ਲਖਨਉ: ਲਖੀਮਪੁਰ ਘਟਨਾ ਸਿਆਸੀ ਪਾਰਟੀਆਂ ਦੇ ਸਿਆਸਤ ਦੇ ਘੇਰੇ ’ਚ ਆ ਗਿਆ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਘਟਨਾ ਨੂੰ ਲੈ ਕੇ ਯੋਗੀ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਇਸੇ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਸਾਰੇ ਘਟਨਾਕ੍ਰਮ ਨੂੰ ਲੈ ਕੇ ਯੂਪੀ ਸਰਕਾਰ ਨੂੰ ਘੇਰਿਆ ਗਿਆ।
'ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਬੀਜ ਕੇਂਦਰ ਸਰਕਾਰ ਕਰੇ ਤੁਰੰਤ ਬਰਖਾਸਤ'
ਇਸ ਸਬੰਧ ’ਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਮਾਮਲੇ ਨੂੰ ਲੈ ਕੇ ਕਿਹਾ ਕਿ ਘਟਨਾ ਤੋਂ ਇੱਕ ਦਿਨ ਪਹਿਲਾਂ ਕਿਸਾਨਾਂ ਨੂੰ ਸਬਕ ਸਿਖਾਉਣ ਦੀ ਗੱਲ ਕਰਨ ਵਾਲੇ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਕੇਂਦਰ ਸਰਕਾਰ ਤੁਰੰਤ ਬਰਖਾਸਤ ਕਰੇ। ਨਾਲ ਹੀ ਉਨ੍ਹਾਂ ਦੇ ਬੇਟੇ ਨੂੰ ਵੀ ਗ੍ਰਿਫਤਾਰ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੀੜਤ ਪਰਿਵਾਰਿਕ ਮੈਂਬਰਾਂ ਨੂੰ ਮੁਆਵਜਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਘਟਨਾ ਦੇ ਦੋ ਤਿੰਨ ਦਿਨ ਪਹਿਲਾਂ ਕਿਸਾਨਾਂ ਨੂੰ ਸਬਕ ਸਿਖਾਉਣ ਦਾ ਬਿਆਨ ਦਿੱਤਾ ਸੀ ਜਿਸ ਤੋਂ ਬਾਅਦ ਇਹ ਘਟਨਾ ਹੋਈ ਜੋ ਕਿ ਮੁਆਫੀ ਦੇ ਕਾਬਿਲ ਨਹੀਂ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਇਸ ਘਟਨਾ ਚ ਸ਼ਾਮਲ ਹਨ।
'ਕਿਸਾਨਾਂ ਦੀ ਆਵਾਜ ਨੂੰ ਦਬਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼'
ਹਰਸਿਮਰਤ ਕੌਰ ਬਾਦਲ ਨੇ ਇਹ ਵੀ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕਿਸਾਨਾਂ ਦੀ ਆਵਾਜ ਨੂੰ ਬੰਦ ਕਰਨਾ ਚਾਹੁੰਦੀ ਹੈ ਹਰਿਆਣਾ ਹੋਵੇ ਜਾਂ ਫਿਰ ਉੱਤਰ ਪ੍ਰਦੇਸ਼ ਹੁਣ ਤਾਂ ਕਿਸਾਨਾਂ ਦੇ ਆਵਾਜ ਚੁੱਕਣ ’ਤੇ ਉਨ੍ਹਾਂ ਨੂੰ ਗੱਡੀਆਂ ਦੇ ਥੱਲੇ ਉਨ੍ਹਾਂ ਨੂੰ ਕੁਚਲ ਦਿੱਤਾ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੂੰ ਤਿੰਨੋ ਕਾਲੇ ਕਾਨੂੰਨਾਂ ਨੂੰ ਵਾਪਸ ਲੈ ਲੈਣਾ ਚਾਹੀਦਾ ਹੈ।
ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਮੰਗ
ਕਾਬਿਲੇਗੌਰ ਹੈ ਕਿ ਉੱਤਰ ਪ੍ਰਦੇਸ਼ (Uttar Pradesh) ਦੇ ਲਖੀਮਪੁਰ (Lakhimpur) ‘ਚ ਕਿਸਾਨਾਂ (Farmers) ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ (Union Minister of State for Home Affairs) ਦੇ ਪੁੱਤਰ ਵੱਲੋਂ ਕਾਰਾਂ ਨਾਲ ਕੁਚਲਣ ਦਾ ਵਿਰੋਧ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇੱਕ ਪਾਸੇ ਜਿੱਥੇ ਕਿਸਾਨਾਂ (Farmers) ਵੱਲੋਂ ਇਸ ਘਟਨਾ ਦੇ ਵਿਰੋਧ ਵਿੱਚ ਲਖੀਮਪੁਰ (Lakhimpur) ਵਿੱਚ ਹਾਈਵੇਅ ਜਾਮ ਕਰਕੇ ਮੁਲਜ਼ਾਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਰਾਜਨੀਤੀਕ ਪਾਰਟੀਆਂ ਵੱਲੋਂ ਵੀ ਇਸ ਘਟਨਾ ਦੇ ਵਿਰੋਧ ਵਿੱਚ ਕੇਂਦਰੀ ਸਰਕਾਰ (Central Government) ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ (Union Minister of State for Home Affairs Ajay Mishra) ਅਤੇ ਉਸ ਦੇ ਪੁੱਤਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਲਖੀਮਪੁਰ ਹਿੰਸਾ ਮਾਮਲੇ ‘ਚ ਸੁਪਰੀਮ ਸੁਣਵਾਈ, ਕੋਰਟ ਨੇ ਇਹ ਦਿੱਤੇ ਸਨ ਹੁਕਮ
ਜ਼ਿਕਰਯੋਗ ਹੈ ਕਿ ਇਸ ਘਟਨਾ ਦੇ ਵਿਰੋਧ ’ਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਆਪਣੇ ਸਮਰੱਥਕਾ ਦੇ ਨਾਲ ਇੱਕ ਵੱਡਾ ਕਾਫਲਾ ਲੈਕੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਲਈ ਰਵਾਨਾ ਹੋਏ ਸੀ। ਲਖੀਮਪੁਰ ਖੀਰੀ ਰਵਾਨਾ ਹੋਣ ਤੋਂ ਪਹਿਲਾ ਨਵਜੋਤ ਸਿੰਘ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ। ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਜੁਲਮ ਵੱਧ ਜਾਵੇ ਤਾਂ ਆਵਾਜ਼ ਚੁੱਕਣਾ ਜ਼ਰੂਰੀ ਹੈ। ਦੇਸ਼ ਦੇ ਮੰਤਰੀ ਕਾਨੂੰਨ ਵਿਵਸਥਾ ਤੋਂ ਉੱਚੇ ਨਹੀਂ ਹਨ। ਕਿਸਾਨਾਂ ਦੀਆਂ ਬੇਸ਼ਕੀਮਤੀ ਜਾਨਾਂ ਲੈਣਾ ਸਰਾਸਰ ਗ਼ਲਤ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਾਬਾ ਨਾਨਕ ਜੀ ਦੇ ਕਿਤੇ ਦੀ ਲੜਾਈ ਹੈ, ਇਹ ਮੇਰੇ ਲੀਡਰ ਪ੍ਰਿਯੰਕਾ ਤੇ ਰਾਹੁਲ ਗਾਂਧੀ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਤਰੀ ਦਾ ਪੁੱਤਰ ਗ੍ਰਿਫ਼ਤਾਰ ਨਾ ਹੋਇਆ ਤਾਂ ਕੱਲ ਤੋਂ ਉਹ ਭੁੱਖ ਹੜਤਾਲ 'ਤੇ ਬੈਠਣਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦਾ ਸਮਰਥਨ ਕਰਦੇ ਹਨ, ਤੇ ਕਰਦੇ ਰਹਿਣਗੇ।