ETV Bharat / bharat

ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਰਹੇ ਚੌਕਸ: ਅਮਿਤ ਸ਼ਾਹ

ਦੇਸ਼ ਦੀ ਅੰਦਰੂਨੀ ਸੁਰੱਖਿਆ ਅਤੇ ਬਾਹਰੀ ਸੁਰੱਖਿਆ ਦੇ ਮੱਦੇਨਜ਼ਰ ਅਮਿਤ ਸ਼ਾਹ ਨੇ ਪੁਲਿਸ ਪ੍ਰਮੁਖਾਂ ਨੂੰ ਚੌਕਸ ਕੀਤਾ ਹੈ। ਅਮਿਤ ਸ਼ਾਹ ਨੇ ਕਿਹਾ ਹੈ ਕਿ ਦੇਸ਼ ਨੂੰ ਬਾਹਰਲੀਆਂ ਤਾਕਤਾਂ ਦੇ ਨਾਲ ਨਾਲ ਅੰਦਰੂਨੀ ਤਾਕਤਾਂ ਦਾ ਖ਼ਤਰਾ ਵੀ ਵੱਧ ਰਿਹਾ ਹੈ।

ਅਮਿਤ ਸ਼ਾਹ
ਅਮਿਤ ਸ਼ਾਹ
author img

By

Published : Dec 3, 2020, 1:43 PM IST

ਨਵੀਂ ਦਿੱਲੀ: ਡੀਜ਼ੀਟਲ ਢੰਗ ਨਾਲ ਹੋ ਰਹੇ ਸੂਬਿਆਂ ਦੇ ਡੀਜੀਪੀ ਅਤੇ ਆਈਜੀਪੀ ਦੇ 55ਵੇਂ ਸਾਲਾਨਾ ਸੰਮੇਲਨ ਦੇ ਦੂਜੇ ਦਿਨ ਗ੍ਰਹਿ ਮੰਤਰੀ ਅਮਿਤ ਸਾਹ ਨੇ ਚੇਤਾਵਨੀ ਦਿੱਤੀ ਹੈ। ਅਮਿਤ ਸ਼ਾਹ ਨੇ ਕਿਹਾ ਹੈ ਕਿ ਦੇਸ਼ ਨੂੰ ਬਾਹਰਲੀਆਂ ਤਾਕਤਾਂ ਦੇ ਨਾਲ ਨਾਲ ਅੰਦਰੂਨੀ ਤਾਕਤਾਂ ਦਾ ਖ਼ਤਰਾ ਵੀ ਵੱਧ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੁਲਿਸ ਪ੍ਰਮੁੱਖਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।

  • Union Home Minister @AmitShah addressed the inaugural session of All India DGP/IGP Conference-2020 via video conferencing today in New Delhi.

    HM has also awarded Police Medals for meritorious service to the valiant officers virtually. pic.twitter.com/iPOWn1MMsK

    — गृहमंत्री कार्यालय, HMO India (@HMOIndia) December 2, 2020 " class="align-text-top noRightClick twitterSection" data=" ">

ਗ੍ਰਹਿ ਮੰਤਰੀ ਨੇ ਹਦਾਇਤ ਕੀਤੀ ਕਿ ਰਾਸ਼ਟਰੀ ਸੁਰੱਖਿਆ ’ਚ ਸੁਰੱਖਿਆ ਏਜੰਸੀਆਂ ਦੀ ਪਹੁੰਚ ਆਪਸੀ ਤਾਲਮੇਲ ਨਾਲ ਭਰਪੂਰ ਹੋਣੀ ਚਾਹੀਦੀ ਹੈ ਅਤੇ ਭਾਰਤ ਨੂੰ ਵਿਕਸਤ ਅਤੇ ਸੁਰੱਖਿਅਤ ਦੇਸ਼ ਬਣਾਉਣ ਦਾ ਟੀਚਾ ਹਾਸਲ ਕਰਨ ਲਈ ਕੰਮ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੱਬੇਪੱਖੀ ਅੱਤਵਾਦ ਦੇ ਖ਼ਤਰੇ ਨੂੰ ਰੋਕਣ ਲਈ ਰਾਜਾਂ ਨਾਲ ਮਿਲ ਕੇ ਇੱਕਜੁਟ ਕਾਰਵਾਈ ਕਰਨੀ ਚਾਹੀਦੀ ਹੈ। ਮੰਨਿਆ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਵਿੱਚ ਉੱਭਰੀਆਂ ਖੱਬੀਆਂ ਧਿਰਾਂ ਨੂੰ ਕੇਂਦਰ ਸਰਕਾਰ ਖਤਰੇ ਵਜੋਂ ਵੇਖ ਰਹੀ ਸੀ।

ਦੱਸਣਯੋਗ ਹੈ ਕਿ ਪਹਿਲਾਂ ਵੀ ਪ੍ਰਧਾਨ ਮੰਤਰੀ ਮੋਦੀ ਦੇਸ਼ ਦੀ ਅੰਦਰੂਨੀ ਸੁਰੱਖਿਆ ਦੀ ਸਥਿਤੀ ਬਾਰੇ ਜਾਣੂ ਕਰਵਾਉਂਦੇ ਰਹਿੰਦੇ ਹਨ। ਇਸ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸਾਹ ਨੂੰ ਅੰਦਰੂਨੀ ਸੁਰੱਖਿਆ ਦੀ ਹਾਲਤ ਦੀ ਸਮੀਖਿਆ ਪੇਸ਼ ਕੀਤੀ ਗਈ।

ਸਾਰੇ ਰਾਜਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਕੇਂਦਰ ਸਰਕਾਰ ਦੇ ਡੀਜੀਪੀ ਤੇ ਆਈਜੀਪੀ ਪੱਧਰ ਲਗਪਗ 250 ਅਧਿਕਾਰੀ ਡਿਜੀਟਲ ਤਰੀਕੇ ਨਾਲ ਚਾਰ-ਦਿਨਾ ਸੰਮੇਲਨ ਵਿੱਚ ਭਾਗ ਲੈ ਰਹੇ ਹਨ। ਇਸ ਮੌਕੇ ਗ੍ਰਹਿ ਮੰਤਰੀ ਨੇ ਬਹਾਦਰ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਖ਼ਾਸ ਸੇਵਾਵਾਂ ਲਈ ਪੁਲਿਸ ਮੈਡਲਾਂ ਨਾਲ ਵੀ ਸਨਮਾਨਿਤ ਕੀਤਾ।

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.