ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਰਾਤ ਭਰ ਚੱਲੇ ਮੁਕਾਬਲੇ 'ਚ ਹਿਜ਼ਬੁਲ ਮੁਜਾਹਿਦੀਨ ਦਾ ਇਕ ਕਮਾਂਡਰ ਮਾਰਿਆ ਗਿਆ। ਇਸ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ ਹੋ ਗਏ। ਇੱਕ ਨਾਗਰਿਕ ਵੀ ਜ਼ਖਮੀ ਹੋਇਆ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਟਵੀਟ ਕੀਤਾ, 'ਪ੍ਰਬੰਧਿਤ ਅੱਤਵਾਦੀ ਸੰਗਠਨ ਦਾ ਅੱਤਵਾਦੀ ਕਮਾਂਡਰ ਐਚਐਮ ਨਿਸਾਰ ਖਾਂਡੇ ਮਾਰਿਆ ਗਿਆ ਹੈ। ਇਕ ਏਕੇ 47 ਰਾਈਫਲ ਸਮੇਤ ਅਪਰਾਧਕ ਸਮੱਗਰੀ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਮੁਹਿੰਮ ਜਾਰੀ ਹੈ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਮੁੱਠਭੇੜ ਸ਼ੁੱਕਰਵਾਰ ਸ਼ਾਮ ਨੂੰ ਅਨੰਤਨਾਗ ਦੇ ਰਿਸ਼ੀਪੁਰਾ ਇਲਾਕੇ 'ਚ ਸ਼ੁਰੂ ਹੋਈ। ਉਨ੍ਹਾਂ ਨੇ ਕਿਹਾ ਕਿ ਅੱਤਵਾਦੀਆਂ ਨਾਲ ਸ਼ੁਰੂਆਤੀ ਗੋਲੀਬਾਰੀ 'ਚ ਤਿੰਨ ਫੌਜੀ ਅਤੇ ਇਕ ਨਾਗਰਿਕ ਜ਼ਖਮੀ ਹੋ ਗਏ।
-
#AnantnagEncounterUpdate: #Terrorist Commander of proscribed #terror outfit HM Nisar Khanday killed. #Incriminating materials, #arms & ammunition including 01 AK 47 rifle recovered. #Operation in progress: IGP Kashmir https://t.co/IcYO8dGHn9
— Kashmir Zone Police (@KashmirPolice) June 3, 2022 " class="align-text-top noRightClick twitterSection" data="
">#AnantnagEncounterUpdate: #Terrorist Commander of proscribed #terror outfit HM Nisar Khanday killed. #Incriminating materials, #arms & ammunition including 01 AK 47 rifle recovered. #Operation in progress: IGP Kashmir https://t.co/IcYO8dGHn9
— Kashmir Zone Police (@KashmirPolice) June 3, 2022#AnantnagEncounterUpdate: #Terrorist Commander of proscribed #terror outfit HM Nisar Khanday killed. #Incriminating materials, #arms & ammunition including 01 AK 47 rifle recovered. #Operation in progress: IGP Kashmir https://t.co/IcYO8dGHn9
— Kashmir Zone Police (@KashmirPolice) June 3, 2022
ਬੁਲਾਰੇ ਨੇ ਕਿਹਾ, ''ਸਾਰੇ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਸ਼੍ਰੀਨਗਰ ਦੇ 92 ਬੇਸ ਹਸਪਤਾਲ 'ਚ ਭੇਜ ਦਿੱਤਾ ਗਿਆ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਧਮਤਰੀ 'ਚ ਭਾਜਪਾ ਬੁਲਾਰੇ ਨੂਪੁਰ ਸ਼ਰਮਾ ਖਿਲਾਫ ਸੜਕਾਂ 'ਤੇ ਉਤਰੇ ਲੋਕ, ਜਾਣੋ ਕੀ ਹੈ ਮਾਮਲਾ?