ETV Bharat / bharat

ਸ਼ਾਹ ਦੀ ਤਜਵੀਜ਼ ਠਕਰਾਉਂਦਿਆ ਚਢੂਨੀ ਨੇ ਕਿਹਾ, ਸ਼ਰਤ ਦੇ ਆਧਾਰ 'ਤੇ ਸਰਕਾਰ ਨਾਲ ਕੋਈ ਗੱਲਬਾਤ ਨਹੀਂ - gurnam singh chadhuni

ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਕਿਸਾਨਾਂ ਨੇ ਫ਼ੈਸਲਾ ਲਿਆ ਹੈ ਕਿ ਕੇਂਦਰ ਸਰਕਾਰ ਦੀ ਕਿਸੇ ਵੀ ਸ਼ਰਤ ਨਾਲ ਕੋਈ ਗੱਲ ਨਹੀਂ ਹੋਵੇਗੀ। ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।

ਕਿਸਾਨਾਂ ਨੇ ਠੁਕਰਾਇਆ ਸ਼ਾਹ ਦਾ ਪ੍ਰਸਤਾਵ
ਕਿਸਾਨਾਂ ਨੇ ਠੁਕਰਾਇਆ ਸ਼ਾਹ ਦਾ ਪ੍ਰਸਤਾਵ
author img

By

Published : Nov 29, 2020, 9:22 PM IST

ਸੋਨੀਪਤ: ਹਰਿਆਣਾ ਅਤੇ ਪੰਜਾਬ ਦੇ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸਿੰਘੂ ਸਰਹੱਦ 'ਤੇ ਧਰਨੇ 'ਤੇ ਬੈਠੇ ਹਨ। ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਖ਼ਤਮ ਹੋ ਗਿਆ ਹੈ। ਫਿਲਹਾਲ ਮੀਟਿੰਗ ਵਿੱਚ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ ਹੈ। ਦੂਜੇ ਪਾਸੇ ਬੀ.ਕੇ.ਯੂ. ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਸ਼ਰਤਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ।

ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਕਿਸਾਨਾਂ ਨੇ ਫ਼ੈਸਲਾ ਲਿਆ ਹੈ ਕਿ ਕੇਂਦਰ ਸਰਕਾਰ ਦੀ ਕਿਸੇ ਵੀ ਸ਼ਰਤ ਨਾਲ ਕੋਈ ਗੱਲ ਨਹੀਂ ਹੋਵੇਗੀ। ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਚਢੂਨੀ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਮੰਗ ਨੂੰ ਜਲਦੀ ਤੋਂ ਜਲਦੀ ਮੰਨ ਲਿਆ ਜਾਵੇ।

ਵੇਖੋ ਵੀਡੀਓ।

ਗੁਰਨਾਮ ਚਢੂਨੀ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਹੁਣ ਦੂਜੇ ਰਾਜਾਂ ਦੇ ਕਿਸਾਨ ਵੀ ਦਿੱਲੀ ਦੀ ਯਾਤਰਾ ਕਰ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਇਹ ਲਹਿਰ ਗੰਭੀਰ ਰੂਪ ਲੈ ਸਕਦੀ ਹੈ। ਚਢੂਨੀ ਨੇ ਕਿਹਾ ਕਿ ਸਰਕਾਰ ਸਾਡੇ 'ਤੇ ਕਿੰਨੇ ਵੀ ਮੁਕੱਦਮਾ ਕਰੇ, ਪਰ ਇਹ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ।

ਗੁਰਨਾਮ ਚਢੂਨੀ ਨੇ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਹੁਣ ਤੱਕ ਕਿਸਾਨਾਂ ਦੀ ਨਾ ਸਰਕਾਰ ਨਾਲ ਅਤੇ ਨਾ ਹੀ ਕਿਸੇ ਅਧਿਕਾਰੀ ਨਾਲ ਕੋਈ ਗੱਲਬਾਤ ਹੋਈ ਹੈ। ਗੁਰਨਾਮ ਚਢੂਨੀ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਦੀ ਕਿਸੇ ਵੀ ਸ਼ਰਤ ‘ਤੇ ਗੱਲ ਨਹੀਂ ਕਰਾਂਗੇ। ਕਿਸਾਨ ਬਿਨਾਂ ਸ਼ਰਤ ਗੱਲ ਕਰਨ ਲਈ ਤਿਆਰ ਹੋਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.