ਸ਼ਿਮਲਾ: ਹਿਮਾਚਲ ਕੈਡਰ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਤਰੁਣ ਕਪੂਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਤਰੁਣ ਕਪੂਰ 1987 ਬੈਚ ਦੇ ਆਈਏਐਸ ਅਧਿਕਾਰੀ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਤਰੁਣ ਕਪੂਰ 30 ਨਵੰਬਰ 2021 ਨੂੰ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਸਕੱਤਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ। ਹਿਮਾਚਲ ਪ੍ਰਦੇਸ਼ ਕੈਡਰ ਦੇ 1987 ਬੈਚ ਦੇ ਆਈਏਐਸ ਅਧਿਕਾਰੀ ਤਰੁਣ ਕਪੂਰ ਨੂੰ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ 2 ਸਾਲਾਂ ਲਈ ਕੀਤੀ ਗਈ ਹੈ। ਪ੍ਰਸੋਨਲ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਤਰੁਣ ਕਪੂਰ ਦਾ ਰੈਂਕ ਅਤੇ ਸਕੇਲ ਭਾਰਤ ਸਰਕਾਰ ਦੇ ਸਕੱਤਰ ਦੇ ਅਹੁਦੇ ਦੇ ਬਰਾਬਰ ਹੋਵੇਗਾ। ਤਰੁਣ ਕਪੂਰ ਇਸ ਤੋਂ ਪਹਿਲਾਂ ਜੰਗਲਾਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੋਂ ਇਲਾਵਾ ਸ਼ਹਿਰੀ ਵਿਕਾਸ ਸਮੇਤ ਕਈ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲ ਚੁੱਕੇ ਹਨ।
ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਕੈਡਰ ਦੇ 1994 ਬੈਚ ਦੇ ਆਈਏਐਸ ਅਧਿਕਾਰੀ ਹਰੀ ਰੰਜਨ ਰਾਓ ਅਤੇ ਬਿਹਾਰ ਕੈਡਰ ਦੇ 1994 ਬੈਚ ਦੇ ਆਈਏਐਸ ਅਧਿਕਾਰੀ ਆਤਿਸ਼ ਚੰਦਰਾ ਨੂੰ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਵਧੀਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ: ਪ੍ਰਸ਼ਾਂਤ ਕਿਸ਼ੋਰ ਨੇ ਬਿਹਾਰ ਤੋਂ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਦੇ ਦਿੱਤੇ ਸੰਕੇਤ