ਗਾਂਧੀਨਗਰ: ਗੁਜਰਾਤ ਵਿੱਚ ਪਾਟੀਦਾਰ ਨੇਤਾ ਹਾਰਦਿਕ ਪਟੇਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਹ ਅਹਿਮਦਾਬਾਦ ਸਥਿਤ ਭਾਜਪਾ ਹੈੱਡਕੁਆਰਟਰ ਕਮਲਮ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਸ਼ਾਮਲ ਹੋਏ। ਹਾਰਦਿਕ ਪਟੇਲ ਭਾਜਪਾ ਨੇਤਾ ਨਿਤਿਨ ਪਟੇਲ, ਗੁਜਰਾਤ ਇਕਾਈ ਦੇ ਪ੍ਰਧਾਨ ਸੀਆਰ ਪਾਟਿਲ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਹਾਰਦਿਕ ਪਟੇਲ ਨੇ ਦਾਅਵਾ ਕੀਤਾ ਸੀ ਕਿ ਕਾਂਗਰਸ ਵਿੱਚ ਕੁਝ ਹੋਰ ਪਾਟੀਦਾਰ ਆਗੂ ਹਨ ਜੋ ਆਉਣ ਵਾਲੇ ਸਮੇਂ ਵਿੱਚ ਪਾਰਟੀ ਛੱਡ ਦੇਣਗੇ।
-
LIVE: પ્રદેશ અધ્યક્ષ શ્રી @CRPaatil ની અધ્યક્ષતામાં કોંગ્રેસના નેતા શ્રી હાર્દિકભાઈ પટેલનું ભારતીય જનતા પાર્ટીમાં સ્વાગત | સ્થળ: પ્રદેશ કાર્યાલય 'શ્રી કમલમ્' https://t.co/Iu7o03oxgv
— BJP Gujarat (@BJP4Gujarat) June 2, 2022 " class="align-text-top noRightClick twitterSection" data="
">LIVE: પ્રદેશ અધ્યક્ષ શ્રી @CRPaatil ની અધ્યક્ષતામાં કોંગ્રેસના નેતા શ્રી હાર્દિકભાઈ પટેલનું ભારતીય જનતા પાર્ટીમાં સ્વાગત | સ્થળ: પ્રદેશ કાર્યાલય 'શ્રી કમલમ્' https://t.co/Iu7o03oxgv
— BJP Gujarat (@BJP4Gujarat) June 2, 2022LIVE: પ્રદેશ અધ્યક્ષ શ્રી @CRPaatil ની અધ્યક્ષતામાં કોંગ્રેસના નેતા શ્રી હાર્દિકભાઈ પટેલનું ભારતીય જનતા પાર્ટીમાં સ્વાગત | સ્થળ: પ્રદેશ કાર્યાલય 'શ્રી કમલમ્' https://t.co/Iu7o03oxgv
— BJP Gujarat (@BJP4Gujarat) June 2, 2022
ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਤੋਂ ਪਹਿਲਾਂ ਹਾਰਦਿਕ ਪਟੇਲ ਨੇ ਪੀਐਮ ਮੋਦੀ ਨੂੰ ਲੈ ਕੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਮੈਂ ਅੱਜ ਤੋਂ ਇਕ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਿਹਾ ਹਾਂ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਦੇਸ਼ ਲਈ ਕੰਮ ਕਰਾਂਗਾ। ਦੱਸ ਦਈਏ ਕਿ ਉਨ੍ਹਾਂ ਨੇ ਹਾਲ ਹੀ 'ਚ ਕਾਂਗਰਸ ਪਾਰਟੀ ਛੱਡ ਦਿੱਤੀ ਸੀ।
-
राष्ट्रहित, प्रदेशहित, जनहित एवं समाज हित की भावनाओं के साथ आज से नए अध्याय का प्रारंभ करने जा रहा हूँ। भारत के यशस्वी प्रधानमंत्री श्री नरेन्द्र भाई मोदी जी के नेतृत्व में चल रहे राष्ट्र सेवा के भगीरथ कार्य में छोटा सा सिपाही बनकर काम करूँगा।
— Hardik Patel (@HardikPatel_) June 2, 2022 " class="align-text-top noRightClick twitterSection" data="
">राष्ट्रहित, प्रदेशहित, जनहित एवं समाज हित की भावनाओं के साथ आज से नए अध्याय का प्रारंभ करने जा रहा हूँ। भारत के यशस्वी प्रधानमंत्री श्री नरेन्द्र भाई मोदी जी के नेतृत्व में चल रहे राष्ट्र सेवा के भगीरथ कार्य में छोटा सा सिपाही बनकर काम करूँगा।
— Hardik Patel (@HardikPatel_) June 2, 2022राष्ट्रहित, प्रदेशहित, जनहित एवं समाज हित की भावनाओं के साथ आज से नए अध्याय का प्रारंभ करने जा रहा हूँ। भारत के यशस्वी प्रधानमंत्री श्री नरेन्द्र भाई मोदी जी के नेतृत्व में चल रहे राष्ट्र सेवा के भगीरथ कार्य में छोटा सा सिपाही बनकर काम करूँगा।
— Hardik Patel (@HardikPatel_) June 2, 2022
ਹਾਰਦਿਕ ਪਟੇਲ ਅਜਿਹੇ ਸਮੇਂ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਜਦੋਂ ਇਸ ਸਾਲ ਦੇ ਅੰਤ ਵਿੱਚ ਗੁਜਰਾਤ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਭਾਜਪਾ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਰਾਜ ਵਿੱਚ ਸੱਤਾ ਵਿੱਚ ਹੈ। 2015 ਵਿੱਚ, 28 ਸਾਲਾ ਹਾਰਦਿਕ ਪਟੇਲ ਨੇ ਪਾਟੀਦਾਰ ਭਾਈਚਾਰੇ ਲਈ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਇੱਕ ਹਿੰਸਕ ਅੰਦੋਲਨ ਦੀ ਅਗਵਾਈ ਕੀਤੀ ਸੀ। ਗੁਜਰਾਤ ਦੀ ਤਤਕਾਲੀ ਭਾਜਪਾ ਸਰਕਾਰ ਨੇ ਪਟੇਲ, ਜੋ ਕਦੇ ਭਾਜਪਾ ਦੇ ਕੱਟੜ ਆਲੋਚਕ ਸਨ, ਦੇ ਖਿਲਾਫ ਦੇਸ਼ ਧ੍ਰੋਹ ਸਮੇਤ ਕਈ ਦੋਸ਼ਾਂ ਤਹਿਤ ਕੇਸ ਦਰਜ ਕੀਤੇ ਸਨ।
ਇਹ ਵੀ ਪੜ੍ਹੋ : ਗਿਆਨਵਾਪੀ ਵਿਵਾਦ: ਅਖਿਲੇਸ਼ ਯਾਦਵ ਅਤੇ ਓਵੈਸੀ ਦੇ ਮੁਕੱਦਮੇ 'ਤੇ ਕੱਲ੍ਹ ਹੋਵੇਗੀ ਸੁਣਵਾਈ