ਅਹਿਮਦਾਬਾਦ: ਕਿਸਾਨਾਂ ਵੱਲੋਂ ਅੱਜ ਐਲਾਨੇ ਗਏ ਭਾਰਤ ਬੰਦ ਦਾ ਕਾਂਗਰਸ ਨੂੰ ਛੱਡ ਦੇਸ਼ ਦੀਆਂ 11 ਸਿਆਸੀ ਪਾਰਟੀਆਂ ਨੇ ਸਮਰਥਨ ਕੀਤਾ ਹੈ। ਦੂਜੇ ਪਾਸੇ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਸਾਫ਼ ਕਹਿ ਦਿੱਤਾ ਹੈ ਕਿ ਉਹ ਗੁਜਰਾਤ ਬੰਦ ਦਾ ਸਮਰਥਨ ਨਹੀਂ ਕਰਦੇ ਅਤੇ ਜ਼ਬਰਦਸਤੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵਿਰੋਧੀ ਧਿਰ 'ਤੇ ਨਿਸ਼ਾਨਾ ਲਾਉਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਂ 'ਤੇ ਭਾਰਤ ਬੰਦ ਅੰਦੋਲਨ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ 'ਚ ਸਿਰਫ ਨਾਂ ਕਿਸਾਨ ਦਾ ਹੈ ਪਰ ਆਪਸੀ ਹੋਂਦ ਬਚਾਉਣ ਲਈ ਵਿਰੋਧੀ ਧਿਰ ਇੱਕ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਕਿਸਾਨ ਆਗੂਆਂ ਨੇ ਕਿਹਾ ਸੀ ਕਿ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਨਹੀਂ ਹੋਣਗੇ। ਕਾਂਗਰਸ ਦੀ ਹੋਂਦ ਖ਼ਤਮ ਹੋ ਗਈ ਹੈ, ਕਾਂਗਰਸ ਨਾਲ ਨਾ ਕੋਈ ਲੋਕ ਹੈ ਅਤੇ ਨਾ ਹੀ ਕੋਈ ਸੰਗਠਨ ਹੈ, ਉਨ੍ਹਾਂ ਨੇ 2019 ਦੇ ਚੋਣ ਪੱਤਰ ਵਿੱਚ ਲਿਖਿਆ ਸੀ ਕਿ ਉਹ ਮੰਡੀ ਐਕਟ ਨੂੰ ਲਾਗੂ ਨਹੀਂ ਕਰਨਗੇ। ਇਸ ਤੋਂ ਪਹਿਲਾਂ ਚੋਣ ਪੱਤਰ ਵਿੱਚ ਕਿਹਾ ਗਿਆ ਸੀ ਕਿ ਐਮਐਸਪੀ ਨੂੰ ਹਟਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜਿਹੜੇ ਲੋਕ ਗੁਜਰਾਤ ਨੂੰ ਜ਼ਬਰਦਸਤੀ ਬੰਦ ਕਰਨ ਦੀ ਕੋਸ਼ਿਸ਼ ਕਰਨਗੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਸਰਕਾਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਸਾਰੇ ਕਦਮ ਚੁੱਕੇਗੀ।