ETV Bharat / bharat

ਗੁਰਗੱਦੀ ਦਿਵਸ: ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ - ਪਾਤਸ਼ਾਹ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ

ਸੰਨ 1644 ਵਿੱਚ ਗੁਰੂ ਸ੍ਰੀ ਹਰਿਗੋਬਿੰਦ ਸਾਹਿਬ ਜੀ ਜਦੋਂ ਜੋਤੀ ਜੋਤ ਸਮਾਏ ਤਾਂ ਉਨ੍ਹਾਂ ਨੇ ਗੁਰਤਾਗੱਦੀ ਦੇ ਯੋਗ ਜਾਣ ਕੇ ਆਪਣੇ ਪੋਤਰੇ ਗੁਰੂ ਹਰਿ ਰਾਏ ਸਾਹਿਬ ਜੀ ਨੂੰ ਗੁਰਤਾ ਗੱਦੀ ਦੀ ਦਾਤ ਬਖਸ਼ਿਸ਼ ਕੀਤੀ। ਅੱਜ ਗੁਰੂ ਜੀ ਦਾ ਗੁਰਗੱਦੀ ਦਿਵਸ ਹੈ, ਜੋ ਕਿ ਸਿੱਖ ਧਰਮ ਵਿੱਚ ਬਹੁਤ ਮਹੱਤਤਾ ਰੱਖਦਾ ਹੈ। ਜਾਣੋ ਗੁਰੂ ਜੀ ਦੇ ਜੀਵਨ ਬਾਰੇ...।

ਗੁਰਗੱਦੀ ਦਿਵਸ: ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ

author img

By

Published : Mar 30, 2022, 10:58 AM IST

ਚੰਡੀਗੜ੍ਹ : ਪਾਤਸ਼ਾਹ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ (Sri Guru Har Rai Sahib) ਸਿੱਖਾਂ ਦੇ ਸੱਤਵੇਂ ਗੁਰੂ ਸਨ। ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਬਹੁਤ ਸ਼ਾਂਤਮਈ ਅਤੇ ਕੋਮਲ ਹਿਰਦੇ ਦੇ ਮਾਲਕ ਸਨ। ਗੁਰੂ ਹਰਿ ਰਾਏ ਸਾਹਿਬ ਜੀ ਸਰਬਤ ਸੰਗਤ ਨੂੰ ਇੱਕ ਅਕਾਲ ਪੁਰਖ ਪ੍ਰਮਾਤਮਾ ਦੀ ਬੰਦਗੀ ਕਰਨ, ਗੁਰਬਾਣੀ ਦੇ ਮੁਤਾਬਕ ਜੀਵਨ ਬਣਾਉਣ ਅਤੇ ਧਰਮ ਦੀ ਦਸਾਂ ਨਹੁੰਆਂ ਦੀ ਕਿਰਤ ਕਰਨ ਦੀ ਪ੍ਰੇਰਣਾ ਦਿੰਦੇ ਸਨ।

ਗੁਰੂ ਹਰਿ ਰਾਏ ਸਾਹਿਬ ਜੀ ਦਾ ਜਨਮ

ਗੁਰੂ ਹਰਿ ਰਾਏ ਸਾਹਿਬ ਜੀ ਦਾ ਜਨਮ ਕੀਰਤਪੁਰ ਸਾਹਿਬ ਦੀ ਧਰਤੀ ’ਤੇ ਸਨ 1630 ਈਸਵੀ ਨੂੰ ਬਾਬਾ ਗੁਰਦਿੱਤਾ ਜੀ ਦੇ ਘਰ ਮਾਤਾ ਨਿਹਾਲ ਕੌਰ ਜੀ ਦੀ ਕੁੱਖੋਂ ਹੋਇਆ। ਬਾਬਾ ਗੁਰਦਿੱਤਾ ਜੀ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ ਸਭ ਤੋਂ ਵੱਡੇ ਪੁੱਤਰ ਸਨ। ਗੁਰੂ ਹਰਿ ਰਾਏ ਸਾਹਿਬ ਜੀ ਰਿਸ਼ਤੇ ਵਿੱਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੋਤਰੇ ਲੱਗਦੇ ਸਨ।

ਬਾਲ ਉਮਰੇ ਸ਼ਸਤਰ ਵਿਦਿਆ 'ਚ ਹੋਏ ਨਿਪੁੰਨ

ਜਿਸ ਸਮੇਂ ਗੁਰੂ ਹਰਿ ਰਾਏ ਸਾਹਿਬ ਜੀ ਦਾ ਜਨਮ ਹੋਇਆ, ਉਸ ਸਮੇਂ ਛੇਵੇਂ ਪਾਤਸ਼ਾਹ ਜੀ ਗੁਰਤਾ ਗੱਦੀ ’ਤੇ ਬਿਰਾਜਮਾਨ ਸਨ। ਗੁਰੂ ਜੀ ਨੇ ਆਪਣੇ ਜੀਵਨ ਦੇ ਮੁੱਢਲੇ 14 ਸਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਹਜ਼ੂਰੀ ਵਿੱਚ ਰਹਿ ਕੇ ਗੁਰਮਤਿ ਦੀ ਵਿੱਦਿਆ ਹਾਸਲ ਕੀਤੀ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਉਨ੍ਹਾਂ ਦੀ ਪੜ੍ਹਾਈ ਲਿਖਾਈ, ਗੁਰਮਤਿ ਵਿੱਦਿਆ, ਸ਼ਸਤਰ ਵਿੱਦਿਆ ਅਤੇ ਘੁੜ ਸਵਾਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਸੀ। ਗੁਰੂ ਜੀ ਬਹੁਤ ਘੱਟ ਉਮਰ 'ਚ ਹੀ ਹਰੇਕ ਪ੍ਰਕਾਰ ਦੀ ਵਿੱਦਿਆ ਵਿੱਚ ਨਿਪੁੰਨ ਹੋ ਚੁੱਕੇ ਸਨ।

ਸ਼ਾਂਤਮਈ ਤੇ ਕੋਮਲ ਹਿਰਦੇ ਦੇ ਮਾਲਕ ਗੁਰੂ ਹਰਿ ਰਾਏ ਜੀ

ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਬਹੁਤ ਸ਼ਾਂਤਮਈ ਅਤੇ ਕੋਮਲ ਹਿਰਦੇ ਦੇ ਮਾਲਕ ਸਨ। ਗੁਰੂ ਜੀ ਦੇ ਹਿਰਦੇ ਦੀ ਕੋਮਲਤਾ ਦਾ ਪਤਾ ਬਚਪਨ ਦੇ ਸਮੇਂ ’ਚ ਵਾਪਰੀ ਉਨ੍ਹਾਂ ਦੀ ਇੱਕ ਘਟਨਾ ਤੋਂ ਲੱਗਦਾ ਹੈ। ਇੱਕ ਦਿਨ ਕੀਰਤਪੁਰ ਸਾਹਿਬ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਸਵੇਰ ਸਮੇਂ ਬਾਗ ਵਿੱਚ ਟਹਿਲਣ ਵਾਸਤੇ ਗਏ ਸਨ, ਥੋੜ੍ਹੀ ਦੇਰ ਬਾਅਦ ਉਨ੍ਹਾਂ ਦੇ ਪਿੱਛੇ ਪਿੱਛੇ ਗੁਰੂ ਹਰਿ ਰਾਏ ਸਾਹਿਬ ਜੀ ਵੀ ਆਪਣੇ ਦਾਦਾ ਜੀ ਨੂੰ ਮਿਲਣ ਲਈ ਪਹੁੰਚੇ। ਉਨ੍ਹਾਂ ਨੇ ਖੁੱਲ੍ਹੇ ਆਕਾਰ ਦਾ ਚੋਲਾ ਪਹਿਨਿਆ ਹੋਇਆ ਸੀ, ਤੁਰੇ ਜਾਂਦਿਆਂ ਚੋਲੇ ਨਾਲ ਅਟਕ ਜਾਣ ਕਰਕੇ ਕੁੱਝ ਫੁੱਲ ਟੁੱਟ ਕੇ ਜ਼ਮੀਨ 'ਤੇ ਡਿੱਗ ਗਏ।

ਜਦੋਂ ਗੁਰੂ ਜੀ ਨੇ ਉਨ੍ਹਾਂ ਫੁੱਲਾਂ ਨੂੰ ਟੁੱਟਾ ਹੋਇਆ ਵੇਖਿਆ ਤਾਂ ਗੁਰੂ ਜੀ ਉੱਥੇ ਹੀ ਬੈਠ ਗਏ ਅਤੇ ਉਨ੍ਹਾਂ ਨੂੰ ਬੇਹਦ ਅਫ਼ਸੋਸ ਹੋ ਰਿਹਾ ਸੀ। ਉਸ ਵੇਲੇ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਬਚਨ ਕਹੇ, "ਬੇਟਾ ਜੇਕਰ ਚੋਲਾ ਖੁੱਲ੍ਹਾ ਪਹਿਨਿਆ ਹੋਵੇ ਤਾਂ ਚੋਲੇ ਨੂੰ ਸੰਕੋਚ ਕੇ ਚੱਲਣਾ ਚਾਹੀਦਾ ਹੈ।" ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਕਹੇ ਹੋਏ ਬਚਨਾਂ ਦੇ ਵਿੱਚ ਬੜੀ ਗਹਿਰਾਈ ਸੀ, ਉਨ੍ਹਾਂ ਦੇ ਕਹਿਣ ਦਾ ਭਾਵ ਸੀ ਕਿ ਜੇਕਰ ਪਰਮਾਤਮਾ ਕਿਸੇ ਨੂੰ ਉੱਚੀ ਪਦਵੀ ਦੇ ਦੇਵੇ ਤਾਂ ਉਸ ਇਨਸਾਨ ਨੂੰ ਸਮਝਦਾਰੀ ਨਾਲ ਸੰਸਾਰ ਵਿੱਚ ਤੁਰਨਾ ਚਾਹੀਦਾ ਹੈ, ਕਿ ਕਿਤੇ ਮੇਰੇ ਕਾਰਨ ਕਿਸੇ ਹੋਰ ਦਾ ਨੁਕਸਾਨ ਨਾ ਹੋ ਜਾਵੇ। ਗੁਰੂ ਹਰਿ ਰਾਏ ਸਾਹਿਬ ਮਹਾਰਾਜ ਜੀ ਨੇ ਆਪਣੇ ਦਾਦਾ ਜੀ ਦੇ ਕਹੇ ਇਨ੍ਹਾਂ ਬਚਨਾਂ 'ਤੇ ਸਾਰੀ ਜ਼ਿੰਦਗੀ ਅਮਲ ਕੀਤਾ।

ਗੁਰੂ ਹਰਿ ਰਾਏ ਜੀ ਦਾ ਵਿਆਹ

ਗੁਰੂ ਹਰਿ ਰਾਏ ਜੀ ਦਾ ਵਿਆਹ 1640 ਈਸਵੀ ਨੂੰ ਮਾਤਾ ਕ੍ਰਿਸ਼ਨ ਕੌਰ (ਸੁਲੱਖਣੀ ਜੀ) ਨਾਲ ਹੋਇਆ। ਗੁਰੂ ਜੀ ਦੇ ਘਰ ਦੋ ਪੁੱਤਰਾਂ ਨੇ ਜਨਮ ਲਿਆ, ਵੱਡੇ ਪੁੱਤਰ ਬਾਬਾ ਰਾਮ ਰਾਏ ਜੀ ਸਨ ਅਤੇ ਛੋਟੇ ਪੁੱਤਰ ਗੁਰੂ ਸ੍ਰੀ ਹਰਿਕ੍ਰਿਸ਼ਨ ਸਾਹਿਬ ਜੀ ਸਨ ।

ਗੁਰੂ ਹਰਿ ਰਾਏ ਜੀ ਦਾ ਗੁਰਤਾ ਗੱਦੀ ਸਮਾਂ

ਸੰਨ 1644 ਵਿੱਚ ਗੁਰੂ ਸ੍ਰੀ ਹਰਿਗੋਬਿੰਦ ਸਾਹਿਬ ਜੀ ਜਦੋਂ ਜੋਤੀ ਜੋਤ ਸਮਾਏ ਤਾਂ ਉਨ੍ਹਾਂ ਨੇ ਗੁਰਤਾਗੱਦੀ ਦੇ ਯੋਗ ਜਾਣ ਕੇ ਆਪਣੇ ਪੋਤਰੇ ਗੁਰੂ ਹਰਿ ਰਾਏ ਸਾਹਿਬ ਜੀ ਨੂੰ ਗੁਰਤਾ ਗੱਦੀ ਦੀ ਦਾਤ ਬਖਸ਼ਿਸ਼ ਕੀਤੀ। ਕਿਉਂਕਿ ਸ੍ਰੀ ਗੁਰੂ ਨਾਨਕ ਸਾਹਿਬ ਸੱਚੇ ਪਾਤਸ਼ਾਹ ਜੀ ਦੇ ਸਮੇਂ ਤੋਂ ਹੀ ਇਹ ਰੀਤ ਚਲੀ ਆ ਰਹੀ ਸੀ ਕਿ ਗੁਰੂ ਸਾਹਿਬ ਜੀ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਹੀ ਆਪਣੇ ਅਗਲੇ ਉੱਤਰਾਧਿਕਾਰੀ ਨੂੰ ਗੁਰਤਾਗੱਦੀ ਦੀ ਦਾਤ ਦੇ ਦਿੰਦੇ ਸਨ। ਗੁਰਤਾ ਗੱਦੀ ਦੀ ਦਾਤ ਕਿਸੇ ਰਿਸ਼ਤੇਦਾਰੀ ਦੇ ਕਾਰਨ ਨਹੀਂ ਬਲਕਿ ਮਹਿਜ਼ ਯੋਗਤਾ ਦੇ ਆਧਾਰ ’ਤੇ ਹੀ ਦਿੱਤੀ ਜਾਂਦੀ ਸੀ।

2200 ਘੁੜ ਸਵਾਰਾਂ ਦੀ ਫੌਜ

ਸ੍ਰੀ ਗੁਰੂ ਅਰਜਨ ਸਾਹਿਬ ਸੱਚੇ ਪਾਤਸ਼ਾਹ ਜੀ ਦੀ ਸ਼ਹਾਦਤ ਤੋਂ ਬਾਅਦ ਸ੍ਰੀ ਗੁਰੂ ਹਰਿ ਗੋਬਿੰਦ ਸਾਹਿਬ ਜੀ ਨੇ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਪਹਿਨੀਆਂ ਸਨ ਅਤੇ ਫ਼ੌਜਾਂ ਤਿਆਰ ਕਰਕੇ ਮੁਗਲ ਸਲਤਨਤ ਦੇ ਨਾਲ ਚਾਰ ਜੰਗਾਂ ਲੜੀਆਂ ਸਨ। ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਸਮੇਂ ਭਾਵੇਂ ਜੰਗਾਂ ਤਾਂ ਨਹੀਂ ਹੋਈਆਂ ਪਰ ਇਤਿਹਾਸ ਮੁਤਾਬਕ 2200 ਘੁੜ ਸਵਾਰ ਉਨ੍ਹਾਂ ਦੇ ਨਾਲ ਹਮੇਸ਼ਾਂ ਤਿਆਰ ਬਰ ਤਿਆਰ ਹੁੰਦੇ ਸਨ ਤਾਂ ਕਿ ਜੇ ਕਿਤੇ ਲੋੜ ਪੈ ਜਾਵੇ ਤਾਂ ਦੁਸ਼ਮਣ ਫ਼ੌਜਾਂ ਦੇ ਨਾਲ ਦੋ-ਦੋ ਹੱਥ ਕੀਤੇ ਜਾ ਸਕਣ।

ਪੁੱਤਰ ਰਾਮ ਰਾਏ ਨੂੰ ਕੀਤਾ ਬੇਦਖਲ

ਗੁਰੂ ਹਰਿ ਰਾਏ ਸਾਹਿਬ ਜੀ ਨੇ ਗੁਰਬਾਣੀ ਦਾ ਸਤਿਕਾਰ ਕਰਨ ਲਈ ਸੰਗਤ ’ਚ ਵਿਸ਼ੇਸ਼ ਪੂਰਨੇ ਪਾਏ, ਜਦੋਂ ਗੁਰੂ ਜੀ ਦੇ ਵਡੇ ਪੁੱਤਰ ਰਾਮ ਰਾਏ ਨੇ ਔਰੰਗਜ਼ੇਬ ਦੀ ਖੁਸ਼ੀ ਲੈਣ ਲਈ ਗੁਰਬਾਣੀ ਦੀ ਤੁਕ ਬਦਲੀ ਤਾਂ ਗੁਰੂ ਪਾਤਸ਼ਾਹ ਜੀ ਨੇ ਬਿਨਾਂ ਝਿਜਕ ਤੋਂ ਆਪਣੇ ਪੁੱਤਰ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ, ਕਿ ਜਿਸ ਪਾਸੇ ਉਸ ਦਾ ਮੁੱਖ ਹੈ, ਉਸੇ ਪਾਸੇ ਤੁਰ ਜਾਵੇ। ਉਨ੍ਹਾਂ ਨੇ ਉਸ ਨੂੰ ਬੇਦਖਲ ਕਰ ਦਿੱਤਾ।

ਅਕਾਲ ਪੁਰਖ ਦੀ ਬੰਦਗੀ ਕਰਨ ਦੀ ਦਿੱਤੀ ਪ੍ਰੇਰਣਾ

ਗੁਰੂ ਹਰਿ ਰਾਏ ਸਾਹਿਬ ਜੀ ਸਰਬਤ ਸੰਗਤ ਨੂੰ ਇੱਕ ਅਕਾਲ ਪੁਰਖ ਪ੍ਰਮਾਤਮਾ ਦੀ ਬੰਦਗੀ ਕਰਨ, ਗੁਰਬਾਣੀ ਦੇ ਮੁਤਾਬਕ ਜੀਵਨ ਬਣਾਉਣ ਅਤੇ ਧਰਮ ਦੀ ਦਸਾਂ ਨਹੁੰਆਂ ਦੀ ਕਿਰਤ ਕਰਨ ਦੀ ਪ੍ਰੇਰਣਾ ਦਿੰਦੇ ਸਨ। ਇੱਕ ਵਾਰ ਜਦੋਂ ਭਾਈ ਨੰਦ ਲਾਲ ਪੁਰੀ ਅਤੇ ਉਨ੍ਹਾਂ ਦੇ ਪੋਤਰੇ ਭਾਈ ਹਕੀਕਤ ਰਾਏ ਗੁਰੂ ਜੀ ਨੂੰ ਮਿਲਣ ਲਈ ਆਏ ਅਤੇ ਉਨ੍ਹਾਂ ਨੇ ਉਪਦੇਸ਼ ਮੰਗਿਆ ਤਾਂ ਗੁਰੂ ਜੀ ਨੇ ਉਪਦੇਸ਼ ਦਿੰਦਿਆਂ ਤਿੰਨ ਗੱਲਾਂ ਦੀ ਮਨਾਹੀ ਕੀਤੀ...ਪਹਿਲੀ ਟੋਪੀ ਪਹਿਨਣ ਤੋਂ ਮਨਾਹੀ, ਨਸ਼ੇ ਤੋਂ ਮਨਾਹੀ ਅਤੇ ਕੇਸ ਕਤਲ ਕਰਵਾਉਣ ਦੀ ਮਨਾਹੀ। ਜਿਸ ਨੂੰ ਉਨ੍ਹਾਂ ਨੇ ਸਾਰੇ ਜੀਵਨ ਲਈ ਪੱਲੇ ਬੰਨ ਲਿਆ।

ਗੁਰੂ ਹਰਿ ਰਾਏ ਸਾਹਿਬ ਜੀ ਦਾ ਅੰਤਮ ਸਮਾਂ

1661 ਈਸਵੀ ਨੂੰ ਗੁਰੂ ਹਰਿ ਰਾਏ ਸਾਹਿਬ ਜੀ ਜੋਤੀ ਜੋਤ ਸਮਾਏ। ਜੋਤੀ ਜੋਤ ਸਮਾਉਣ ਤੋਂ ਪਹਿਲਾਂ ਗੁਰੂ ਜੀ ਨੇ ਆਪਣੇ ਛੋਟੇ ਪੁੱਤਰ ਗੁਰੂ ਸ੍ਰੀ ਹਰਿਕ੍ਰਿਸ਼ਨ ਸਾਹਿਬ ਜੀ ਨੂੰ ਗੁਰਤਾ ਗੱਦੀ ਦੀ ਦਾਤ ਬਖਸ਼ਿਸ਼ ਕੀਤੀ। ਕਿਉਂਕਿ ਉਹ ਆਪਣੇ ਛੋਟੇ ਪੁੱਤਰ ਨੂੰ ਹਰ ਪੱਖੋਂ ਪੂਰਨ ਮੰਨਦੇ ਸਨ।

ਇਹ ਵੀ ਪੜ੍ਹੋ:ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ETV Bharat Logo

Copyright © 2025 Ushodaya Enterprises Pvt. Ltd., All Rights Reserved.