ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਦਿਨ-ਬ-ਦਿਨ ਵਧਦੇ ਜਾ ਰਹੇ ਹਨ। ਜਿਸ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਇਲਾਕਿਆਂ ਵਿੱਚ ਲੌਕਡਾਊਨ ਲਗਾਉਣ ਦੇ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ। ਇਸ ਤਹਿਤ ਹੁਣ ਵਿਆਹ ਸ਼ਾਦੀ ਦੇ ਸਮਾਗਮਾਂ ਵਿੱਚ ਸਿਰਫ਼ 50 ਲੋਕ ਹੀ ਸ਼ਿਰਕਤ ਕਰ ਸਕਣਗੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਜੀਟਲ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਦਿੱਲੀ ਵਿੱਚ ਵਿਆਹ ਸਮਾਗਮਾਂ 'ਚ 200 ਦੀ ਥਾਂ ਹੁਣ ਸਿਰਫ਼ 50 ਲੋਕ ਹੀ ਸ਼ਾਮਲ ਹੋ ਸਕਣਗੇ। ਉਪਰਾਜਪਾਲ ਅਨਿਲ ਬੈਜਲ ਕੋਲ ਇਹ ਪ੍ਰਸਤਾਵ ਭੇਜਿਆ ਹੈ। ਉਪਰਾਜਪਾਲ ਤੋਂ ਇਸ ਦੀ ਮਨਜ਼ੂਰੀ ਮਿਲਦੇ ਹੀ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ।
ਦੱਸਦਈਏ ਕਿ ਦਿੱਲੀ 'ਚ ਕਰੀਬ 42,004 ਐਕਟਿਵ ਮਾਮਲੇ ਹਨ। ਮੰਗਲਵਾਰ ਨੂੰ 24 ਘੰਟਿਆਂ 'ਚ ਦਿੱਲੀ ਵਿੱਚ ਕੋਰੋਨਾ ਸੰਕ੍ਰਮਣ ਦੇ 6,396 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਦੋ ਦਿਨਾਂ 'ਚ ਸੰਕ੍ਰਮਣ ਦੇ ਚਾਰ ਹਜ਼ਾਰ ਤੋਂ ਜ਼ਿਆਦਾ ਮਾਮਲੇ ਦਰਜ ਕੀਤੇ ਗਏ ਸੀ।