ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਦਰਜ ਕੀਤੇ ਗਏ ਕੇਸ ਵਿੱਚ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸਿਸੋਦੀਆ ਦੇ ਵਕੀਲਾਂ ਵੱਲੋਂ ਬੁੱਧਵਾਰ ਨੂੰ ਹਾਈਕੋਰਟ 'ਚ ਸੁਣਵਾਈ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਦਿੱਲੀ ਹਾਈ ਕੋਰਟ ਨੇ ਇਸ ਪਟੀਸ਼ਨ ਉਤੇ ਅੱਜ ਸੁਣਵਾਈ ਕਰੇਗਾ। ਦੱਸ ਦਈਏ ਕਿ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਦੀ ਅਦਾਲਤ 'ਚ ਸੁਣਵਾਈ ਹੋਵੇਗੀ।
ਸੀਬੀਆਈ ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਸੀ ਰੱਦ: ਦੱਸ ਦਈਏ ਕਿ 31 ਮਾਰਚ ਨੂੰ ਹੇਠਲੀ ਅਦਾਲਤ (ਰੋਜ਼ ਐਵੇਨਿਊ ਕੋਰਟ) ਦੇ ਵਿਸ਼ੇਸ਼ ਸੀਬੀਆਈ ਜੱਜ ਐਮਕੇ ਨਾਗਪਾਲ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਸੀ ਕਿ ਪਹਿਲੀ ਨਜ਼ਰੇ ਸਿਸੋਦੀਆ ਹੀ ਇਸ ਮਾਮਲੇ ਦੀ ਸਾਜ਼ਿਸ਼ ਦਾ ਮਾਸਟਰਮਾਈਂਡ ਸੀ। 90-100 ਕਰੋੜ ਰੁਪਏ ਦੀ ਐਡਵਾਂਸ ਰਿਸ਼ਵਤ ਲੈਣ ਦੇ ਬਦਲੇ ਆਬਕਾਰੀ ਨੀਤੀ ਵਿੱਚ ਸ਼ਰਾਬ ਕਾਰੋਬਾਰੀਆਂ ਨੂੰ 12 ਫੀਸਦੀ ਕਮਿਸ਼ਨ ਦੇਣ ਦੀ ਵਿਵਸਥਾ ਕੀਤੀ ਗਈ ਸੀ। ਸਿਸੋਦੀਆ ਨੇ ਆਪਣੇ ਅਤੇ ਆਪਣੇ ਸਾਥੀਆਂ ਨੂੰ ਕਥਿਤ ਅਗਾਊਂ ਰਿਸ਼ਵਤ ਦੇ ਭੁਗਤਾਨ ਵਿੱਚ ਅਪਰਾਧਿਕ ਸਾਜ਼ਿਸ਼ ਵਿੱਚ ਸਭ ਤੋਂ ਮਹੱਤਵਪੂਰਨ ਅਤੇ ਪ੍ਰਮੁੱਖ ਭੂਮਿਕਾ ਨਿਭਾਈ ਹੈ।
ਜੱਜ ਨੇ ਸਿਸੋਦੀਆ ਨੂੰ ਕੇਸ ਦਾ ਮੁੱਖ ਆਰਕੀਟੈਕਟ ਕਰਾਰ ਦਿੰਦੇ ਹੋਏ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ। ਜੱਜ ਨੇ ਹੁਕਮ 'ਚ ਇਹ ਵੀ ਟਿੱਪਣੀ ਕੀਤੀ ਸੀ ਕਿ ਸਿਸੋਦੀਆ ਨੂੰ ਜ਼ਮਾਨਤ ਦੇਣ ਨਾਲ ਗਵਾਹ ਅਤੇ ਮਾਮਲੇ ਦੀ ਜਾਂਚ 'ਤੇ ਮਾੜਾ ਅਸਰ ਪੈ ਸਕਦਾ ਹੈ। ਸੀਬੀਆਈ ਦੇ ਵਕੀਲ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਮਾਮਲੇ ਦੀ ਜਾਂਚ ਨਾਜ਼ੁਕ ਮੋੜ 'ਤੇ ਹੈ। ਅਜਿਹੇ 'ਚ ਦੋਸ਼ੀਆਂ ਨੂੰ ਜ਼ਮਾਨਤ ਦੇਣਾ ਠੀਕ ਨਹੀਂ ਹੋਵੇਗਾ। ਇਸ ਤੋਂ ਬਾਅਦ ਹੀ ਆਮ ਆਦਮੀ ਪਾਰਟੀ ਨੇ ਸਿਸੋਦੀਆ ਦੀ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਜਾਣ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਸਿਸੋਦੀਆ ਦੇ ਵਕੀਲ ਨੇ ਹਾਈਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ।
ਇਹ ਵੀ ਪੜੋ: Love horoscope: ਕੀ ਪ੍ਰੇਮੀ ਨਾਲ ਹੋਵੇਗਾ ਮੇਲ, ਜਾਣੋ ਅੱਜ ਦਾ ਲਵ ਰਾਸ਼ੀਫਲ