ਬੈਂਗਲੁਰੂ: ਕਰਨਾਟਕ ਦੇ ਬੈਂਗਲੁਰੂ 'ਚ ਪਤੀ-ਪਤਨੀ ਦੇ ਰਿਸ਼ਤੇ ਨੂੰ ਗੰਧਲਾ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਇੱਕ ਪਤਨੀ ਨੇ ਆਪਣੇ ਪਤੀ ਖ਼ਿਲਾਫ਼ ਪੁਲਿਸ ਸਟੇਸ਼ਨ 'ਚ ਸ਼ਿਕਾਇਤ (Complaint against husband in police station) ਦਰਜ ਕਰਵਾਈ ਹੈ ਕਿ ਉਸ ਦਾ ਪਤੀ ਨਿੱਜੀ ਪਲਾਂ ਦੀ ਜਾਣਕਾਰੀ ਆਪਣੇ ਦੋਸਤਾਂ ਨਾਲ ਸਾਂਝੀ ਕਰਦਾ ਹੈ ਅਤੇ ਉਸ 'ਤੇ ਆਪਣੇ ਦੋਸਤਾਂ ਨਾਲ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਉਂਦਾ ਹੈ। 42 ਸਾਲ ਦੀ ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ਬੈਂਗਲੁਰੂ ਪੁਲਿਸ ਨੇ ਅੰਮ੍ਰਿਤਹਾਲੀ ਪੁਲਿਸ ਸਟੇਸ਼ਨ 'ਚ ਮਾਮਲਾ ਦਰਜ ਕੀਤਾ ਹੈ।
ਦੋਸਤਾਂ ਨਾਲ ਸਰੀਰਕ ਸਬੰਧਾਂ ਬਾਰੇ ਗੱਲ ਕੀਤੀ: ਪੁਲਿਸ ਨੇ ਦੱਸਿਆ ਕਿ ਪੀੜਤ ਔਰਤ ਅਤੇ ਮੁਲਜ਼ਮ ਪਤੀ (accused husband) ਦਾ ਸਾਲ 2007 'ਚ ਵਿਆਹ ਹੋਇਆ ਸੀ। ਇਸ ਜੋੜੇ ਦਾ 11 ਸਾਲ ਦਾ ਬੇਟਾ ਅਤੇ 10 ਸਾਲ ਦੀ ਬੇਟੀ ਹੈ। ਪੂਰਾ ਪਰਿਵਾਰ ਬੈਂਗਲੁਰੂ ਦੇ ਇੱਕ ਅਪਾਰਟਮੈਂਟ ਵਿੱਚ ਰਹਿੰਦਾ ਹੈ। ਇੱਕ ਦਿਨ ਪੀੜਤ ਦੀ ਪਤਨੀ ਆਪਣੇ ਪਤੀ ਨੂੰ ਬੁਲਾ ਰਹੀ ਸੀ, ਇਸ ਦੌਰਾਨ ਉਸ ਨੇ ਮੁਲਜ਼ਮ ਪਤੀ ਵੱਲੋਂ ਕੀਤੀਆਂ ਮੋਬਾਇਲ ਚੈਟਾਂ ਨੂੰ ਦੇਖਿਆ ਤਾਂ ਉਸ ਨੂੰ ਪਤਾ ਲੱਗਾ ਕਿ ਪਤੀ ਨੇ ਆਪਣੇ ਦੋਸਤਾਂ ਨਾਲ ਉਨ੍ਹਾਂ ਦੇ ਸਰੀਰਕ ਸਬੰਧਾਂ ਬਾਰੇ ਗੱਲ ਕੀਤੀ ਸੀ।
ਜਾਨੋਂ ਮਾਰਨ ਦੀ ਧਮਕੀ: ਇਸ ਤੋਂ ਇਲਾਵਾ ਉਸ ਨੂੰ ਪਤਾ ਲੱਗਾ ਕਿ ਉਹ ਆਪਣੇ ਦੋਸਤਾਂ ਨਾਲ ਸੈਕਸ ਵਰਕਰਾਂ ਬਾਰੇ (Talk about sex workers with friends) ਵੀ ਗੱਲ ਕਰਦਾ ਸੀ। ਔਰਤ ਨੇ ਸ਼ਿਕਾਇਤ ਵਿੱਚ ਇਲਜ਼ਾਮ ਲਾਇਆ ਕਿ ਜਦੋਂ ਉਸ ਨੇ ਇਸ ਬਾਰੇ ਆਪਣੇ ਪਤੀ ਤੋਂ ਪੁੱਛਿਆ ਤਾਂ ਮੁਲਜ਼ਮ ਪਤੀ ਨੇ ਧਮਕੀ ਦਿੱਤੀ ਕਿ ਉਹ ਬੱਚਿਆਂ ਦਾ ਪਾਲਣ-ਪੋਸ਼ਣ ਨਹੀਂ ਕਰੇਗਾ ਅਤੇ ਇਸ ਬਾਰੇ ਕਿਸੇ ਨੂੰ ਦੱਸਣ 'ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਪੁਲਿਸ ਨੇ ਦੱਸਿਆ ਕਿ ਔਰਤ ਦੇ ਮਾਤਾ-ਪਿਤਾ ਦੀ ਮੌਜੂਦਗੀ 'ਚ ਇਸ ਸਬੰਧੀ ਦੋਵਾਂ ਵਿਚਾਲੇ ਗੱਲਬਾਤ ਹੋਈ।
- SYL Controversy: ਹਰਿਆਣਾ ਦੇ ਮੁੱਖ ਮੰਤਰੀ ਨੇ ਸੀਐਮ ਮਾਨ ਨੂੰ ਲਿਖਿਆ ਪੱਤਰ, ਕਿਹਾ- SYL ਨਹਿਰ ਦੇ ਨਿਰਮਾਣ ਨਾਲ ਜੁੜੇ ਹਰ ਮੁੱਦੇ 'ਤੇ ਚਰਚਾ ਲਈ ਹਾਂ ਤਿਆਰ
- NITHARI CASE: ਸਜ਼ਾ-ਏ-ਮੌਤ ਤਹਿਤ ਜੇਲ੍ਹ ਬੰਦ ਮੁਲਜ਼ਮਾਂ ਸੁਰਿੰਦਰ ਕੋਲੀ ਅਤੇ ਪੰਧੇਰ ਨੂੰ ਇਲਾਹਾਬਾਦ ਹਾਈ ਕੋਰਟ ਨੇ ਕੀਤਾ ਬਰੀ, ਨਿਠਾਰੀ ਕੇਸ 'ਚ ਹੋਈ ਸੀ ਮੌਤ ਦੀ ਸਜ਼ਾ
- SC Rejects Pregnancy Termination Plea: ਸੁਪਰੀਮ ਕੋਰਟ ਨੇ 26 ਹਫ਼ਤਿਆਂ ਵਿੱਚ ਗਰਭਪਾਤ ਕਰਨ ਦੀ ਆਗਿਆ ਦੇਣ ਤੋਂ ਕੀਤਾ ਇਨਕਾਰ
ਪੁਲਿਸ ਨੇ ਦੱਸਿਆ ਕਿ ਪੀੜਤ ਔਰਤ ਦੇ ਮਾਤਾ-ਪਿਤਾ ਨੇ ਦੋਵਾਂ ਵਿਚਾਲੇ ਸੁਲ੍ਹਾ ਕਰਵਾ ਦਿੱਤੀ ਪਰ ਫਿਰ ਵੀ ਦੋਵੇਂ ਇਸ ਗੱਲ ਨੂੰ ਲੈ ਕੇ ਬਹਿਸ ਕਰਦੇ ਰਹੇ। ਔਰਤ ਦਾ ਇਲਜ਼ਾਮ ਹੈ ਕਿ ਉਸ ਦਾ ਪਤੀ ਪਿਛਲੇ ਕੁੱਝ ਮਹੀਨਿਆਂ ਤੋਂ ਉਸ ਨੂੰ ਆਪਣੇ ਦੋਸਤਾਂ ਨਾਲ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕਰ ਰਿਹਾ ਹੈ। ਫਿਲਹਾਲ ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਅਮ੍ਰਿਤਹਾਲੀ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।