ਕਰਨਾਲ: ਬਾਬਾ ਰਾਮ ਸਿੰਘ ਦਾ ਅੰਤਮ ਸਸਕਾਰ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ। ਉਨ੍ਹਾਂ ਦੀ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਰੱਖਿਆ ਗਿਆ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਵੀ ਉਨ੍ਹਾਂ ਦੇ ਅੰਤਮ ਦਰਸ਼ਨਾਂ ਲਈ ਪਹੁੰਚੇ। ਇਥੇ ਪਹੁੰਚਦਿਆਂ ਉਨ੍ਹਾਂ ਕਿਹਾ ਕਿ ਸੰਤ ਬਾਬਾ ਰਾਮ ਸਿੰਘ ਨੇ ਇਹ ਕੁਰਬਾਨੀ ਸਿਰਫ ਕਿਸਾਨਾਂ ਲਈ ਹੀ ਨਹੀਂ ਬਲਕਿ ਸਮੁੱਚੇ ਸਮਾਜ ਲਈ ਦਿੱਤੀ ਹੈ। ਅਜਿਹੀ ਸਥਿਤੀ ਵਿਚ ਅਸੀਂ ਉਨ੍ਹਾਂ ਦੀ ਸ਼ਹਾਦਤ ਨੂੰ ਵਿਅਰਥ ਨਹੀਂ ਜਾਣ ਦੇਵਾਂਗੇ।
ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਕਿਸਾਨਾਂ ਦਾ ਦੁੱਖ ਬਾਬਾ ਜੀ ਤੋਂ ਨਹੀਂ ਵੇਖਿਆ ਗਿਆ ਅਤੇ ਉਨ੍ਹਾਂ ਨੇ ਸਰਕਾਰ ਦੇ ਇਸ ਰਵੱਈਏ ਤੋਂ ਤੰਗ ਆ ਕੇ ਆਪਣੀ ਸ਼ਾਹਦਤ ਦੇ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੇ ਸਾਰੇ ਲਿਡਰ ਤੇ ਮੈਂਬਰ ਅੱਜ ਇਥੇ ਪਹੁੰਚ ਰਹੇ ਹਨ। ਜੋ ਬਾਬਾ ਸੰਤ ਰਾਮ ਸਿੰਘ ਦੇ ਅੰਤਮ ਸਸਕਾਰ ਵਿੱਚ ਸ਼ਾਮਿਲ ਹੋਣਗੇ।
ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਦਿੱਲੀ ਦੀਆਂ ਹੱਦਾਂ 'ਤੇ ਬੈਠੇ ਸਾਰੇ ਵੀਰ ਭਰਾ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਅਤੇ ਕੋਈ ਵੀ ਵਿਅਕਤੀ ਭਾਵਨਾਤਮਕ ਅਤੇ ਗਲਤ ਕਦਮ ਨਾ ਚੁੱਕੇ।
ਗੁਰਨਾਮ ਸਿੰਘ ਚਢੂਨੀ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਸੂਬਾ ਪ੍ਰਧਾਨ ਹਨ। ਹਰਿਆਣਾ ਵਿੱਚ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਵਿੱਚ ਉਨ੍ਹਾਂ ਦੀ ਬਹੁਤ ਵੱਡੀ ਭੂਮਿਕਾ ਹੈ ਅਤੇ ਉਹ ਸ਼ੁਰੂ ਤੋਂ ਹੀ ਭਾਰਤੀ ਕਿਸਾਨ ਯੂਨੀਅਨ ਨਾਲ ਜੁੜੇ ਹੋਏ ਹਨ।