ਦਿੱਲੀ: ਪੰਜਾਬ ਕਾਂਗਰਸ (Punjab Congress) ਵਿੱਚ ਚੱਲ ਰਹੇ ਕਲੇਸ਼ (Conflict) ਨੂੰ ਸੁਲਝਾਉਣ ਲਈ ਹਾਈਕਮਾਨ (High Command) ਵੱਲੋਂ ਬਣਾਈ ਗਈ 3 ਮੈਂਬਰੀ ਕਮੇਟੀ ਦੀ ਪਹਿਲੀ ਬੈਠਕ ਹੈ। ਇਸ ਤਿੰਨ ਮੈਂਬਰੀ ਕਮੇਟੀ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ (Harish Rawat), ਐਮਪੀ ਮਲਿਕਾਅਰਜੁਨ ਖੜਗੇ (Mallikarjun Kharge) ਅਤੇ ਸਾਬਕਾ ਐਮਪੀ ਜੈ ਪ੍ਰਕਾਸ਼ ਅਗਰਵਾਲ (Jai Prakash Aggarwal) ਹਨ।
ਇਹ ਵੀ ਪੜੋ: GST Council meeting: ਟੀਕਿਆਂ 'ਤੇ ਟੈਕਸ ਦੀ ਦਰ 'ਚ ਕੋਈ ਤਬਦੀਲੀ ਨਹੀਂ
ਮੀਟਿੰਗ ਤੋਂ ਪਹਿਲਾਂ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ (Harish Rawat) ਨੇ ਕਿਹਾ ਕਿ ਅਸੀਂ ਫੈਸਲਾ ਕਰਾਂਗੇ ਕਿ ਕੀ ਕਰਨਾ ਹੈ। ਉਹਨਾਂ ਨੇ ਕਿਹਾ ਕਿ ਪਾਰਟੀ ਨੇ ਸੀਨੀਅਰ ਲੀਡਰਾਂ ਦੀ ਕਮੇਟੀ ਗਠਨ ਕੀਤੀ ਤੇ ਸਾਡੀ ਸਾਥੀ ਇਸ ਦਾ ਸਨਮਾਨ ਕਰਨਗੇ। ਉਹਨਾਂ ਨੇ ਕਿਹਾ ਕਿ ਨਿਸ਼ਚਤ ਤੌਰ ’ਤੇ ਆਉਣ ਵਾਲੀਆਂ ਚੋਣਾਂ ਲਈ ਇਹ ਤਿਆਰੀ ਕੀਤੀ ਜਾ ਰਹੀ ਹੈ ਤੇ ਸਾਡੀ ਟੀਮ ਨੂੰ ਇੱਕ ਜੁੱਟ ਕੀਤਾ ਜਾ ਰਿਹਾ ਹੈ।
ਦੱਸਦਈਏ ਕਿ ਹਾਈਕਮਾਨ (High Command) ਵੱਲੋਂ ਗਠਿਤ 3 ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਦਿੱਲੀ ਪਾਰਟੀ ਦੇ ਮੁੱਖ ਦਫਤਰ ਵਿੱਚ ਹੈ। ਦਿੱਲੀ ਵਿੱਚ ਕਮੇਟੀ ਨਾਰਾਜ਼ ਚੱਲ ਰਹੇ ਵਿਧਾਇਕਾਂ ਅਤੇ ਮੰਤਰੀਆਂ ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਆਪਸ ਵਿੱਚ ਬੈਠਕ ਕਰਨਗੇ। ਇਸ ਤੋਂ ਪਹਿਲਾਂ ਬਾਗੀ ਗਰੁੱਪ ਵੱਲੋਂ ਹਾਈਕਮਾਨ ਵੱਲੋਂ ਗਠਿਤ ਕਮੇਟੀ ਨੂੰ ਵੀਡੀਓ ਕਾਨਫਰੰਸ ਰਾਹੀਂ ਬੈਠਕ ਕਰਨ ਤੋਂ ਇਹ ਕਹਿ ਕੇ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਉਨ੍ਹਾਂ ਦੇ ਫੋਨ ਟੇਪ ਹੋ ਸਕਦੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਵਿਚਾਲੇ ਪਿਛਲੇ ਦਿਨਾਂ ਤੋਂ ਕੋਲਡ ਵਾਰ ਚੱਲ ਰਹੀ ਹੈ ਤੇ ਨਵਜੋਤ ਸਿੰਘ ਸਿੱਧੂ ਟਵੀਟਾਂ ਰਾਂਹੀ ਕੈਪਟਨ ਉੱਤੇ ਵਾਰ ਕਰ ਰਹੇ ਹਨ। ਇਸ ਮਸਲੇ ਨੂੰ ਸੁਝਾਉਣ ਲਈ ਅਤੇ ਕੈਪਟਨ ਤੋਂ ਨਾਰਾਜ਼ ਚੱਲ ਰਹੇ ਵਿਧਾਇਕ ਅਤੇ ਮੰਤਰੀਆਂ ਲਈ ਇਹ ਕਮੇਟੀ ਬਣਾਈ ਗਈ ਹੈ।