ਸ਼ਿਮੋਗਾ: ਕਰਨਾਟਕ ਦੇ ਸ਼ਿਮੋਗਾ ਜ਼ਿਲ੍ਹੇ 'ਚ ਵੀਰਵਾਰ ਰਾਤ ਨੂੰ ਇਕ ਵਿਸਫੋਟਕ ਭਰੇ ਟਰੱਕ 'ਚ ਧਮਾਕਾ ਹੋ ਗਿਆ, ਜਿਸ ਨਾਲ ਘੱਟੋ ਘੱਟ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਨੇੜਲੇ ਖੇਤਰ 'ਚ ਝਟਕੇ ਮਹਿਸੂਸ ਕੀਤੇ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।
ਸ਼ਿਮੋਗਾ ਦੇ ਜ਼ਿਲ੍ਹਾ ਕੁਲੈਕਟਰ ਨੇ ਦਿੱਤੀ ਜਾਣਕਾਰੀ
ਸ਼ਿਮੋਗਾ ਦੇ ਜ਼ਿਲ੍ਹਾ ਕੁਲੈਕਟਰ ਨੇ ਦੱਸਿਆ ਕਿ ਸ਼ੁਰੂਆਤ ਵਿੱਚ ਇਹ ਪਾਇਆ ਗਿਆ ਕਿ ਇੱਥੇ ਖੜੀ ਕਾਰ ਵਿੱਚ ਵਿਸਫੋਟਕ ਸਨ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਵਾਹਨ ਇੱਥੇ ਕਿਉਂ ਲਿਆਂਦਾ ਗਿਆ ਸੀ। ਹੁਣ ਤੱਕ, ਅਸੀਂ 2 ਲਾਸ਼ਾਂ ਬਰਾਮਦ ਕੀਤੀਆਂ ਹਨ। ਸੋਸ਼ਲ ਮੀਡੀਆ ਵਿੱਚ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ 10-15 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਦੁੱਖ ਦਾ ਕੀਤਾ ਪ੍ਰਗਟਾਵਾ
ਇਸ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲਿਆਂ ਪ੍ਰਤੀ ਦੁਖ ਜ਼ਾਹਰ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, "ਸ਼ਿਮੋਗਾ ਵਿੱਚ ਜਾਨ-ਮਾਲ ਦੇ ਨੁਕਸਾਨ ਤੋਂ ਦੁੱਖੀ ਹਾਂ।" ਪੀੜਤ ਪਰਿਵਾਰਾਂ ਨਾਲ ਹਮਦਰਦੀ ਹੈ ਕਿ ਜ਼ਖਮੀ ਲੋਕਾਂ ਦੇ ਠੀਕ ਹੋਣ ਦੀ ਅਰਦਾਸ ਕਰਦਾ ਹਾਂ। ਰਾਜ ਸਰਕਾਰ ਪ੍ਰਭਾਵਤ ਲੋਕਾਂ ਨੂੰ ਹਰ ਸੰਭਵ ਮਦਦ ਦੇ ਰਹੀ ਹੈ।
-
Pained by the loss of lives in Shivamogga. Condolences to the bereaved families. Praying that the injured recover soon. The State Government is providing all possible assistance to the affected: PM @narendramodi
— PMO India (@PMOIndia) January 22, 2021 " class="align-text-top noRightClick twitterSection" data="
">Pained by the loss of lives in Shivamogga. Condolences to the bereaved families. Praying that the injured recover soon. The State Government is providing all possible assistance to the affected: PM @narendramodi
— PMO India (@PMOIndia) January 22, 2021Pained by the loss of lives in Shivamogga. Condolences to the bereaved families. Praying that the injured recover soon. The State Government is providing all possible assistance to the affected: PM @narendramodi
— PMO India (@PMOIndia) January 22, 2021
ਜਾਣਕਾਰੀ ਮੁਤਾਬਕ ਸਾਰੇ ਮ੍ਰਿਤਕ ਬਿਹਾਰ ਦੇ ਰਹਿਣ ਵਾਲੇ ਸਨ, ਜੋ ਇਥੇ ਕੰਮ ਲਈ ਆਏ ਸਨ।
ਦੇਰ ਰਾਤ ਪੱਥਰ ਨੂੰ ਤੋੜਨ ਵਾਲੀ ਜਗ੍ਹਾ 'ਤੇ ਧਮਾਕਾ ਹੋਇਆ, ਜਿਸ ਨਾਲ ਨਾ ਸਿਰਫ਼ ਸ਼ਿਮੋਗਾ ਵਿੱਚ, ਬਲਕਿ ਨੇੜਲੇ ਚਿਕਮੰਗਲੁਰੂ ਅਤੇ ਦਾਵਣਗੇਰੇ ਜ਼ਿਲ੍ਹਿਆਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਚਸ਼ਮਦੀਦਾਂ ਦਾ ਕਹਿਣਾ ਹੈ ਕਿ ਵਿਸਫੋਟ ਇੰਨਾ ਜ਼ਬਰਦਸਤ ਸੀ ਕਿ ਮਕਾਨਾਂ ਦੇ ਸ਼ੀਸ਼ੇ ਟੁੱਟ ਗਏ ਅਤੇ ਸੜਕਾਂ 'ਤੇ ਤਰੇੜਾਂ ਵੀ ਆ ਗਈਆਂ। ਧਮਾਕੇ ਤੋਂ ਇੰਜ ਮਹਿਸੂਸ ਹੋਇਆ ਜਿਵੇਂ ਭੂਚਾਲ ਆਇਆ ਹੋਵੇ ਅਤੇ ਭੂ-ਵਿਗਿਆਨੀਆਂ ਨਾਲ ਸੰਪਰਕ ਕੀਤਾ ਗਿਆ ਹੋਵੇ।
ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਵੀ ਹੋਏ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਹੈ ਅਤੇ ਬਚਾਅ ਕਾਰਜ ਜਾਰੀ ਹੈ। ਖੇਤਰ ਨੂੰ ਘੇਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਧਮਾਕਾ ਸ਼ਿਮੋਗਾ ਸ਼ਹਿਰ ਤੋਂ 5-6 ਕਿਲੋਮੀਟਰ ਦੂਰ ਹੋਇਆ ਸੀ।
ਧਮਾਕਾ ਇੰਨਾ ਭਿਆਨਕ ਸੀ ਕਿ ਨੇੜਲੇ ਪਿੰਡ ਵਿੱਚ ਧੂੰਏ ਦਾ ਇੱਕ ਗੁਬਾਰ ਉੱਠਿਆ।