ਰੋਹਤਕ: ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੰਸਾ ਦੀ ਪੈਰੋਲ ਪੂਰੀ ਹੋ ਗਈ ਹੈ। ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਸੁਨਾਰੀਆ ਜੇਲ੍ਹ ਰੋਹਤਕ ਲਿਆਂਦਾ ਗਿਆ ਸੀ। ਪੈਰੋਲ ਦੀ ਮਿਆਦ ਦੌਰਾਨ ਉਹ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ਵਿੱਚ ਰਿਹਾ। ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੀ ਪੁਲਿਸ ਉਸ ਨੂੰ ਸਖ਼ਤ ਸੁਰੱਖਿਆ ਹੇਠ ਸੁਨਾਰੀਆ ਜੇਲ੍ਹ ਰੋਹਤਕ ਲੈ ਕੇ ਆਈ।ਪੈਰੋਲ ਖ਼ਤਮ ਹੋਣ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਦੀ ਤਾਰੀਫ਼ ਕੀਤੀ ਸੀ।
ਰਾਮ ਰਹੀਮ ਨੇ PM ਮੋਦੀ ਦੀ ਕੀਤੀ ਤਾਰੀਫ:- ਰਾਮ ਰਹੀਮ ਨੇ ਸੋਸ਼ਲ ਮੀਡੀਆ 'ਤੇ 2 ਵੀਡੀਓ ਸ਼ੇਅਰ ਕੀਤੀਆਂ ਹਨ। ਇੱਕ ਵੀਡੀਓ ਵਿੱਚ ਉਹ ਸਵੇਰੇ ਸਿਮਰਨ ਕਰਦੇ ਨਜ਼ਰ ਆ ਰਹੇ ਹਨ। ਫਿਰ ਬਿਸਤਰਾ ਆਪ ਹੀ ਮੋੜ ਕੇ ਸਾਫ਼ ਕਰਦਾ ਹੈ। ਇਸ ਤੋਂ ਬਾਅਦ ਰਾਮ ਰਹੀਮ ਸੈਰ ਲਈ ਨਿਕਲ ਗਿਆ। ਦੂਜੇ ਵੀਡੀਓ 'ਚ ਉਹ 21 ਗੋਦ ਲਈਆਂ ਧੀਆਂ ਨਾਲ ਗੱਲ ਕਰਦੇ ਨਜ਼ਰ ਆ ਰਹੇ ਹਨ। ਜਿਸ ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਦੀ ਤਾਰੀਫ ਕੀਤੀ।
ਸਖ਼ਤ ਸੁਰੱਖਿਆ ਪ੍ਰਬੰਧ:- 21 ਜਨਵਰੀ ਨੂੰ ਰਾਮ ਰਹੀਮ ਨੂੰ ਪੈਰੋਲ ਮਿਲੀ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਰਾਮ ਰਹੀਮ ਦੀ ਪੈਰੋਲ 'ਤੇ ਸਵਾਲ ਉੱਠ ਰਹੇ ਹਨ। ਰਾਮ ਰਹੀਮ ਦੀ ਪੈਰੋਲ ਰੱਦ ਕਰਨ ਲਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਵੀ ਪਟੀਸ਼ਨ ਦਾਇਰ ਕੀਤੀ ਗਈ ਸੀ। ਪਰ ਸੂਬਾ ਸਰਕਾਰ ਨੇ ਕਾਨੂੰਨੀ ਪ੍ਰਕਿਰਿਆ ਤਹਿਤ ਪੈਰੋਲ ਨੂੰ ਜਾਇਜ਼ ਠਹਿਰਾਇਆ। ਇੰਨਾ ਹੀ ਨਹੀਂ ਹਰਿਆਣਾ ਸਰਕਾਰ ਨੇ ਹਾਈਕੋਰਟ 'ਚ ਹਲਫਨਾਮਾ ਵੀ ਦਿੱਤਾ ਹੈ ਕਿ ਰਾਮ ਰਹੀਮ ਹਾਰਡ ਕੋਰ ਕ੍ਰਿਮੀਨਲ ਨਹੀਂ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਪੈਰੋਲ ਖਿਲਾਫ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।
ਰਾਮ ਰਹੀਮ ਇਨ੍ਹਾਂ ਮਾਮਲਿਆਂ 'ਚ ਦੋਸ਼ੀ ਕਰਾਰ:- ਰਾਮ ਰਹੀਮ ਦੀ ਵਾਪਸੀ ਕਾਰਨ ਦੁਪਹਿਰ ਤੋਂ ਹੀ ਰੋਹਤਕ ਦੀ ਸੁਨਾਰੀਆ ਜੇਲ੍ਹ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਸੀ, ਇੱਥੇ ਪੁਲਿਸ ਮੁਲਾਜ਼ਮ ਤਾਇਨਾਤ ਸਨ। ਜੇਲ੍ਹ ਦੀ ਚਾਰਦੀਵਾਰੀ ਵੱਲ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਦੱਸ ਦੇਈਏ ਕਿ ਪਿਛਲੀ ਵਾਰ ਗੁਰਮੀਤ ਰਾਮ ਰਹੀਮ ਨੂੰ 15 ਨਵੰਬਰ 2022 ਨੂੰ ਪੈਰੋਲ ਮਿਲੀ ਸੀ ਅਤੇ ਉਹ 25 ਨਵੰਬਰ ਨੂੰ ਜੇਲ੍ਹ ਪਰਤਿਆ ਸੀ। ਰਾਮ ਰਹੀਮ ਨੂੰ 2 ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ 10-10 ਸਾਲ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਅਤੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਰਾਮ ਰਹੀਮ 25 ਅਗਸਤ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।
ਇਹ ਵੀ ਪੜੋ:- Ram Rahim: ਮੋਢਾ ਰਾਮ ਰਹੀਮ ਦਾ ਬੰਦੂਕ ਭਾਜਪਾ ਦੀ ! ਨਿਸ਼ਾਨੇ ਉੱਤੇ ਐਸਜੀਪੀਸੀ, ਪੜ੍ਹੋ ਖਾਸ ਰਿਪੋਰਟ