ETV Bharat / bharat

Coronavirus Update: ਦੇਸ਼ ਵਿੱਚ ਕੋਰੋਨਾ ਦੇ 235 ਮਾਮਲੇ ਦਰਜ, 2 ਮੌਤਾਂ, ਪੰਜਾਬ ਵਿੱਚ 2 ਨਵੇਂ ਕੇਸ

author img

By

Published : Jun 4, 2023, 10:39 AM IST

Coronavirus Update: ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ, ਹਾਲਾਂਕਿ ਕੋਰੋਨਾ ਨਾਲ ਮੌਤਾਂ ਦਾ ਸਿਲਸਿਲਾ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ ਕੋਰੋਨਾ ਦੇ 235 ਮਾਮਲੇ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ ਪਿਛਲੇ 24 ਘੰਟਿਆ ਵਿੱਚ ਕੋਰੋਨਾ ਦੇ 2 ਨਵੇਂ ਕੇਸ ਦਰਜ ਹੋਏ ਹਨ।

Coronavirus Update, Covid 19
Coronavirus Update

ਨਵੀਂ ਦਿੱਲੀ: ਪਿਛਲੇ 24 ਘੰਟਿਆ ਅੰਦਰ ਨੂੰ ਦੇਸ਼ਭਰ ਵਿੱਚ ਕੋਰੋਨਾ ਦੇ 235 ਨਵੇਂ ਤਾਜ਼ਾ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,991, 380 ਹੋ ਚੁੱਕੇ ਹਨ। 235 ਨਵੇਂ ਮਾਮਲੇ ਸਾਹਮਣੇ ਆਉਂਣ ਨਾਲ ਕੋਰੋਨਾ ਦੇ ਕੁੱਲ ਐਕਟਿਵ 3, 502 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 467 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 56, 000 ਰਿਕਵਰੀਆਂ ਦਰਜ ਹੋਈਆਂ। ਉੱਥੇ ਹੀ, ਕੋਰੋਨਾ ਨਾਲ ਭਾਰਤ ਵਿੱਚ 2 ਕੋਰੋਨਾ ਪੀੜਤਾਂ ਦੀ ਮੌਤ ਦਰਜ ਹੋਈ ਹੈ, ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 878 ਹੋ ਚੁੱਕਾ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਸ਼ਨੀਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.81 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 310 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।

Coronavirus Update, Covid 19
ਦੇਸ਼ ਵਿੱਚ ਕੋਰੋਨਾ ਦੇ ਮਾਮਲੇ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 2 ਮਰੀਜ਼ ਹੀ ਸਾਹਮਣੇ ਆਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.07 ਫੀਸਦੀ ਦਰਜ ਹੋਈ ਹੈ। ਉੱਥੇ ਹੀ, 1 ਮਰੀਜ ਆਕਸੀਜਨ ਸਪੋਰਟ 'ਤੇ ਹਨ। ਪੰਜਾਬ ਵਿੱਚ ਸ਼ਨੀਵਾਰ ਨੂੰ ਕੋਰੋਨਾ ਦੇ ਕੁੱਲ 30 ਐਕਟਿਵ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਸ਼ਨੀਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 9 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 3, 090 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 2, 808 ਟੈਸਟਾਂ ਦੀ ਜਾਂਚ ਕੀਤੀ ਗਈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸ਼ਨੀਵਾਰ 3 ਜੂਨ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 587 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 30 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,566 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 72, 991 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.