ETV Bharat / bharat

ਜੇਲ੍ਹ 'ਚ ਬੰਦ ਰਾਮ ਰਹੀਮ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ

ਰਾਮ ਰਹੀਮ ਇਸ ਸਮੇਂ ਸਾਧਵੀ ਬਲਾਤਕਾਰ ਮਾਮਲੇ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਰਣਜੀਤ ਸਿੰਘ ਕਤਲ ਕੇਸ ਦੀ ਸੁਣਵਾਈ ਅੱਜ ਪੰਚਕੂਲਾ ਅਦਾਲਤ ਵਿੱਚ ਮੁਕੰਮਲ ਹੋ ਗਈ ਹੈ। ਇਸ ਨਾਲ ਗੁਰਮੀਤ ਰਾਮ ਰਹੀਮ ਲਈ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ।

ਜੇਲ੍ਹ 'ਚ ਬੰਦ ਰਾਮ ਰਹੀਮ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ
ਜੇਲ੍ਹ 'ਚ ਬੰਦ ਰਾਮ ਰਹੀਮ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ
author img

By

Published : Aug 18, 2021, 5:59 PM IST

ਚੰਡੀਗੜ੍ਹ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ'ਚ ਬੰਦ ਹਨ। ਇਸ ਦੇ ਨਾਲ ਹੀ ਖ਼ਬਰ ਹੈ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ 'ਚ ਹੋਰ ਵਾਧਾ ਹੋ ਸਕਦਾ ਹੈ। ਇੱਕ ਹੋਰ ਮਾਮਲੇ ਵਿੱਚ ਉਸ 'ਤੇ ਸ਼ਿਕੰਜਾ ਕੱਸਿਆ ਜਾ ਸਕਦਾ ਹੈ।

ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਰਣਜੀਤ ਸਿੰਘ ਕਤਲ ਕੇਸ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਹੁਣ ਇਸ ਮਾਮਲੇ ਵਿੱਚ ਆਪਣਾ ਫੈਸਲਾ 24 ਅਗਸਤ ਨੂੰ ਸੁਣਾ ਸਕਦੀ ਹੈ। ਗੁਰਮੀਤ ਰਾਮ ਰਹੀਮ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਹਨ।

ਦੱਸ ਦਈਏ ਕਿ ਗੁਰਮੀਤ ਰਾਮ ਰਹੀਮ ਇਸ ਸਮੇਂ ਸਾਧਵੀ ਬਲਾਤਕਾਰ ਮਾਮਲੇ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਰਣਜੀਤ ਸਿੰਘ ਕਤਲ ਕੇਸ ਦੀ ਸੁਣਵਾਈ ਅੱਜ ਪੰਚਕੂਲਾ ਅਦਾਲਤ ਵਿੱਚ ਮੁਕੰਮਲ ਹੋ ਗਈ ਹੈ। ਇਸ ਨਾਲ ਗੁਰਮੀਤ ਰਾਮ ਰਹੀਮ ਲਈ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ।

ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਬੁੱਧਵਾਰ ਨੂੰ ਸੁਣਵਾਈ ਤੋਂ ਬਾਅਦ ਰਣਜੀਤ ਸਿੰਘ ਕਤਲ ਕੇਸ ਵਿੱਚ ਫੈਸਲਾ ਸੁਰੱਖਿਅਤ ਰੱਖ ਲਿਆ। ਪਿਛਲੀ ਸੁਣਵਾਈ ਵਿੱਚ ਅੰਤਮ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਸੁਣਵਾਈ ਦੌਰਾਨ ਅਦਾਲਤ ਨੇ ਮਾਮਲੇ ਦੀ ਅਗਲੀ ਤਰੀਕ 24 ਅਗਸਤ ਤੈਅ ਕੀਤੀ ਹੈ। ਇਸ ਦਿਨ ਇਸ ਮਾਮਲੇ ਵਿੱਚ ਫੈਸਲਾ ਸੀਬੀਆਈ ਅਦਾਲਤ ਵੱਲੋਂ ਸੁਣਾਇਆ ਜਾ ਸਕਦਾ ਹੈ।

ਇਸ ਮਾਮਲੇ ਵਿੱਚ ਗੁਰਮੀਤ ਰਾਮ ਰਹੀਮ ਦੇ ਨਾਲ ਕ੍ਰਿਸ਼ਨ ਲਾਲ, ਜਸਵੀਰ, ਸਬਦੀਲ ਅਤੇ ਅਵਤਾਰ ਵੀ ਦੋਸ਼ੀ ਹਨ। ਮੁੱਖ ਦੋਸ਼ੀ ਰਾਮ ਰਹੀਮ ਤੇ ਕ੍ਰਿਸ਼ਨਾ ਲਾਲ ਵੀਡੀਓ ਕਾਨਫਰੰਸਿੰਗ ਰਾਹੀਂ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ। ਮੁਲਜ਼ਮ ਅਵਤਾਰ, ਜਸਵੀਰ ਤੇ ਸਬਦੀਲ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ।

ਇਹ ਵੀ ਪੜ੍ਹੋ:ਪ੍ਰੇਮਿਕਾ ਪੜ੍ਹਾਈ 'ਚ ਸੀ ਕਮਜ਼ੋਰ, Boyfriend ਪੇਪਰ ਦੇਣ ਲਈ ਉਸਦੇ ਕੱਪੜੇ ਪਾ ਕੇ ਆ ਗਿਆ !

ETV Bharat Logo

Copyright © 2024 Ushodaya Enterprises Pvt. Ltd., All Rights Reserved.