ETV Bharat / bharat

ਮੁਅੱਤਲੀ ਤੋਂ ਬਾਅਦ ਬੋਲੇ ਗੁਰਨਾਮ ਚਢੂਨੀ, ਇਹ ਅੰਦੋਲਨ ਤੋੜਣ ਦੀ ਸਾਜ਼ਿਸ਼

ਗੁਰਨਾਮ ਸਿੰਘ ਚਢੂਨੀ ਉੱਤੇ ਇਲਜ਼ਾਮ ਹੈ ਕਿ ਉਹ ਕਈ ਸਿਆਸੀ ਪਾਰਟੀਆਂ ਦੇ ਸੰਪਰਕ ਵਿੱਚ ਸੀ। ਇਸ ਤੋਂ ਬਾਅਦ ਕਿਸਾਨ ਮੋਰਚਾ ਨੇ ਚਢੂਨੀ ਨੂੰ ਸੰਯੁਕਤ ਕਿਸਾਨ ਮੋਰਚਾ ਵਿੱਚੋਂ ਮੁਅੱਤਲ ਕਰ ਦਿੱਤਾ ਹੈ। ਪਰ ਗੁਰਨਾਮ ਸਿੰਘ ਚਢੂਨੀ ਨੇ ਇਨ੍ਹਾਂ ਸਾਰੇ ਇਲਜ਼ਾਮਾਂ ਨੂੰ ਖਾਰਜ ਕਰ ਦਿੱਤਾ ਹੈ। ਨਾਲ ਹੀ ਇਹ ਗੱਲ ਕਹਿ ਹੈ ਕਿ ਸ਼ਿਵਕੁਮਾਰ ਕੱਕਾ ਆਰਐਸਐਸ ਦਾ ਵਿਅਕਤੀ ਹੈ।

ਫ਼ੋਟੋ
ਫ਼ੋਟੋ
author img

By

Published : Jan 18, 2021, 2:50 PM IST

ਸੋਨੀਪਤ: ਰਾਜਨੀਤਕ ਪਾਰਟੀ ਨਾਲ ਗਠਜੋੜ ਦੇ ਦੋਸ਼ ਤੋਂ ਬਾਅਦ ਗੁਰਨਾਮ ਸਿੰਘ ਚਢੂਨੀ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਕਮੇਟੀ ਵਿੱਚੋਂ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਹੋਣ ਮਗਰੋਂ ਗੁਰਨਾਮ ਸਿੰਘ ਚਢੂਨੀ ਹੁਣ 19 ਜਨਵਰੀ ਨੂੰ ਸਰਕਾਰ ਨਾਲ ਹੋਣ ਵਾਲੀ ਬੈਠਕ ਵਿੱਚ ਸ਼ਾਮਲ ਨਹੀਂ ਹੋਣਗੇ। ਈਟੀਵੀ ਭਾਰਤ ਨੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨਾਲ ਇਸ ਸਬੰਧ ਵਿੱਚ ਖ਼ਾਸ ਗੱਲਬਾਤ ਕੀਤੀ। ਇਸ ਗੱਲਬਾਤ ਦੌਰਾਨ ਗੁਰਨਾਮ ਸਿੰਘ ਚਢੂਨੀ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਖਾਰਜ਼ ਕਰ ਦਿੱਤਾ ਹੈ। ਨਾਲ ਹੀ ਇਹ ਗੱਲ ਕਹੀ ਹੈ ਕਿ ਸ਼ਿਵਕੁਮਾਰ ਕੱਕਾ ਆਰਐਸਐਸ ਦਾ ਵਿਅਕਤੀ ਹੈ।

ਗੱਲਬਾਤ ਦੌਰਾਨ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੇ ਉਨ੍ਹਾਂ ਨੂੰ ਅਜੇ ਤੱਕ ਮੁਅੱਤਲ ਕਰਨ ਦਾ ਨੋਟਿਸ ਜਾਰੀ ਨਹੀਂ ਕੀਤਾ ਹੈ ਅਤੇ ਨਾ ਹੀ ਕਿਸੇ ਵੱਲੋਂ ਕੋਈ ਫੋਨ ਆਇਆ ਹੈ। ਜੇਕਰ ਇਸ ਸਬੰਧ ਵਿੱਚ ਅਜਿਹਾ ਹੁੰਦਾ ਹੈ ਤਾਂ ਇਹ ਬੇਹੱਦ ਗ਼ਲਤ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਉੱਤੇ ਜੋ ਵੀ ਦੋਸ਼ ਲੱਗੇ ਹਨ ਉਹ ਬਿਲਕੁਲ ਹੀ ਗ਼ਲਤ ਹਨ। ਉਨ੍ਹਾਂ ਕਿਹਾ ਕਿ ਜੋ ਸ਼ਿਵਕੁਮਾਰ ਕੱਕਾ ਹੈ ਉਹ ਉਨ੍ਹਾਂ ਉੱਤੇ ਇਹ ਬੇਬੁਨਿਆਦ ਦੋਸ਼ ਲਾ ਰਿਹਾ ਹੈ। ਕੱਕਾ ਖੁਦ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੱਧ ਪ੍ਰਦੇਸ਼ ਦੇ ਪ੍ਰਧਾਨ ਰਹਿ ਚੁੱਕੇ ਹਨ।

ਮੁਅੱਤਲੀ ਤੋਂ ਬਾਅਦ ਬੋਲੇ ਗੁਰਨਾਮ ਚਢੂਨੀ, ਇਹ ਅੰਦੋਲਨ ਤੋੜਣ ਦੀ ਸਾਜ਼ਿਸ਼

ਇਸ ਦੇ ਨਾਲ ਹੀ ਗੁਰਨਾਮ ਸਿੰਘ ਨੇ ਕਿਹਾ ਕਿ ਜੇਕਰ ਸੰਯੁਕਤ ਕਿਸਾਨ ਮੋਰਚਾ ਵੱਲੋਂ ਉਨ੍ਹਾਂ ਨੂੰ ਗੱਲਬਾਤ ਲਈ ਸੱਦਿਆ ਜਾਂਦਾ ਹੈ ਤਾਂ ਉਹ ਜ਼ਰੂਰ ਜਾਣਗੇ ਤਾਂ ਕਿ ਗੱਲਬਾਤ ਨਾਲ ਸਾਫ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੁਝ ਲੋਕ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੇ ਲਈ ਇਹ ਜਾਲ ਵਿਛਾ ਰਹੇ ਹਨ।

ਸੰਯੁਕਤ ਕਿਸਾਨ ਮੋਰਚਾ ਨੇ ਕਮੇਟੀ ਬਣਾਈ

ਗੁਰਨਾਮ ਸਿੰਘ ਚਢੂਨੀ ਉੱਤੇ ਦੋਸ਼ ਹੈ ਕਿ ਉਹ ਕਈ ਸਿਆਸੀ ਪਾਰਟੀਆਂ ਦੇ ਸੰਪਰਕ ਵਿੱਚ ਸੀ। ਉਨ੍ਹਾਂ ਉੱਤੇ ਕਾਂਗਰਸ ਸਮੇਤ ਆਪ ਦੇ ਆਗੂਆਂ ਨਾਲ ਮੁਲਾਕਾਤ ਕਰਨ ਦਾ ਦੋਸ਼ ਵੀ ਲਗਾਇਆ ਹੈ, ਜਿਸ ਤੋਂ ਬਾਅਦ ਕਿਸਾਨ ਮੋਰਚਾ ਨੇ ਚਢੂਨੀ ਉੱਤੇ ਇਹ ਕਾਰਵਾਈ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਨੇ 5 ਮੈਂਬਰੀ ਕਮੇਟੀ ਬਣਾਈ ਹੈ, ਜਿਸ ਦੇ ਸਾਹਮਣੇ ਚਢੂਨੀ ਆਪਣਾ ਪੱਖ ਰੱਖਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.