ਛੱਤੀਸਗੜ੍ਹ: ਰਾਏਪੁਰ ਏਅਰਪੋਰਟ 'ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੇ ਹੈਲੀਕਾਪਟਰ ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਦੋਵੇਂ ਪਾਇਲਟਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਪਰ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ। ਤਕਨੀਕੀ ਖਰਾਬੀ ਕਾਰਨ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਮੌਕੇ ਉੱਪਰ ਵੱਡੀ ਗਿਣਤੀ ਵਿੱਚ ਪੁਲਿਸ ਪਹੁੰਚੀ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਹਾਦਸਾ ਰਾਏਪੁਰ ਹਵਾਈ ਅੱਡੇ 'ਤੇ ਰਾਤ 9.10 ਵਜੇ ਵਾਪਰਿਆ ਹੈ। ਹੈਲੀਕਾਪਟਰ ਦੇ ਦੋ ਪਾਇਲਟ ਉਡਾਣ ਦਾ ਅਭਿਆਸ ਕਰ ਰਹੇ ਸਨ ਇਸ ਦੌਰਾਨ ਅਚਾਨਕ ਇਹ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ।
ਸੀਐਮ ਭੁਪੇਸ਼ ਬਘੇਲ ਨੇ ਟਵੀਟ ਕਰਕੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਰਾਏਪੁਰ ਦੇ ਹਵਾਈ ਅੱਡੇ 'ਤੇ ਸਰਕਾਰੀ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਸੂਚਨਾ ਮਿਲੀ ਹੈ।
ਇਸ ਦਰਦਨਾਕ ਹਾਦਸੇ ਵਿੱਚ ਸਾਡੇ ਦੋਵੇਂ ਪਾਇਲਟ ਕੈਪਟਨ ਪਾਂਡਾ ਅਤੇ ਕੈਪਟਨ ਸ਼੍ਰੀਵਾਸਤਵ ਦੀ ਦੁਖਦਾਈ ਮੌਤ ਹੋ ਗਈ ਹੈ। ਪ੍ਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਇਹ ਵੀ ਪੜ੍ਹੋ: ਦੱਖਣੀ ਦਿੱਲੀ 'ਚ ਅਤਿਕ੍ਰਮਣ ਵਿਰੁੱਧ ਕਾਰਵਾਈ ਦੌਰਾਨ ਸੁਰੱਖਿਆ ਬਲਾਂ ਦੀ ਤਾਇਨਾਤੀ, ਦੇਖੋ ਵੀਡੀਓ