ETV Bharat / bharat

Clash between HSGMC and SGPC: ਕੁਰੂਕਸ਼ੇਤਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ 'ਚ HSGMC ਤੇ SGPC ਵਿਚਾਲੇ ਝੜਪ, ਦੇਖੋ ਵੀਡੀਓ - ਦਰਬਾਰ ਸਾਹਿਬ ਦੀ ਗੋਲਕ ਦੇ ਜਿੰਦਾ ਤੋੜ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਛੇਵੀਂ ਪਾਤਸ਼ਾਹੀ (ਕੁਰੂਕਸ਼ੇਤਰ) ਦੇ ਦਫ਼ਤਰ ਦਾ ਜਿੰਦੇ ਤੋੜ ਕੇ ਸੇਵਾ ਸੰਭਾਲਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਕੁਝ ਸਮਾਂ ਪਹਿਲਾਂ ਜਦੋਂ ਦੋਵੇਂ ਦਰਬਾਰ ਸਾਹਿਬ ਪੁੱਜੇ ਤਾਂ ਟਕਰਾਅ ਦੀ ਸਥਿਤੀ ਪੈਦਾ ਹੋ ਗਈ ਅਤੇ ਹੱਥੋਪਾਈ ਹੋ ਗਈ। ਇਸ ਮੌਕੇ ਬਲਜੀਤ ਸਿੰਘ ਦਾਦੂਵਾਲ ਹਰਿਆਣਾ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਵੀ ਹਾਜ਼ਰ ਸਨ।

Clash between HSGMC and SGPC
Clash between HSGMC and SGPC
author img

By

Published : Feb 20, 2023, 7:22 PM IST

Updated : Feb 20, 2023, 7:28 PM IST

Clash between HSGMC and SGPC IN KURUKSHETRA

ਹਰਿਆਣਾ/ ਕੁਰੂਕਸ਼ੇਤਰ: ਕੱਲ੍ਹ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਛੇਵੀਂ ਪਾਤਸ਼ਾਹੀ ਕੁਰੂਕਸ਼ੇਤਰ ਵਿੱਚ ਸੇਵਾ ਸੰਭਾਲ ਲਈ ਹੈ। ਜਿਸ ਵਿੱਚ ਹਰਿਆਣਾ ਕਮੇਟੀ ਨੇ ਦਰਬਾਰ ਸਾਹਿਬ ਦੀ ਗੋਲਕ ਦੇ ਜਿੰਦੇ (ਤਾਲੇ) ਤੋੜ ਕੇ ਆਪਣੇ ਤਾਲੇ ਲਗਾਏ ਸਨ। ਜਿਸ ਤੋਂ ਬਾਅਦ ਐਸਜੀਪੀਸੀ ਨੇ ਵਿਰੋਧ ਦਰਜ ਕਰਵਾਇਆ ਸੀ ਅਤੇ ਇਸ ਨੂੰ ਬੇਅਦਬੀ ਕਰਾਰ ਦਿੱਤਾ ਸੀ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੈੱਸ ਕਾਨਫਰੰਸ ਕਰਕੇ ਹਰਿਆਣਾ ਸਰਕਾਰ ਅਤੇ ਹਰਿਆਣਾ ਕਮੇਟੀ ਨੂੰ ਚਿਤਾਵਨੀ ਵੀ ਦਿੱਤੀ ਸੀ ਕਿ ਜੇਕਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਹਰ ਲੜਾਈ ਲੜਨ ਲਈ ਤਿਆਰ ਹੈ।

ਕੁਝ ਸਮਾਂ ਪਹਿਲਾਂ ਜਦੋਂ ਦੋਵੇਂ ਦਰਬਾਰ ਸਾਹਿਬ ਪੁੱਜੇ ਤਾਂ ਟਕਰਾਅ ਦੀ ਸਥਿਤੀ ਪੈਦਾ ਹੋ ਗਈ ਅਤੇ ਹੱਥੋਪਾਈ ਹੋ ਗਈ। ਇਸ ਮੌਕੇ ਬਲਜੀਤ ਸਿੰਘ ਦਾਦੂਵਾਲ ਅਤੇ ਹਰਿਆਣਾ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਵੀ ਹਾਜ਼ਰ ਸਨ। ਬਾਅਦ 'ਚ ਪੁਲਿਸ ਨੇ ਦਰਬਾਰ ਸਾਹਿਬ 'ਚੋਂ ਸ਼੍ਰੋਮਣੀ ਕਮੇਟੀ ਨੂੰ ਬਾਹਰ ਕੱਢੀਆ। ਉਹ ਕੁਝ ਲੋਕਾਂ ਨੂੰ ਗ੍ਰਿਫਤਾਰ ਕਰਕੇ ਆਪਣੇ ਨਾਲ ਲੈ ਗਏ। ਸ਼ਾਮ 5 ਵਜੇ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਸ਼੍ਰੋਮਣੀ ਕਮੇਟੀ ਹੈੱਡ ਕੁਆਟਰ ਅੰਮ੍ਰਿਤਸਰ ਵਿਖੇ ਸੱਦੀ ਗਈ ਹੈ, ਜਿੱਥੋਂ ਵੱਡੇ ਫੈਸਲੇ ਲਏ ਜਾ ਸਕਦੇ ਹਨ।

ਦੂਜੇ ਪਾਸੇ ਜੇਕਰ 2 ਮਹੀਨੇ ਪਹਿਲਾਂ ਦੀ ਗੱਲ ਕਰੀਏ ਤਾਂ ਅਦਾਲਤ ਵੱਲੋਂ ਹਰਿਆਣਾ ਦੇ ਸਿੱਖਾਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਜਾ ਚੁੱਕਾ ਹੈ ਪਰ ਉਸ ਤੋਂ ਬਾਅਦ ਵੀ ਹਰਿਆਣਾ ਦੇ ਗੁਰਦੁਆਰਿਆਂ ਵਿੱਚ ਸੇਵਾ ਪੰਜਾਬ ਦੀ ਸਿੱਖ ਕਮੇਟੀ ਹੀ ਸੰਭਾਲ ਰਹੀ ਹੈ। ਹਰਿਆਣਾ ਦੇ ਹੱਕ ਵਿੱਚ ਫੈਸਲਾ ਆਉਣ ਤੋਂ ਬਾਅਦ ਵੀ ਪੰਜਾਬ ਦੀ ਸਿੱਖ ਕਮੇਟੀ ਹਰਿਆਣੇ ਦੇ ਗੁਰਦੁਆਰਿਆਂ ਵਿੱਚ ਹਰਿਆਣਾ ਕਮੇਟੀ ਨੂੰ ਸੇਵਾ ਨਹੀਂ ਦੇ ਰਹੀ। ਜਿਸ ਕਾਰਨ ਹਰਿਆਣਾ ਸਿੱਖ ਮੈਨੇਜਮੈਂਟ ਕਮੇਟੀ ਨੇ ਛੇਵੀਂ ਪਾਤਸ਼ਾਹੀ ਕੁਰੂਕਸ਼ੇਤਰ ਗੁਰਦੁਆਰੇ ਦਾ ਜਿੰਦਾ ਤੋੜ ਕੇ ਐਤਵਾਰ ਨੂੰ ਹੀ ਇਸ ਦਾ ਨਵਾਂ ਜਿੰਦਾ ਲਗਾ ਦਿੱਤਾ ਅਤੇ ਸੂਚਨਾ ਮਿਲਦੇ ਹੀ ਪੰਜਾਬ ਦੀ ਸਿੱਖ ਪ੍ਰਬੰਧਕ ਕਮੇਟੀ ਛੇਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਗਈ ਅਤੇ ਇੱਥੇ ਹੰਗਾਮਾ ਸ਼ੁਰੂ ਕਰ ਦਿੱਤਾ। ਜਿਸ ਕਾਰਨ ਦੋਵਾਂ ਵਿਚਾਲੇ ਹੱਥੋਪਾਈ ਹੋ ਗਈ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਹਰਿਆਣਾ ਦੇ ਸਾਰੇ ਗੁਰਦੁਆਰਿਆਂ ਦੀ ਸੇਵਾ ਹਰਿਆਣਾ ਨੂੰ ਕਦੋਂ ਮਿਲਦੀ ਹੈ।

ਇਹ ਵੀ ਪੜ੍ਹੋ:- Special train for darshan: ਪੰਜ ਤਖਤਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਗੱਡੀ ਚਲਾਉਣ ਦਾ ਫੈਸਲਾ, ਪੰਜਾਬ ਭਾਜਪਾ ਨੇ ਪੀਐੱਮ ਮੋਦੀ ਦੀ ਕੀਤੀ ਸ਼ਲਾਘਾ

Last Updated : Feb 20, 2023, 7:28 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.