ਚੰਡੀਗੜ੍ਹ: ਜਿੱਥੇ ਇੱਕ ਪਾਸੇ ਪੰਜਾਬ ਕਾਂਗਰਸ (Punjab Congress) ਵਿੱਚ ਕਲੇਸ਼ ਚੱਲ ਰਿਹਾ ਹੈ ਉਥੇ ਹੀ ਪੰਜਾਬ ਕਾਂਗਰਸ (Punjab Congress) ਦੇ ਇੰਚਾਰਜ ਹਰੀਸ਼ ਰਾਵਤ (Harish Rawat) ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੰਗਾ ਕੰਮ ਕੀਤਾ ਹੈ ਤੇ ਇਸ 2022 ਵਿੱਚ ਮੁੜ ਤੋਂ ਕਾਂਗਰਸ ਦੀ ਸਰਕਾਰ ਬਣੇਗੀ।
ਰਾਵਤ ਦਾ ਕੈਪਟਨ ’ਤੇ ਹਮਲਾ
ਇਸ ਦੌਰਾਨ ਹਰੀਸ਼ ਰਾਵਤ (Harish Rawat) ਨੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ’ਤੇ ਨਿਸ਼ਾਨਾਂ ਸਾਧਦੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦਾ ਕੋਈ ਵੀ ਅਪਮਾਨ ਨਹੀਂ ਹੋਇਆ ਹੈ, ਉਹ 2 ਵਾਰ ਮੁੱਖ ਮੰਤਰੀ ਬਣੇ ਹਨ। ਉਹਨਾਂ ਨੇ ਕਿਹਾ ਕਿ ਕੈਪਟਨ ਨੇ ਬੇਅਦਬੀ ਤੇ ਮਾਈਨਿੰਗ ਮਾਮਲੇ ਵਿੱਚ ਸਹੀ ਕਦਮ ਨਹੀਂ ਚੁੱਕੇ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਸੀਐਲਪੀ ਮੀਟਿੰਗ ਦੀ ਜਾਣਕਾਰੀ ਦਿੱਤੀ ਗਈ ਸੀ।
ਕੈਪਟਨ ਭਾਜਪਾ ਦਾ ਚਿਹਰਾ ਬਣਨ ਲਾਈਕ ਨਹੀਂ
ਉਥੇ ਹੀ ਪੰਜਾਬ ਇੰਚਾਰਜ ਹਰੀਸ਼ ਰਾਵਤ (Harish Rawat) ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਭਾਜਪਾ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ, ਜਿਸ ਕਾਰਨ ਉਹਨਾਂ ਦੇ ਭਾਜਪਾ ਵਿੱਚ ਜਾਣ ਦੀ ਚਰਚਾਵਾਂ ਬਹੁਤ ਤੇਜ਼ ਹੋ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਭਾਜਪਾ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਆਪਣਾ ਚਿਹਰਾ ਬਣਾਉਣਾ ਚਾਹੁੰਦੀ ਹੈ, ਪਰ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਉਸ ਦੇ ਲਾਈਕ ਨਹੀਂ ਹਨ। ਉਹਨਾਂ ਨੇ ਕਿਹਾ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ।
ਭਾਜਪਾ ਕਿਸਾਨ ਵਿਰੋਧੀ ਪਾਰਟੀ
ਪੰਜਾਬ ਇੰਚਾਰਜ ਹਰੀਸ਼ ਰਾਵਤ (Harish Rawat) ਨੇ ਕਿਹਾ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ ਤੇ ਇਸ ਵਿਚਾਲੇ ਚਰਚਾ ਹੋ ਰਹੀ ਹੈ ਕਿ ਕੈਪਟਨ ਭਾਜਪਾ ’ਚ ਸ਼ਾਮਲ ਹੋਣ ਜਾ ਰਹੇ ਹਨ ਜੋ ਕਿ ਦਰਾਅਸਰ ਗਲਤ ਹੈ।
ਸਿੱਧੂ ਦੀਆਂ ਭਾਵਨਾਵਾਂ ਸਮਝਦੇ ਹਾਂ
ਹਰੀਸ਼ ਰਾਵਤ (Harish Rawat) ਨੇ ਕਿਹਾ ਕਿ ਅਸੀਂ ਸਿੱਧੂ ਦੀਆਂ ਭਾਵਨਾਵਾਂ ਨੂੰ ਸਮਝਦੇ ਹਾਂ ਤੇ ਅਸੀ ਅਜਿਹਾ ਕੋਈ ਵੀ ਕਦਮ ਨਹੀਂ ਚੁੱਕਾਗੇ ਜਿਸ ਕਾਰਨ ਪੰਜਾਬ ਦੇ ਲੋਕ ਨਾਰਾਜ਼ ਹੋਣਗੇ।
ਪੰਜਾਬ ਨੂੰ ਮਿਲੇਗੀ ਵੱਡੀ ਸੌਗਾਤ
ਉਥੇ ਹੀ ਰਹੀਸ਼ ਰਾਵਤ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸੂਬੇ ਵਿੱਚ ਚੰਗਾ ਕੰਮ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਜਿਥੇ ਲੋਕਾਂ ਨੇ ਬਿੱਲ ਮੁਆਫ਼ ਕੀਤੇ ਗਏ ਹਨ ਉਥੇ ਹੀ ਆਉਣ ਵਾਲੇ ਦਿਨਾਂ ਵਿੱਚ 300 ਯੂਨੀਟ ਤਕ ਬਿਜਲੀ ਮੁਆਫ਼ ਕਰਨ ਦੀ ਵੱਡਾ ਐਲਾਨ ਕੀਤਾ ਜਾਵੇਗਾ।