ਨਵੀਂ ਦਿੱਲੀ: ਸੁਪਰੀਮ ਕੋਰਟ ਨੇ 2002 ’ਚ ਗੁਜਰਾਤ ਦੰਗਿਆਂ ਵਿੱਚ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਕਲੀਨ ਚਿੱਟ ਦੇਣ ਵਾਲੀ ਐਸਆਈਟੀ ਦੀ ਰਿਪੋਰਟ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਹ ਪਟੀਸ਼ਨ ਜ਼ਾਕਿਆ ਜਾਫਰੀ ਵੱਲੋਂ ਦਾਇਰ ਕੀਤੀ ਗਈ ਸੀ। ਅਦਾਲਤ ਨੇ ਐਸਆਈਟੀ ਦੀ ਜਾਂਚ ਰਿਪੋਰਟ ਨੂੰ ਸਹੀ ਮੰਨਿਆ ਹੈ। ਜ਼ਾਕਿਆ ਜਾਫਰੀ ਸਾਬਕਾ ਸੰਸਦ ਮੈਂਬਰ ਅਹਿਸਾਨ ਜਾਫਰੀ ਦੀ ਪਤਨੀ ਹੈ।
ਜਸਟਿਸ ਏਐਮ ਖਾਨਵਿਲਕਰ, ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੀਟੀ ਰਵੀਕੁਮਾਰ ਦੀ ਬੈਂਚ ਨੇ ਇਹ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਸੱਤ ਮਹੀਨੇ ਪਹਿਲਾਂ 9 ਦਸੰਬਰ 2021 ਨੂੰ ਜ਼ਕੀਆ ਜਾਫ਼ਰੀ ਦੀ ਪਟੀਸ਼ਨ 'ਤੇ ਸੁਣਵਾਈ ਪੂਰੀ ਕਰਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਇਹ ਵੀ ਪੜੋ: PRESIDENTIAL ELECTION 2022 : ਦ੍ਰੋਪਦੀ ਮੁਰਮੂ ਅੱਜ ਰਾਸ਼ਟਰਪਤੀ ਅਹੁਦੇ ਲਈ ਨਾਮਜ਼ਦਗੀ ਕਰਨਗੇ ਦਾਖ਼ਲ
ਗੁਜਰਾਤ ਦੰਗਿਆਂ ਵਿੱਚ ਹੋਈ ਸੀ ਅਹਿਸਾਨ ਜਾਫ਼ਰੀ ਦੀ ਮੌਤ: ਦਰਅਸਲ, 2002 ਦੇ ਗੁਜਰਾਤ ਦੰਗਿਆਂ ਦੌਰਾਨ ਜ਼ਾਕਿਆ ਜਾਫਰੀ ਦੇ ਪਤੀ ਅਹਿਸਾਨ ਜਾਫਰੀ, ਜੋ ਉਸ ਸਮੇਂ ਕਾਂਗਰਸੀ ਵਿਧਾਇਕ ਸਨ, ਨੂੰ ਦੰਗਾਕਾਰੀ ਭੀੜ ਨੇ ਮਾਰ ਦਿੱਤਾ ਸੀ। ਗੁਜਰਾਤ ਦੰਗਿਆਂ ਦੌਰਾਨ ਗੁਲਬਰਗ ਸੁਸਾਇਟੀ ਕਤਲੇਆਮ ਵਿੱਚ ਅਹਿਸਾਨ ਜਾਫਰੀ ਵੀ ਮਾਰਿਆ ਗਿਆ ਸੀ। ਅਹਿਸਾਨ ਜਾਫਰੀ ਦੀ ਵਿਧਵਾ ਜ਼ਕੀਆ ਜਾਫਰੀ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ SIT ਦੀ ਰਿਪੋਰਟ ਨੂੰ ਚੁਣੌਤੀ ਦਿੱਤੀ ਸੀ।