ਰਾਜਸਥਾਨ: ਪੰਜਾਬ ਕਾਂਗਰਸ ਮਾਮਲਿਆਂ ਦੇ ਨਵੇਂ ਬਣੇ ਇੰਚਾਰਜ ਹਰੀਸ਼ ਚੌਧਰੀ (Harish Chaudhary) ਨਾਲ ਈਟੀਵੀ ਭਾਰਤ ਵੱਲੋਂ ਖਾਸ ਗੱਲਬਾਤ ਕੀਤੀ ਗਈ ਹੈ। ਇਸ ਦੌਰਾਨ ਹਰੀਸ਼ ਚੌਧਰੀ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਅਹਿਮ ਬਿਆਨ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਵਿੱਚ ਕੋਈ ਵੀ ਸਿਆਸੀ ਪਾਰਟੀ ਕਾਂਗਰਸ ਨਾਲ ਮੁਕਾਬਲਾ ਕਰਨ ਦੀ ਸਥਿਤੀ ਵਿੱਚ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਆਪਣੀ ਯੋਗਤਾ ਦੇ ਆਧਾਰ 'ਤੇ ਮੁੱਖ ਮੰਤਰੀ ਬਣੇ ਹਨ ਅਤੇ ਉਹ ਲਗਾਤਾਰ ਲੋਕਾਂ ਦੇ ਹਿੱਤ ਵਿੱਚ ਫੈਸਲੇ ਲੈ ਰਹੇ ਹਨ।
ਸਿੱਧੂ-ਚੰਨੀ ਨੂੰ ਲੈਕੇ ਬੋਲੇ ਹਰੀਸ਼ ਚੌਧਰੀ
ਇਸ ਮੌਕੇ ਹਰੀਸ਼ ਚੌਧਰੀ ਦਾ ਚੰਨੀ ਅਤੇ ਸਿੱਧੂ ਨੂੰ ਲੈਕੇ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਚੰਨੀ ਤੇ ਸਿੱਧੂ ਦੋ ਵੱਖਰੇ ਧਰੁਵ ਨਹੀਂ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਲੋਕਤੰਤਰ ਦੀ ਗੱਲ ਕਰੀਏ ਤਾਂ ਹਰ ਕਿਸੇ ਨੂੰ ਆਪਣੀ ਰਾਏ ਪ੍ਰਗਟਾਉਣ ਦਾ ਅਧਿਕਾਰ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਿੱਧੂ ਅਤੇ ਚੰਨੀ ਪਾਰਟੀ ਲਈ ਕੰਮ ਕਰ ਰਹੇ ਹਨ ਅਤੇ ਕਰਦੇ ਰਹਿਣਗੇ। ਹਰੀਸ਼ ਚੌਧਰੀ ਦਾ ਪੰਜਾਬ ਦੇ ਅਗਲੇ ਸੀਐਮ ਚਿਹਰੇ ਨੂੰ ਲੈਕੇ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਲੋਕ ਤੈਅ ਕਰਨਗੇ ਉਸ ਤੋਂ ਬਾਅਦ ਵਿਧਾਇਕ ਤੈਅ ਕਰਨਗੇ ਕਿ ਕਿਸ ਨੂੰ ਸੀਐਮ ਬਣਾਉਣਾ ਹੈ।
ਕੈਪਟਨ ਬਾਰੇ ਕੀ ਬੋਲੇ ਹਰੀਸ਼ ਚੌਧਰੀ
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਗਵਾਈ ਕਰਨ ਦਾ ਮੌਕਾ ਦਿੱਤਾ ਸੀ, ਪਰ ਕਾਂਗਰਸੀ ਵਿਧਾਇਕਾਂ ਨੇ ਪਿਛਲੇ ਸਾਲਾਂ ਵਿੱਚ ਉਨ੍ਹਾਂ ਦੇ ਕੰਮ ਕਰਨ ‘ਤੇ ਅਸੰਤੁਸ਼ਟ ਹੋਣ ਤੋਂ ਬਾਅਦ ਹੀ ਇਸ ਦੀ ਮੰਗ ਕੀਤੀ ਸੀ ਅਤੇ ਜਿਸ ਤੋਂ ਬਾਅਦ ਪਾਰਟੀ ਵੱਲੋਂ ਸੀਐਮ ਦਾ ਚਿਹਰਾ ਬਦਲਿਆ ਗਿਆ ਹੈ।
ਭਾਜਪਾ ‘ਤੇ ਸਾਧੇ ਨਿਸ਼ਾਨੇ
ਹਰੀਸ਼ ਚੌਧਰੀ ਨੇ ਕਿਹਾ ਕਿ ਜੇ ਉਨ੍ਹਾਂ ਦਾ ਵਿਵਹਾਰ ਕਾਂਗਰਸ ਦੇ ਹਿੱਤ ਵਿੱਚ ਹੁੰਦਾ, ਤਾਂ ਲੀਡਰਸ਼ਿਪ ਦੀ ਤਬਦੀਲੀ ਨਾ ਹੁੰਦੀ, ਸਮੁੱਚਾ ਪੰਜਾਬ ਇਸ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਉਹ ਮੁੱਖ ਮੰਤਰੀ ਹੁੰਦਿਆਂ ਵੀ ਲੋਕਾਂ ਨੂੰ ਸੰਤੁਸ਼ਟ ਨਹੀਂ ਕਰ ਸਕੇ, ਹੁਣ ਉਹ ਇੱਕ ਵੱਖਰੀ ਪਾਰਟੀ ਬਣਾ ਕੇ ਰਾਜਨੀਤੀ ਨੂੰ ਪ੍ਰਭਾਵਤ ਨਹੀਂ ਕਰ ਸਕਦੇ। ਜਿੱਥੇ ਤੱਕ ਭਾਜਪਾ ਪੰਜਾਬ ਦੇ ਅਨੁਸਾਰ ਕੋਈ ਫੈਸਲਾ ਨਹੀਂ ਲੈ ਰਹੀ, ਇਹ ਹਮੇਸ਼ਾ ਪੰਜਾਬ ਦੀ ਸੋਚ ਦੇ ਵਿਰੁੱਧ ਫੈਸਲੇ ਲੈਂਦੀ ਹੈ ਜਿਸਦੇ ਚੱਲਦੇ ਲੋਕ ਇਸਨੂੰ ਸਵੀਕਾਰ ਨਹੀਂ ਕਰਨਗੇ।
ਕੈਪਟਨ ਤੇ ਕਿਸਾਨੀ ਅੰਦੋਲਨ ਨੂੰ ਲੈਕੇ ਅਹਿਮ ਬਿਆਨ
ਅਮਰਿੰਦਰ ਸਿੰਘ ਅਤੇ ਕਿਸਾਨ ਅੰਦੋਲਨ ਨਾਲ ਜੁੜੇ ਸਵਾਲ 'ਤੇ ਚੌਧਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਕਿਸੇ ਵਿਸ਼ੇਸ਼ ਵਿਅਕਤੀ ਦੀ ਵਿਚਾਰਧਾਰਾ ਨਾਲ ਸਬੰਧਤ ਨਹੀਂ ਹੈ, ਇਹ ਦੇਸ਼ ਦੇ ਹਜ਼ਾਰਾਂ ਕਿਸਾਨਾਂ ਦੀ ਸੋਚ ਹੈ। ਦੇਸ਼ ਦੇ ਇੱਕ ਚੇਤੰਨ ਕਿਸਾਨ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਤਿੰਨ ਖੇਤੀਬਾੜੀ ਕਾਨੂੰਨ ਬਣਾਏ ਗਏ ਹਨ, ਉਹ ਕਿਸਾਨ ਵਿਰੋਧੀ ਕਾਨੂੰਨ ਹਨ। ਚੌਧਰੀ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਵਿੱਚ ਬਤੌਰ ਸਕੱਤਰ ਕੰਮ ਕੀਤਾ ਹੈ ਅਤੇ ਜਿੰਨ੍ਹਾ ਉਹ ਖੁਦ ਪੰਜਾਬ ਨੂੰ ਜਾਣਦੇ ਹਨ, ਪੰਜਾਬ ਦੇ ਲੋਕ ਕਾਂਗਰਸ ਨੂੰ ਇੱਕ ਹੋਰ ਮੌਕਾ ਦੇਣਗੇ।
ਇਹ ਵੀ ਪੜ੍ਹੋ:ਹਰੀਸ਼ ਰਾਵਤ ਦੀ ਹੋਈ ਛੁੱਟੀ, ਪੰਜਾਬ ਕਾਂਗਰਸ ਪ੍ਰਭਾਰੀ ਬਣੇ ਹਰੀਸ਼ ਚੌਧਰੀ