ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਿੱਚ ਕੋਵਿਡ -19 ਨਾਲ ਸਬੰਧਿਤ ਸਥਿਤੀ ਅਤੇ ਮਹਾਮਾਰੀ ਨਾਲ ਲੜਨ ਲਈ ਟੀਕਾਕਰਨ ਮੁਹਿੰਮ ਦੀ ਸਮੀਖਿਆ ਕਰਨ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਇਹ ਜਾਣਾਕਾਰੀ ਸੂਤਰਾਂ ਤੋਂ ਹਵਾਲੇ ਤੋਂ ਪ੍ਰਾਪਤ ਹੋਈ ਹੈ।
ਪੀਐਮ ਮੋਦੀ ਦੀ ਇਹ ਬੈਠਕ ਸਤੰਬਰ ਅਤੇ ਅਕਤੂਬਰ ਵਿੱਚ ਦੇਸ਼ ਵਿੱਚ ਸੰਭਾਵਤ ਤੀਜੀ ਲਹਿਰ ਬਾਰੇ ਚਰਚਾ ਦੇ ਦੌਰਾਨ ਸਾਹਮਣੇ ਆਈ ਹੈ। ਕੱਲ੍ਹ ਭਾਰਤ ਵਿੱਚ ਕੋਰੋਨਾ ਵਾਇਰਸ (Corona virus) ਦੇ 34,973 ਨਵੇਂ ਮਾਮਲੇ ਸਾਹਮਣੇ ਆਏ, ਜੋ ਕਿ ਪਿਛਲੇ ਦਿਨ ਦੇ ਮੁਕਾਬਲੇ 19 ਫੀਸਦੀ ਘੱਟ ਹਨ। ਦੇਸ਼ ਦੇ ਸਰਗਰਮ ਮਾਮਲਿਆਂ ਦੀ ਗੱਲ ਕਰੀਏ ਤਾਂ ਇਹ ਕੁੱਲ ਮਾਮਲਿਆਂ 3,31,74,954 ਦਾ 1.18 ਫੀਸਦੀ ਹੈ।
ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨੂੰ ਦੇਸ਼ ਵਿੱਚ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਅਗਲੇ ਕੁਝ ਮਹੀਨਿਆਂ ਵਿੱਚ ਵੈਕਸੀਨ ਨਿਰਮਾਣ ਦੇ ਉਤਪਾਦਨ, ਸਪਲਾਈ ਅਤੇ ਪਾਈਪਲਾਈਨ ਦੀ ਸਮੀਖਿਆ ਕੀਤੀ ਹੈ। ਸੂਤਰਾਂ ਅਨੁਸਾਰ, "ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮੁੱਚੇ ਆਕਸਜੀਜਨ ਦੇ ਸਪਲਾਈ ਦੇ ਨਾਲ ਨਾਲ ਹੋਰ ਸਾਧਨਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਹੈ।
ਇਹ ਵੀ ਪੜ੍ਹੋ:ਮਥੁਰਾ ਅਤੇ ਵ੍ਰਿੰਦਾਵਨ ਨੂੰ ਲੈਕੇ ਯੋਗੀ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ