ਮੁੰਬਈ: ਮਾਨਸੂਨ ਨੇ ਮਹਾਰਾਸ਼ਟਰ 'ਚ ਤਬਾਹੀ ਮਚਾਈ ਹੋਈ ਹੈ। ਰਾਜ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਕਾਰਨ ਕਈ ਥਾਵਾਂ 'ਤੇ ਹੜ ਵਰਗੀ ਸਥਿਤੀ ਪੈਦਾ ਹੋ ਗਈ ਹੈ। ਬਹੁਤ ਸਾਰੇ ਜ਼ਿਲ੍ਹੇ ਇਸ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਅਤੇ ਅਜੇ ਵੀ ਹਾਲਾਤ ਗੰਭੀਰ ਬਣੇ ਹੋਏ ਹਨ।
ਇਸ ਦੇ ਨਾਲ ਹੀ, ਰਾਜ ਦੇ ਰਾਏਗੜ ਜ਼ਿਲ੍ਹੇ ਵਿੱਚ ਭਾਰੀ ਬਰਸਾਤੀ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਏਗੜ ਦੇ ਜ਼ਿਲ੍ਹਾ ਕੁਲੈਕਟਰ ਨਿਧੀ ਚੌਧਰੀ ਨੇ ਕਿਹਾ ਕਿ ਬਚਾਅ ਕਾਰਜ ਅਜੇ ਵੀ ਜਾਰੀ ਹੈ। ਮੌਕੇ 'ਤੇ ਮੌਜੂਦ ਅਧਿਕਾਰੀਆਂ ਅਤੇ ਸਟਾਫ ਦੇ ਅਨੁਸਾਰ ਤਕਰੀਬਨ 50 ਹੋਰ ਲੋਕ ਮਲਬੇ ਹੇਠਾਂ ਫਸਣ ਦਾ ਖਦਸ਼ਾ ਹੈ।
ਇਹ ਵੀ ਪੜੋ: ਕਾਰਗਿਲ ਯੁੱਧ ਦੀ ਜਿੱਤ ਦੀ ਕਹਾਣੀ, ਭਾਰਤੀ ਫੌਜੀਆਂ ਦੀ ਜ਼ੁਬਾਨੀ