ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ ਹਿਰਾਸਤੀ ਪੁੱਛਗਿੱਛ ਬਹੁਤ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਕੋਲੋਂ ਗੁਰੂ ਦੀ ਗੋਲਕ ਦਾ ਲੁੱਟਿਆ ਪੈਸਾ ਬਰਾਮਦ ਕੀਤਾ ਜਾ ਸਕੇ।
ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਪਟਿਆਲਾ ਹਾਊਸ ਕੋਰਟ ਦਿੱਲੀ ਦੀ ਅਦਾਲਤ ਦੇ ਜੱਜ ਪਵਨ ਸਿੰਘ ਰਾਜਾਵਤ ਨੇ ਮਨਜੀਤ ਸਿੰਘ ਜੀ.ਕੇ ਵਿਰੁੱਧ ਕੇਸ ਦਰਜ ਕਰ ਕੇ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨ ਦੇ ਹੁਕਮ ਦਿੱਤੇ ਹਨ।
ਇਸ ਤੋਂ ਇਲਾਵਾ ਅਦਾਲਤ ਨੇ ਜੀ ਕੇ ਦੀ ਰਿਹਾਇਸ਼ ਅਤੇ ਹੋਰ ਠਿਕਾਣਿਆਂ ਦੀ ਤਲਾਸ਼ੀ ਲਏ ਜਾਣ ਦੇ ਵੀ ਹੁਕਮ ਦਿੱਤੇ ਹਨ ਤਾਂ ਜੋ ਗੋਲਕ ਵਿੱਚੋਂ ਲੁੱਟਿਆ ਗਿਆ ਪੈਸਾ ਵਸੂਲਿਆ ਜਾ ਸਕੇ।