ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 5ਵੀਂ ਅਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਅਗਲੇ ਇੱਕ ਸਾਲ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਸਾਲ ਹਰਿਆਣਾ ਸਕੂਲ ਸਿੱਖਿਆ ਬੋਰਡ 5ਵੀਂ ਅਤੇ 8ਵੀਂ ਦੀਆਂ ਪ੍ਰੀਖਿਆਵਾਂ ਨਹੀਂ ਲਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਹਰਿਆਣਾ ਸਕੂਲ ਸਿੱਖਿਆ ਬੋਰਡ ਨੇ 5ਵੀਂ ਅਤੇ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਕੁਝ ਮਾਪੇ ਅਤੇ ਸਕੂਲ ਪ੍ਰਬੰਧਕ ਇਸ ਸਬੰਧ ਵਿੱਚ ਉਨ੍ਹਾਂ ਨੂੰ ਮਿਲੇ ਅਤੇ ਕੋਵਿਡ ਮਹਾਮਾਰੀ ਕਾਰਨ ਪ੍ਰਭਾਵਿਤ ਹੋਈ ਪੜ੍ਹਾਈ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੂੰ ਮੁਲਤਵੀ ਕਰਨ ਦੀ ਅਪੀਲ ਕੀਤੀ।
ਇਸ ਕਾਰਨ ਉਨ੍ਹਾਂ ਨੇ ਇਕ ਸਾਲ ਤੱਕ ਹਰਿਆਣਾ ਸਕੂਲ ਸਿੱਖਿਆ ਬੋਰਡ ਰਾਹੀਂ ਇਹ ਪ੍ਰੀਖਿਆਵਾਂ ਨਾ ਕਰਵਾਉਣ ਦਾ ਫੈਸਲਾ ਕੀਤਾ ਹੈ। ਹੁਣ ਇਹ ਪ੍ਰੀਖਿਆਵਾਂ ਸਕੂਲ ਪੱਧਰ 'ਤੇ ਹੀ ਕਰਵਾਈਆਂ ਜਾਣਗੀਆਂ।
ਇਹ ਵੀ ਪੜੋ:- ਰਾਸ਼ਟਰਪਤੀ ਕੋਵਿੰਦ ਨੇ ਭਾਰਤੀ ਜਲ ਸੈਨਾ ਦੇ ਬੇੜੇ ਦੀ ਕੀਤੀ ਸਮੀਖਿਆ