ਦੱਸਿਆ ਕਿ ਭਾਜਪਾ ਵਿੱਚ ਸ਼ਾਮਿਲ ਕਰਵਾਉਣ ਦੇ ਲਈ ਗਿਆਨੀ ਜ਼ੈਲ ਸਿੰਘ ਨੇ ਭਾਜਪਾ ਦੇ ਨਾਮੀ ਚਿਹਰਿਆਂ ਦੇ ਨਾਲ ਮੁਲਾਕਾਤ ਵੀ ਕਰਵਾਈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦੇ ਵਿੱਚ ਸ਼ਾਮਿਲ ਨਹੀਂ ਹੋਏ ਸਨ ਪਰ ਉਨ੍ਹਾਂ ਉਸ ਦੌਰਾਨ ਭਾਜਪਾ ਆਗੂਆਂ ਦੇ ਨਾਲ ਰੈਲੀਆਂ ਵੀ ਕੀਤੀਆਂ ਸਨ।

ਉਨ੍ਹਾਂ ਕਿਹਾ ਕਿ ਜਦੋਂ ਗਿਆਨੀ ਜ਼ੈਲ ਸਿੰਘ ਦੀ ਮੌਤ ਹੋ ਗਈ ਸੀ ਤਾਂ ਉਹ ਪੰਜਾਬ ਆ ਗਏ ਸਨ। ਉਨ੍ਹਾਂ ਦੱਸਿਆ ਕਿ ਗਿਆਨੀ ਜ਼ੈਲ ਸਿੰਘ ਦੀ ਦਿਲੋ ਇੱਛਾ ਸੀ ਕਿ ਉਹ ਭਾਜਪਾ ਵਿੱਚ ਸ਼ਾਮਿਲ ਹੋਣ। ਉਨ੍ਹਾਂ ਕਿਹਾ ਕਿ ਜਦੋਂ ਉਹ ਪੰਜਾਬ ਵਿੱਚ ਆ ਗਏ ਸਨ ਤਾਂ ਉਨ੍ਹਾਂ ਕਾਫੀ ਲੋਕ ਸੇਵੀ ਕੰਮ ਕੀਤੇ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਦੀਆਂ ਭਾਜਪਾ ਆਗੂਆਂ ਦੇ ਨਾਲ ਮੁਲਾਕਾਤ ਹੋਈ ਅਤੇ ਇਸ ਦੌਰਾਨ ਹੀ ਹੁਣ ਉਹ ਆਖਿਰਕਾਰ ਭਾਜਪਾ ਦੇ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਪਾਰਟੀ ਜਿਸ ਵਿੱਚ ਕੰਮ ਦੇ ਵਿੱਚ ਉਨ੍ਹਾਂ ਦੀ ਡਿਊਟੀ ਲਗਾਏਗੀ ਉਹ ਉਸ ਉੱਪਰ ਖਰਾ ਉੱਤਰਨ ਦੀ ਕੋਸ਼ਿਸ਼ ਕਰਨਗੇ।

ਦੱਸ ਦੇਈਏ ਕਿ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly elections) ਤੋਂ ਪਹਿਲਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਆਪਣੇ ਆਪ ਨੂੰ ਮਜ਼ਬੂਤ ਕਰਨ ਦੀ ਦੌੜ ਵਿੱਚ ਲੱਗੀਆਂ ਹੋਈਆਂ ਹਨ ਜਿਸਦੇ ਚੱਲਦੇ ਨਾਮੀ ਸ਼ਖ਼ਸੀਅਤਾਂ ਅਤੇ ਹੋਰ ਵੱਡੇ ਚਿਹਰਿਆਂ ਨੂੰ ਪਾਰਟੀ ਦੇ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:'ਕੋਰੋਨਾ ਨੂੰ ਅਸੀਂ ਬੰਦ ਕੀਤਾ ਬੋਤਲ ’ਚ, ਹੁਣ ਨਹੀਂ ਵਧ ਰਹੇ ਕੇਸ'

Last Updated : Sep 13, 2021, 4:11 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.