ETV Bharat / bharat

ਅੰਮ੍ਰਿਤਪਾਲ ਦੀ ਪਟੀਸ਼ਨ 'ਤੇ ਹਾਈਕੋਰਟ ਸਖ਼ਤ: ਪੁੱਛਿਆ FIR ਦਰਜ ਹੋਣ ਤੋਂ ਬਾਅਦ ਹੋਈ ਗ੍ਰਿਫ਼ਤਾਰੀ, ਗੈਰ-ਕਾਨੂੰਨੀ ਕਿਵੇਂ ਹੋਈ ? - 23 ਅਪ੍ਰੈਲ ਨੂੰ ਹੋਈ ਸੀ ਅੰਮ੍ਰਿਤਪਾਲ ਗ੍ਰਿਫਤਾਰੀ

ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਅਤੇ ਬਾਕੀ ਸਾਥੀਆਂ ਦੀ ਗ੍ਰਿਫ਼ਤਾਰ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ ਪਾਈ ਗਈ ਸੀ। ਜਿਸ 'ਤੇ ਹਾਈਕਰੋਟ ਵੱਲੋਂ ਸਖ਼ਤ ਲਹਿਜੇ 'ਚ ਅੰਮ੍ਰਿਤਪਾਲ ਤੋਂ ਸਵਾਲ ਪੁੱਛੇ ਗਏ ਹਨ। ਪੜ੍ਹੋ ਪੂਰੀ ਖ਼ਬਰ....

ਅੰਮ੍ਰਿਤਪਾਲ ਦੀ ਪਟੀਸ਼ਨ 'ਤੇ ਹਾਈਕੋਰਟ ਸਖ਼ਤ: ਪੱੁਛਿਆ ਦਰਜ ਹੋਣ ਤੋਂ ਹੋਈ ਗ੍ਰਿਫ਼ਤਾਰੀ, ਗੈਰ-ਕਾਨੂੰਨੀ ਕਿਵੇਂ ਹੋਈ ?

author img

By

Published : Aug 12, 2023, 9:13 PM IST

Updated : Aug 12, 2023, 10:11 PM IST

ਚੰਡੀਗੜ੍ਹ: ਵਾਰਿਸ ਪੰਜਾਬ ਦੇ ਮੁਖੀ ਅਤੇ ਖਾਲਿਸਤਾਨੀ ਸਮੱਰਥਕਾਂ ਅੰਮ੍ਰਿਤਪਾਲ ਸਿੰਘ, ਗੁਰਮੀਤ ਬੁੱਕਣਵਾਲਾ, ਕੁਲਵੰਤ ਰਾਉਕੇ, ਭਗਵੰਤ ਸਿੰਘ ਉਰਫ ਬਾਜੇਕੇ ਅਤੇ ਬਸੰਤ ਸਿੰਘ ਤੋਂ ਪੰਜਾਬ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ 'ਤੇ ਪੁੱਛਗਿੱਛ ਕੀਤੀ ਹੈ। ਹਾਈਕੋਰਟ ਨੇ ਸਵਾਲ ਕੀਤਾ ਕਿ ਜਦੋਂ ਐਫਆਈਆਰ ਤੋਂ ਬਾਅਦ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਤਾਂ ਫਿਰ ਇਸ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਣ ਵਾਲੀ ਪਟੀਸ਼ਨ ਨੂੰ ਕਿਵੇਂ ਜਾਇਜ਼ ਮੰਨਿਆ ਜਾ ਸਕਦਾ ਹੈ। ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਦਲੀਲ ਦਿੱਤੀ ਕਿ ਉਹ ਇਸ ਕੇਸ ਵਿੱਚ ਸ਼ਾਮਲ ਨਹੀਂ ਸੀ। ਅਜਿਹੇ 'ਚ ਪੁਲਿਸ ਦੀ ਕਾਰਵਾਈ ਅਤੇ ਪਟੀਸ਼ਨਕਰਤਾਵਾਂ ਨੂੰ ਗ੍ਰਿਫਤਾਰ ਕਰਨਾ ਗਲਤ ਹੈ।ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਪਟੀਸ਼ਨ ਵਿੱਚ ਉਸ ਨੇ ਆਪਣੇ ਖ਼ਿਲਾਫ਼ ਚੱਲ ਰਹੀ ਕਾਰਵਾਈ ਨੂੰ ਰੱਦ ਕਰਨ ਅਤੇ ਪਟੀਸ਼ਨਰਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ।

23 ਅਪ੍ਰੈਲ ਨੂੰ ਹੋਈ ਸੀ ਅੰਮ੍ਰਿਤਪਾਲ ਗ੍ਰਿਫਤਾਰੀ: 23 ਅਪ੍ਰੈਲ 2023 ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਹਿਰਾਸਤ ਵਿੱਚ ਲਿਆ ਸੀ। ਅੰਮ੍ਰਿਤਪਾਲ ਸਿੰਘ ਨੇ ਰੋਡੇ ਪਿੰਡ ਦੇ ਇੱਕ ਗੁਰਦੁਆਰੇ ਵਿੱਚ ਆਤਮ ਸਮਰਪਣ ਕੀਤਾ। ਗ੍ਰਿਫਤਾਰੀ ਤੋਂ ਪਹਿਲਾਂ ਪਿੰਡ ਰੋਡੇ ਵਿੱਚ ਬੋਲਦਿਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਸੀ-ਇਹ ਜਰਨੈਲ ਸਿੰਘ ਭਿੰਡਰਾਂਵਾਲੀਆ ਦਾ ਜਨਮ ਸਥਾਨ ਹੈ। ਅਸੀਂ ਇੱਥੋਂ ਆਪਣਾ ਕੰਮ ਅੱਗੇ ਵਧਾ ਰਹੇ ਹਾਂ ਅਤੇ ਅਸੀਂ ਇੱਕ ਮਹੱਤਵਪੂਰਨ ਮੋੜ 'ਤੇ ਖੜੇ ਹਾਂ। ਉਨ੍ਹਾਂ ਆਖਿਆ ਸੀ ਕਿ ਪਿਛਲੇ ਇੱਕ ਮਹੀਨੇ ਤੋਂ ਜੋ ਹੋ ਰਿਹਾ ਹੈ, ਸਭ ਨੇ ਦੇਖਿਆ ਹੈ। ਜੇਕਰ ਇਹ ਸਿਰਫ ਗ੍ਰਿਫਤਾਰੀ ਦੀ ਗੱਲ ਹੁੰਦੀ ਤਾਂ ਉਹ ਗ੍ਰਿਫਤਾਰੀ ਤੋਂ ਨਹੀਂ ਡਰਦੇ। ਅਸੀਂ ਸਹਿਯੋਗ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਦੁਨੀਆ ਦੀ ਅਦਾਲਤ ਵਿੱਚ ਦੋਸ਼ੀ ਸਾਬਤ ਹੋ ਸਕਦੇ ਹਾਂ ਪਰ ਗੁਰੂ ਦੇ ਦਰਬਾਰ ਵਿਚ ਨਹੀਂ। ਇਕ ਮਹੀਨੇ ਬਾਅਦ ਫੈਸਲਾ ਕੀਤਾ, ਅਸੀਂ ਇਸ ਧਰਤੀ 'ਤੇ ਲੜੇ ਹਾਂ ਅਤੇ ਲੜਾਂਗੇ। ਝੂਠੇ ਕੇਸ ਪਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਗ੍ਰਿਫਤਾਰੀ ਅੰਤ ਨਹੀਂ ਸਗੋਂ ਸ਼ੁਰੂਆਤ ਹੈ।

ਅਜਨਾਲਾ ਹਿੰਸਾ ਕਿਉਂ ਹੋਈ? ਅੰਮ੍ਰਿਤਸਰ ਦੇ ਅਜਨਾਲਾ ਥਾਣੇ 'ਚ ਅੰਮ੍ਰਿਤਪਾਲ, ਉਸ ਦੇ ਸਾਥੀ ਤੂਫਾਨ ਸਿੰਘ ਸਮੇਤ ਕੁੱਲ 30 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਅੰਮ੍ਰਿਤਪਾਲ ਖਿਲਾਫ ਟਿੱਪਣੀ ਕਰਨ ਵਾਲੇ ਨੌਜਵਾਨ ਨੂੰ ਅਗਵਾ ਕਰਨ ਤੋਂ ਬਾਅਦ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ। ਦਰਅਸਲ 15 ਫਰਵਰੀ ਦੀ ਰਾਤ ਨੂੰ ਅਜਨਾਲਾ ਪਹੁੰਚੇ ਚਮਕੌਰ ਸਾਹਿਬ ਦੇ ਬਰਿੰਦਰ ਸਿੰਘ ਨੂੰ ਕੁਝ ਲੋਕਾਂ ਨੇ ਅਗਵਾ ਕਰ ਲਿਆ ਸੀ। ਬਰਿੰਦਰ ਸਿੰਘ 'ਤੇ ਜੰਡਿਆਲਾ ਗੁਰੂ (ਜਿੱਥੇ ਅੰਮ੍ਰਿਤਪਾਲ ਵੀ ਮੌਜੂਦ ਸੀ) ਨੇੜੇ ਮੋਟਰ 'ਤੇ ਹਮਲਾ ਕੀਤਾ ਗਿਆ। ਜਿਸ ਦੀ ਸ਼ਿਕਾਇਤ 'ਤੇ ਅੰਮ੍ਰਿਤਪਾਲ ਅਤੇ ਉਸਦੇ ਸਮਰਥਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਤੂਫਾਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਨਾਲ ਅੰਮ੍ਰਿਤਪਾਲ ਗੁੱਸੇ 'ਚ ਆ ਗਿਆ ਅਤੇ ਉਸ ਨੇ ਅਜਨਾਲਾ ਥਾਣੇ ਦੇ ਬਾਹਰ ਧਰਨਾ ਦਿੰਦੇ ਹੋਏ ਗ੍ਰਿਫਤਾਰੀ ਦਾ ਐਲਾਨ ਕਰ ਦਿੱਤਾ। ਐਸਪੀ ਹਰਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਹਮਲਾਵਰ ਆਪਣੇ ਨਾਲ ਤਲਵਾਰਾਂ ਅਤੇ ਬੰਦੂਕਾਂ ਲੈ ਕੇ ਆਏ ਸਨ। ਉਨ੍ਹਾਂ ਕੋਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਬੀੜ ਵੀ ਸੀ। ਅਜਿਹੀ ਹਾਲਤ ਵਿੱਚ ਸਿਪਾਹੀ ਪਿੱਛੇ ਹੱਟ ਗਏ ਸਨ।

Last Updated : Aug 12, 2023, 10:11 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.