ETV Bharat / bharat

ਕਾਂਗਰਸ ਦਲ ਦੀ ਬੈਠਕ 'ਚ ਸ਼ਾਮਿਲ ਹੋਣਗੇ ਹਰੀਸ਼ ਚੌਧਰੀ, ਹੋ ਸਕਦਾ ਵੱਡਾ ਧਮਾਕਾ ! - ਪੰਜਾਬ ਕਾਂਗਰਸ

ਪੰਜਾਬ ਕਾਂਗਰਸ (punjab congress) ਵਿੱਚ ਹੋਏ ਵਿਵਾਦ ਤੋਂ ਬਾਅਦ ਜਦੋਂ ਨਵਜੋਤ ਸਿੰਘ ਸਿੱਧੂ (navjot singh sidhu) ਨੂੰ ਪੰਜਾਬ ਕਾਂਗਰਸ (punjab congress) ਦਾ ਪ੍ਰਧਾਨ ਬਣਾਇਆ ਗਿਆ, ਉਸ ਸਮੇਂ ਰਾਜਸਥਾਨ ਦੇ ਮਾਲ ਮੰਤਰੀ ਅਤੇ ਪੰਜਾਬ ਦੇ ਸਾਬਕਾ ਇੰਚਾਰਜ ਹਰੀਸ਼ ਚੌਧਰੀ ਨੂੰ ਰਾਹੁਲ ਗਾਂਧੀ (Rahul Gandhi) ਨੇ ਵਿਧਾਇਕਾਂ ਦੇ ਮਨ ਦੀ ਗੱਲ ਜਾਨਣ ਲਈ ਪਰਦੇ ਪਿੱਛੇ ਰਹਿਕੇ ਕੰਮ ਕਰਨ ਲਈ ਕਿਹਾ ਸੀ

ਕਾਂਗਰਸ ਦਲ ਦੀ ਬੈਠਕ 'ਚ ਸ਼ਾਮਿਲ ਹੋਣਗੇ ਹਰੀਸ਼ ਚੌਧਰੀ

author img

By

Published : Sep 18, 2021, 12:08 PM IST

Updated : Sep 18, 2021, 1:48 PM IST

ਜੈਪੁਰ: ਪਿਛਲੇ ਦਿਨੀਂ ਪੰਜਾਬ ਕਾਂਗਰਸ (punjab congress) ਵਿੱਚ ਹੋਏ ਵਿਵਾਦ ਤੋਂ ਬਾਅਦ ਜਦੋਂ ਨਵਜੋਤ ਸਿੰਘ ਸਿੱਧੂ (navjot singh sidhu) ਨੂੰ ਪੰਜਾਬ ਕਾਂਗਰਸ (punjab congress) ਦਾ ਪ੍ਰਧਾਨ ਬਣਾਇਆ ਗਿਆ, ਉਸ ਸਮੇਂ ਰਾਜਸਥਾਨ ਦੇ ਮਾਲ ਮੰਤਰੀ ਅਤੇ ਪੰਜਾਬ ਦੇ ਸਾਬਕਾ ਇੰਚਾਰਜ ਹਰੀਸ਼ ਚੌਧਰੀ ਨੂੰ ਰਾਹੁਲ ਗਾਂਧੀ (Rahul Gandhi) ਨੇ ਵਿਧਾਇਕਾਂ ਦੇ ਮਨ ਦੀ ਗੱਲ ਜਾਨਣ ਲਈ ਪਰਦੇ ਪਿੱਛੇ ਰਹਿਕੇ ਕੰਮ ਕਰਨ ਲਈ ਕਿਹਾ ਸੀ।

ਕਿਹਾ ਜਾਂਦਾ ਹੈ ਕਿ ਹਰੀਸ਼ ਚੌਧਰੀ ਨੇ ਨਵਜੋਤ ਸਿੰਘ ਸਿੱਧੂ ਬਾਰੇ ਵਿਧਾਇਕਾਂ ਦੀ ਰਾਏ ਕਾਂਗਰਸ ਹਾਈਕਮਾਨ ਤੱਕ ਪਹੁੰਚਾਉਣ ਦਾ ਅਹਿਮ ਕੰਮ ਕੀਤਾ ਸੀ। ਹਾਲਾਂਕਿ ਉਸ ਰਾਏ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ, ਪਰ ਇੱਕ ਵਾਰ ਫਿਰ ਪੰਜਾਬ ਕਾਂਗਰਸ ਵਿੱਚ ਹੰਗਾਮੇ ਦੀ ਸਥਿਤੀ ਪੈਦਾ ਹੋ ਗਈ ਹੈ। ਸੋਨੀਆ ਗਾਂਧੀ ਨੂੰ ਲਿਖੇ ਇੱਕ ਪੱਤਰ ਵਿੱਚ 40 ਵਿਧਾਇਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੰਬੰਧ ਵਿੱਚ ਵਿਧਾਇਕ ਦਲ ਦੀ ਮੀਟਿੰਗ ਸੱਦਣ ਦੀ ਮੰਗ ਕੀਤੀ ਹੈ।

ਇਹੀ ਕਾਰਨ ਹੈ ਕਿ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ ਸ਼ਾਮ 5 ਵਜੇ ਚੰਡੀਗੜ੍ਹ ਵਿੱਚ ਬੁਲਾਈ ਗਈ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਕਾਂਗਰਸ 'ਚ ਸ਼ੁਰੂ ਹੋਏ ਵਿਵਾਦ ਨੂੰ ਸੁਲਝਾਉਣ ਲਈ ਪਾਰਟੀ ਨੇ ਨਿਗਰਾਨ ਦੀ ਜ਼ਿੰਮੇਵਾਰੀ ਰਾਜਸਥਾਨ ਕਾਂਗਰਸ ਦੇ ਇੰਚਾਰਜ ਅਜੇ ਮਾਕਨ ਅਤੇ ਰਾਜਸਥਾਨ ਦੇ ਮਾਲ ਮੰਤਰੀ ਹਰੀਸ਼ ਚੌਧਰੀ ਨੂੰ ਕੇਂਦਰੀ ਨਿਰੀਖਕ ਵੱਜੋਂ ਸੌਂਪੀ ਹੈ। ਹਰੀਸ਼ ਚੌਧਰੀ ਦਿੱਲੀ ਪਹੁੰਚ ਗਏ ਹਨ ਜੋ ਅਜੈ ਮਾਕਨ ਦੇ ਨਾਲ ਸ਼ਾਮ 5 ਵਜੇ ਦਿੱਲੀ ਤੋਂ ਚੰਡੀਗੜ੍ਹ ਪਹੁੰਚਣਗੇ।

ਦਰਅਸਲ, ਹਰੀਸ਼ ਚੌਧਰੀ ਨੇ ਪੰਜਾਬ ਵਿੱਚ ਸਕੱਤਰ ਇੰਚਾਰਜ ਦੀ ਭੂਮਿਕਾ ਨਿਭਾਈ ਹੈ। ਅਜਿਹੀ ਸਥਿਤੀ ਵਿੱਚ ਉਨ੍ਹਾਂ ਦੇ ਪੰਜਾਬ ਕਾਂਗਰਸ ਦੇ ਵਿਧਾਇਕਾਂ ਨਾਲ ਚੰਗੇ ਸਬੰਧ ਹਨ। ਇਹੀ ਕਾਰਨ ਹੈ ਕਿ ਪਿਛਲੀ ਵਾਰ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਪਰਦੇ ਦੇ ਪਿੱਛੇ ਰਹਿ ਕੇ ਵਿਧਾਇਕਾਂ ਨੂੰ ਘੁਮਾਉਣਗੇ, ਇਸ ਲਈ ਇਸ ਵਾਰ ਉਨ੍ਹਾਂ ਨੂੰ ਸਾਹਮਣੇ ਲਿਆਂਦਾ ਜਾ ਰਿਹਾ ਹੈ ਅਤੇ ਵਿਧਾਇਕ ਦਲ ਦੀ ਮੀਟਿੰਗ ਵਿੱਚ ਨਿਗਰਾਨ ਵੱਜੋਂ ਭੇਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆਂ ਨਤਮਸਤਕ

Last Updated : Sep 18, 2021, 1:48 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.