ETV Bharat / bharat

'ਗ੍ਰਹਿ ਮੰਤਰੀ ਨੇ ਗੁਰ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਦਿੱਤਾ ਭਰੋਸਾ'

ਕੋਰੋਨਾ ਨੇ ਪੂਰੀ ਦੁਨੀਆਂ ਨੂੰ ਇੱਕ ਵਾਰ ਰੋਕ ਦਿੱਤਾ ਸੀ, ਇਸੇ ਦੇ ਚੱਲਦੇ ਬੇਸ਼ੱਕ ਹੁਣ ਮੁੱਖ ਗੱਡੀ ਲੀਹ ’ਤੇ ਆ ਰਹੀ ਹੈ, ਪਰ ਕੁਝ ਫੈਸਲੇ ਅਜੇ ਵੀ ਬਾਕੀ ਹਨ। ਇਹਨਾਂ ਵਿੱਚ ਇੱਕ ਮੁੱਖ ਹੈ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ (kartarpur corridor) ਜੋ ਕਿ ਕੋਰੋਨਾ ਸਮੇਂ ਤੋਂ ਹੀ ਬੰਦ ਹੈ। ਹੁਣ ਕਰਤਾਰਪੁਰ ਸਾਹਿਬ ਲਾਂਘਾ (kartarpur corridor) ਖੋਲ੍ਹਣ ਦੀ ਮੰਗ ਤੇਜ ਹੋ ਰਹੀ ਹੈ।

ਗ੍ਰਹਿ ਮੰਤਰੀ ਨੇ ਗੁਰੂ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਦਿੱਤਾ ਭਰੋਸਾ

author img

By

Published : Nov 15, 2021, 10:56 PM IST

ਨਵੀਂ ਦਿੱਲੀ: ਕਰਤਾਰਪੁਰ ਸਾਹਿਬ ਲਾਂਘਾ (kartarpur corridor), ਜਿਸ ਨੂੰ ਖੋਲ੍ਹਣ ਲਈ ਸਿੱਖ ਸੰਗਤ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਕਰ ਰਹੀ ਹੈ। ਉਥੇ ਹੀ ਪੰਜਾਬ ਭਾਜਪਾ (Punjab BJP) ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਹੈ, ਜਿਸ ਵਿੱਚ ਸੰਭਾਵਨਾ ਇਹ ਲਗਾਈ ਜਾ ਰਹੀ ਹੈ ਕਿ ਪੰਜਾਬ ਭਾਜਪਾ ਲੀਡਰਸ਼ਿਪ ਨੇ ਕਰਤਾਰਪੁਰ ਸਾਹਿਬ ਲਾਂਘਾ (kartarpur corridor) ਖੋਲ੍ਹਣ ਸਬੰਧੀ ਚਰਚਾ ਕੀਤੀ ਹੈ।

ਕੋਰੋਨਾ ਨੇ ਪੂਰੀ ਦੁਨੀਆਂ ਨੂੰ ਇੱਕ ਵਾਰ ਰੋਕ ਦਿੱਤਾ ਸੀ, ਇਸੇ ਦੇ ਚੱਲਦੇ ਬੇਸ਼ੱਕ ਹੁਣ ਮੁੱਖ ਗੱਡੀ ਲੀਹ ’ਤੇ ਆ ਰਹੀ ਹੈ, ਪਰ ਕੁਝ ਫੈਸਲੇ ਅਜੇ ਵੀ ਬਾਕੀ ਹਨ। ਇਹਨਾਂ ਵਿੱਚ ਇੱਕ ਮੁੱਖ ਹੈ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ (kartarpur corridor) ਜੋ ਕਿ ਕੋਰੋਨਾ ਸਮੇਂ ਤੋਂ ਹੀ ਬੰਦ ਹੈ। ਹੁਣ ਕਰਤਾਰਪੁਰ ਸਾਹਿਬ ਲਾਂਘਾ (kartarpur corridor) ਖੋਲ੍ਹਣ ਦੀ ਮੰਗ ਤੇਜ ਹੋ ਰਹੀ ਹੈ। ਬੀਤੇ ਦਿਨ ਪੰਜਾਬ ਭਾਜਪਾ (Punjab BJP) ਦੀ ਲੀਡਰਸ਼ਿਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਾਂਘਾ (kartarpur corridor) ਖੋਲ੍ਹਣ ਦੀ ਮੰਗ ਕੀਤੀ ਹੈ।

ਗ੍ਰਹਿ ਮੰਤਰੀ ਨੇ ਗੁਰੂ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਦਿੱਤਾ ਭਰੋਸਾ

ਉਥੇ ਹੀ ਹੁਣ ਪੰਜਾਬ ਭਾਜਪਾ (Punjab BJP) ਲੀਡਪਸ਼ਿਪ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਹੈ। ਇਸ ਵੀ ਸੰਭਾਵਨਾ ਇਹ ਜਤਾਈ ਜਾ ਰਹੀ ਹੈ ਕਿ ਪੰਜਾਬ ਭਾਜਪਾ (Punjab BJP) ਲੀਡਰਸ਼ਿਪ ਨੇ ਰਾਸ਼ਟਰਪਤੀ ਅੱਗੇ ਵੀ ਲਾਂਘਾ ਖੋਲ੍ਹਣ (kartarpur corridor) ਦੀ ਮੰਗ ਕੀਤੀ ਹੈ। ਇਸ ਸਬੰਧੀ ਅਜੇ ਪੁਸ਼ਟੀ ਨਹੀਂ ਹੈ ਕਿ ਕਿਹੜੇ-ਕਿਹੜੇ ਮੁੱਦਿਆ ਨੂੰ ਲੈ ਕੇ ਪੰਜਾਬ ਭਾਜਪਾ (Punjab BJP) ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ।

ਪੰਜਾਬ ਭਾਜਪਾ (Punjab BJP) ਲੀਡਰਸ਼ਿਪ ਨੇ ਜਿੱਥੇ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਕੀਤੀ। ਉਥੇ ਹੀ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ। ਦੱਸ ਦਈਏ ਕਿ ਇਸ ਦੌਰਾਨ ਪੰਜਾਬ ਭਾਜਪਾ (Punjab BJP) ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਭਾਜਪਾ ਦੇ ਦੋਵੇਂ ਜਨਰਲ ਮੰਤਰੀ ਦੁਸ਼ਯੰਤ ਗੌਤਮ, ਤਰੁਣ ਚੁੱਘ, ਪੰਜਾਬ ਭਾਜਪਾ ਦੇ ਜ਼ੋਨਲ ਇੰਚਾਰਜ ਸੌਦਾਨ ਸਿੰਘ ਅਤੇ ਕਈ ਹੋਰ ਆਗੂ ਮੌਜੂਦ ਸਨ।

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਦੋਂ ਸਾਡੇ ਸਹਿਯੋਗੀ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆ ਕਿ ਅਸੀਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲੈ ਕੇ ਬੇਨਤੀ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਪੰਜਾਬ ਅਤੇ ਦਿੱਲੀ ਤੋਂ ਭਾਜਪਾ ਦੇ ਵਫ਼ਦ ਨੂੰ ਗੁਰੂ ਪਰਵ (ਗੁਰੂ ਨਾਨਕ ਜੈਅੰਤੀ) ਤੋਂ ਪਹਿਲਾਂ 19 ਨਵੰਬਰ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦਾ ਭਰੋਸਾ ਦਿੱਤਾ।

ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਦਿੱਲੀ ਵਿੱਚ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, "ਗ੍ਰਹਿ ਮੰਤਰੀ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਸਾਰੇ ਜ਼ਰੂਰੀ ਕਦਮ ਚੁੱਕਣਗੇ ਤਾਂ ਜੋ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾ ਸਕੇ।"

ਸ਼ਰਮਾ ਨੇ ਕਿਹਾ ਕਿ ਕੋਵਿਡ ਮਹਾਮਾਰੀ ਕਾਰਨ ਕਰਤਾਰਪੁਰ ਲਾਂਘਾ ਲੰਬੇ ਸਮੇਂ ਤੋਂ ਬੰਦ ਹੈ ਅਤੇ ਹੁਣ ਜਦੋਂ ਭਾਰਤ ਨੇ ਕੋਵਿਡ ਵੈਕਸੀਨ ਦੀਆਂ 100 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਹਨ ਅਤੇ ਕੇਸ ਵੀ ਘੱਟ ਰਹੇ ਹਨ, ਸਰਕਾਰ ਯਕੀਨੀ ਤੌਰ 'ਤੇ ਇਸ ਲਾਂਘੇ ਨੂੰ ਦੁਬਾਰਾ ਖੋਲ੍ਹਣ ਜਾ ਰਹੀ ਹੈ।

ਭਾਜਪਾ ਨੇਤਾ ਸ਼ਰਮਾ ਨੇ ਕਿਹਾ, "ਪਹਿਲਾਂ, ਜਦੋਂ 15 ਕਿਲੋਮੀਟਰ ਅਧਿਕਾਰ ਖੇਤਰ ਸੀ, ਉਦੋਂ ਵੀ ਭਾਰਤ ਦੇ ਸੰਘੀ ਢਾਂਚੇ ਦੀ ਕੋਈ ਉਲੰਘਣਾ ਨਹੀਂ ਹੋਈ ਸੀ ਅਤੇ ਹੁਣ ਵੀ ਕੇਂਦਰ ਅਤੇ ਰਾਜਾਂ ਵਿਚਕਾਰ ਕੋਈ ਟਕਰਾਅ ਨਹੀਂ ਹੋਵੇਗਾ।" ਇਸ ਦੀ ਬਜਾਇ, ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਸਮੱਸਿਆ ਹੋ ਸਕਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.