ਚੰਡੀਗੜ੍ਹ: ਦੁਨੀਆ ਭਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਗੱਦੀ ਦਿਹਾੜਾ (Gurgaddi Diwas Sri Guru Granth Sahib Ji) ਮਨਾਇਆ ਜਾ ਰਿਹਾ ਹੈ। ਈਟੀਵੀ ਭਾਰਤ ਵੱਲੋਂ ਵੀ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ (Gurgaddi Diwas Sri Guru Granth Sahib Ji) ਦੀਆਂ ਕੋਟਾਨਿ-ਕੋਟਿ ਮੁਬਾਰਕਾਂ ਜੀਓ॥
ਇਹ ਵੀ ਪੜੋ: ਜਾਣੋ ਭਾਈ ਦੂਜ ਮਨਾਉਣ ਦਾ ਸ਼ੁਭ ਸਮਾਂ ਅਤੇ ਇਸ ਨਾਲ ਜੁੜੀਆਂ ਮਾਨਤਾਵਾਂ
1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੇਹ ਗੁਰੂ ਦੀ ਥਾਂ ‘ਤੇ ਸ਼ਬਦ ਵਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib Ji) ਨੂੰ ਗੁਰਿਆਈ ਦਿੱਤੀ ਅਤੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib Ji) ਜਿੱਥੇ ਸਿੱਖ ਧਰਮ ਦਾ ਪਵਿੱਤਰ ਗ੍ਰੰਥ ਹੈ ਉਥੇ ਨਾਲ ਹੀ ਇਸ ਗ੍ਰੰਥ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ।
ਗੁਰੂ ਗ੍ਰੰਥ ਸਾਹਿਬ (Sri Guru Granth Sahib Ji)
ਕੁਲ ਅੰਗ | 1430 |
ਕੁਲ ਸ਼ਬਦ | 2026 |
ਕੁਲ ਰਾਗ | 31 |
ਅਸ਼ਟਪਦੀਆਂ | 305 |
ਵਾਰਾਂ | 22 |
ਪੋੜੀਆਂ | 471 |
ਸਲੋਕ | 664 |
ਗੁਰੂਆਂ ਦੀ ਬਾਣੀ | 6 |
ਸਿਖਾਂ ਦੀ ਬਾਣੀ | 4 |
ਭਗਤਾਂ ਦੀ ਬਾਣੀ | 15 |
ਭੱਟਾਂ ਦੀ ਬਾਣੀ | 11 |
ਪਹਿਲਾ ਰਾਗ | ਸਿਰੀ ਰਾਗ |
ਅੰਤਲਾ | ਜੈਜੈਵੰਤੀ |
ਦੱਸ ਦਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib Ji) ਵਿੱਚ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਕਈ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ।
ਇਹ ਵੀ ਪੜੋ: ਭਾਗਵਤ ਗੀਤਾ ਦਾ ਸੰਦੇਸ਼