ETV Bharat / bharat

ਸਮ੍ਰਿਤੀ ਇਰਾਨੀ ਦੀ ਧੀ ਦੇ ਗੋਆ ਬਾਰ ਲਾਇਸੈਂਸ ਵਿਵਾਦ ਮਾਮਲੇ ਵਿੱਚ ਕਾਂਗਰਸੀ ਆਗੂਆਂ ਖ਼ਿਲਾਫ਼ ਦਾਇਰ ਕੇਸ ਦੀ ਸੁਣਵਾਈ ਅੱਜ - ਸਮ੍ਰਿਤੀ ਇਰਾਨੀ ਦੀ ਬੇਟੀ ਜੋਸ਼ ਈਰਾਨੀ

Delhi High Court ਅੱਜ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਗੋਆ ਵਿੱਚ ਆਪਣੀ ਧੀ ਦੇ ਬਾਰ ਲਾਇਸੈਂਸ ਵਿਵਾਦ ਮਾਮਲੇ (Goa Bar License Dispute Case) ਨਾਲ ਜੁੜੇ ਟਵੀਟ ਨੂੰ ਹਟਾਉਣ ਦੀ ਮੰਗ ਉੱਤੇ ਕਾਂਗਰਸੀ ਆਗੂਆਂ ਦੇ ਖ਼ਿਲਾਫ਼ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਅਦਾਲਤ ਨੇ ਇਨ੍ਹਾਂ ਵਿਧਾਇਕਾਂ ਨੂੰ ਚੌਵੀ ਘੰਟਿਆਂ ਦੇ ਅੰਦਰ ਟਵੀਟ ਨੂੰ ਤੁਰੰਤ ਡਿਲੀਟ ਕਰਨ ਦਾ ਨਿਰਦੇਸ਼ ਦਿੱਤਾ ਸੀ।

Goa Bar License Dispute Case
Goa Bar License Dispute Case
author img

By

Published : Aug 18, 2022, 5:07 PM IST

ਨਵੀਂ ਦਿੱਲੀ: ਦਿੱਲੀ ਹਾਈ ਕੋਰਟ (Delhi High Court) ਨੇ ਅੱਜ ਵੀਰਵਾਰ ਨੂੰ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ (Union Minister Smriti Irani) ਵੱਲੋਂ ਆਪਣੀ ਧੀ ਦੇ ਗੋਆ ਬਾਰ ਲਾਇਸੈਂਸ ਵਿਵਾਦ ਮਾਮਲੇ ਵਿੱਚ ਕਾਂਗਰਸ ਆਗੂਆਂ ਜੈਰਾਮ ਰਮੇਸ਼, ਪਵਨ ਖੇੜਾ ਅਤੇ ਨੇਟਾ ਡਿਸੂਜ਼ਾ ਖ਼ਿਲਾਫ਼ ਕੀਤੇ ਗਏ ਟਵੀਟ ਨੂੰ ਹਟਾਉਣ ਦੀ ਮੰਗ ਉੱਤੇ ਸੁਣਵਾਈ ਕਰੇਗੀ।

ਦਿੱਲੀ ਹਾਈ ਕੋਰਟ ਨੇ ਜੈਰਾਮ ਰਮੇਸ਼, ਪਵਨ ਖੇੜਾ ਅਤੇ ਨੇਟਾ ਡਿਸੂਜ਼ਾ ਨੂੰ 24 ਘੰਟਿਆਂ ਦੇ ਅੰਦਰ ਟਵੀਟ ਨੂੰ ਤੁਰੰਤ ਡਿਲੀਟ ਕਰਨ ਦਾ ਨਿਰਦੇਸ਼ ਦਿੱਤਾ ਸੀ। ਸਮ੍ਰਿਤੀ ਇਰਾਨੀ (Union Minister Smriti Irani) ਨੇ ਦਿੱਲੀ ਹਾਈਕੋਰਟ (Delhi High Court) ਵਿੱਚ ਕਾਂਗਰਸ ਦੇ ਤਿੰਨ ਆਗੂਆਂ ਖ਼ਿਲਾਫ਼ ਸਿਵਲ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ। ਇਰਾਨੀ ਨੇ 2 ਕਰੋੜ ਰੁਪਏ ਦੇ ਹਰਜਾਨੇ ਦੀ ਮੰਗ ਕੀਤੀ ਹੈ।

ਇਰਾਨੀ ਦੀ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਕਾਂਗਰਸੀ ਆਗੂਆਂ ਨੇ ਇਰਾਨੀ (Union Minister Smriti Irani)ਦੀ 18 ਸਾਲਾ ਬੇਟੀ ਜੋਸ਼ ਈਰਾਨੀ 'ਤੇ ਗੋਆ 'ਚ ਗੈਰ-ਕਾਨੂੰਨੀ ਢੰਗ ਨਾਲ ਬਾਰ ਚਲਾਉਣ ਦਾ ਆਰੋਪ ਲਗਾਇਆ ਸੀ। ਦੱਸ ਦਈਏ ਕਿ ਇਨ੍ਹਾਂ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਰਾਨੀ 'ਤੇ ਆਰੋਪ ਲਗਾਉਂਦੇ ਹੋਏ, ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਵੀ ਕੀਤੀ ਹੈ। ਇਰਾਨੀ ਨੇ ਤਿੰਨਾਂ ਆਗੂਆਂ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ।

ਇਸ ਵਿਚ ਕਿਹਾ ਗਿਆ ਹੈ ਕਿ ਜੇਕਰ ਕਾਂਗਰਸੀ ਆਗੂ ਬਿਨ੍ਹਾਂ ਸ਼ਰਤ ਮੁਆਫੀ ਨਹੀਂ ਮੰਗਦਾ ਅਤੇ ਆਪਣੇ ਆਰੋਪ ਵਾਪਸ ਲੈ ਲੈਂਦਾ ਹੈ, ਤਾਂ ਇਰਾਨੀ (Union Minister Smriti Irani) ਉਸ ਵਿਰੁੱਧ ਸਿਵਲ ਅਤੇ ਅਪਰਾਧਿਕ ਕਾਰਵਾਈ ਸ਼ੁਰੂ ਕਰੇਗੀ। ਇਰਾਨੀ ਵੱਲੋਂ ਭੇਜੇ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਕਾਂਗਰਸੀ ਆਗੂਆਂ ਨੇ ਮੰਤਰੀ ਦੀ ਜਵਾਨ ਧੀ, ਜੋ ਯੂਨੀਵਰਸਿਟੀ ਵਿੱਚ ਪਹਿਲੇ ਸਾਲ ਦੀ ਵਿਦਿਆਰਥਣ ’ਤੇ ਹਮਲਾ ਕੀਤਾ ਹੈ।

ਇਹ ਵੀ ਪੜ੍ਹੋ:- ਜੇਡੀਯੂ ਵਿਧਾਇਕਾ ਬੀਮਾ ਭਾਰਤੀ ਉੱਤੇ ਭੜਕੇ ਬਿਹਾਰ ਦੇ CM ਨਿਤੀਸ਼ ਕੁਮਾਰ ਕਿਹਾ ਜਿੱਥੇ ਜਾਣਾ ਜਾਓ

ਨੋਟਿਸ ਵਿੱਚ ਕਿਹਾ ਗਿਆ ਸੀ ਕਿ ਜੋਸ਼ ਇਰਾਨੀ ਨੇ ਕਦੇ ਵੀ ਕਿਸੇ ਬਾਰ ਜਾਂ ਵਪਾਰਕ ਅਦਾਰੇ ਨੂੰ ਚਲਾਉਣ ਲਈ ਲਾਇਸੈਂਸ ਲਈ ਅਰਜ਼ੀ ਨਹੀਂ ਦਿੱਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਗੋਆ ਵਿਚ ਆਬਕਾਰੀ ਵਿਭਾਗ ਦੁਆਰਾ ਉਨ੍ਹਾਂ ਨੂੰ ਕੋਈ ਕਾਰਨ ਦੱਸੋ ਨੋਟਿਸ ਨਹੀਂ ਭੇਜਿਆ ਗਿਆ ਹੈ, ਜਿਵੇਂ ਕਿ ਕਾਂਗਰਸੀ ਆਗੂਆਂ ਨੇ ਆਰੋਪ ਲਗਾਇਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.