ਮੁੰਬਈ: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਾਫ਼ੀ ਘਾਤਕ ਸਿੱਧ ਹੋ ਰਹੀ ਹੈ। ਅਜਿਹੀ ਸਥਿਤੀ ਵਿੱਚ ਲੋਕਾਂ ਨੂੰ ਲਾਗ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਚਲ ਰਹੀ ਹੈ।
ਕੋਰੋਨਾ ਵਾਇਰਸ ਦੇ ਟੀਕਾਕਰਨ ਮੁਹਿੰਮ ਨੂੰ ਲੈ ਕੇ ਪੁਣੇ ਸਥਿਤ ਟੀਕਾ ਨਿਰਮਾਤਾ ਸੀਰਮ ਇੰਸਟੀਚਿਉਟ ਆਫ ਇੰਡੀਆ ਦੇ ਕਾਰਜਕਾਰੀ ਨਿਰਦੇਸ਼ਕ ਸੁਰੇਸ਼ ਜਾਧਵ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਟੀਕਾਕਰਨ ਮੁਹਿੰਮ ਵਿੱਚ ਬਹੁਤ ਲਾਪਰਵਾਹੀ ਵਰਤੀ ਹੈ। ਸੁਰੇਸ਼ ਜਾਧਵ ਨੇ ਕਿਹਾ ਕਿ ਇਸ ਮੁਹਿੰਮ ਦੇ ਵਿਸਥਾਰ ਦੌਰਾਨ ਸਰਕਾਰ ਨੇ ਟੀਕੇ ਦੇ ਉਪਲੱਬਧ ਸਟਾਕ ਅਤੇ ਵਿਸ਼ਵ ਸਿਹਤ ਸੰਗਠਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਦੇਸ਼ ਦੇ ਕਈ ਹਿੱਸਿਆਂ ਵਿੱਚ ਟੀਕੇ ਦੀ ਘਾਟ ਵੇਖੀ ਜਾ ਰਹੀ ਹੈ।
ਇੱਕ ਸਮਾਗਮ ਵਿੱਚ ਸੁਰੇਸ਼ ਜਾਧਵ ਨੇ ਕਿਹਾ ਕਿ ਭਾਰਤ ਦੀ ਮੋਦੀ ਸਰਕਾਰ ਨੂੰ ਵਿਸ਼ਵ ਸਿਹਤ ਸੰਗਠਨ ਦੇ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਟੀਕਾਕਰਨ ਮੁਹਿੰਮ ਵਿੱਚ ਲੋਕਾਂ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਦੀ ਸ਼ੁਰੂਆਤ ਵਿੱਚ 300 ਮਿਲੀਅਨ ਲੋਕਾਂ ਨੂੰ ਟੀਕਾ ਲਗਾਇਆ ਜਾਣਾ ਸੀ ਜਿਸ ਲਈ ਤਕਰੀਬਨ 600 ਮਿਲੀਅਨ ਖੁਰਾਕਾਂ ਦੀ ਜ਼ਰੂਰਤ ਹੈ।
ਸਰਕਾਰ ਦੀ ਟੀਕਾਕਰਨ ਮੁਹਿੰਮ 'ਤੇ ਸਵਾਲ ਉਠਾਉਂਦੇ ਹੋਏ ਸੁਰੇਸ਼ ਜਾਧਵ ਨੇ ਕਿਹਾ ਕਿ ਅਸੀਂ ਟੀਚੇ 'ਤੇ ਪਹੁੰਚਦੇ ਇਸ ਤੋਂ ਪਹਿਲਾਂ ਹੀ ਕੇਂਦਰ ਸਰਕਾਰ ਨੇ 45 ਸਾਲ ਤੋਂ ਉਪਰ ਦੇ ਸਾਰੇ ਲੋਕਾਂ ਅਤੇ 18 ਸਾਲ ਤੋਂ ਉਪਰ ਦੇ ਲੋਕਾਂ ਲਈ ਟੀਕਾਕਰਣ ਦੀ ਸ਼ੁਰੂਆਤ ਕਰ ਦਿੱਤੀ ਜਦੋਂਕਿ ਸਰਕਾਰ ਨੂੰ ਪਤਾ ਸੀ ਕਿ ਉਨ੍ਹਾਂ ਕੋਲ ਟੀਕਾ ਦਾ ਇੰਨਾ ਜ਼ਿਆਦਾ ਭੰਡਾਰ ਨਹੀਂ ਹੈ।
ਇਹ ਵੀ ਪੜ੍ਹੋ:ਜੇਨੇਟਿਕ ਮਉਟੇਸ਼ਨ ਤੋਂ ਹੋਰ ਘਾਤਕ ਹੋਇਆ ਵਾਇਰਸ, ਸੀਵਿਅਰ ਕੋਵਿਡ ਨਮੂਨੀਆ ਨੇ ਨੌਜਵਾਨਾਂ ਨੂੰ ਬਣਾਇਆ ਸ਼ਿਕਾਰ
ਉਨ੍ਹਾਂ ਕਿਹਾ ਕਿ ਇਸ ਤੋਂ ਸਾਨੂੰ ਸਿਖ ਮਿਲੀ ਕਿ ਸਾਨੂੰ ਉਪਲਬਧਤਾ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਅਤੇ ਇਸ ਦੀ ਬਰਾਬਰ ਢੰਗ ਨਾਲ ਵਰਤੋਂ ਕਰਨੀ ਚਾਹੀਦੀ ਹੈ। ਜਾਧਵ ਨੇ ਜ਼ੋਰ ਦੇ ਕੇ ਕਿਹਾ ਕਿ ਟੀਕਾਕਰਨ ਤੋਂ ਬਾਅਦ ਵੀ ਲੋਕ ਸੰਕਰਮਿਤ ਹੋ ਰਹੇ ਹਨ ਇਸ ਲਈ ਲੋਕਾਂ ਨੂੰ ਚੌਕਸ ਰਹਿਣ ਦੀ ਲੋੜ ਹੈ।
ਟੀਕਾਕਰਣ ਤੋਂ ਬਾਅਦ ਵੀ ਕੋਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕਿਹੜਾ ਟੀਕਾ ਪ੍ਰਭਾਵਸ਼ਾਲੀ ਹੈ ਅਤੇ ਕਿਹੜਾ ਨਹੀਂ। ਇਹ ਕਹਿਣਾ ਬਹੁਤ ਜਲਦਬਾਜ਼ੀ ਹੋਵੇਗੀ। ਸੀਡੀਸੀ ਅਤੇ ਐਨਆਈਐਚ ਦੇ ਅੰਕੜਿਆਂ ਅਨੁਸਾਰ, ਉਪਲੱਬਧ ਟੀਕੇ ਦੀ ਖੁਰਾਕ ਲੈਣੀ ਚਾਹੀਦੀ ਹੈ।