ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਨੇ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ ਕੋਰੋਨਾਵਾਇਰਸ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਹਨ। ਭਾਰਤ ਵਿੱਚ ਕੋਵਿਡ-19 ਦੇ 324 ਨਵੇਂ ਮਾਮਲੇ ਸਾਹਮਣੇ ਦਰਜ ਹੋਏ, ਜਿਸ ਨਾਲ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 87, 820 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 2, 791 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 219 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤ ਚੁੱਕੇ ਹਨ।
ਕੋਰੋਨਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਐਤਵਾਰ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 99 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 54, 254 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,64,22,209 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਸ਼ਨੀਵਾਰ ਨੂੰ ਕੋਵਿਡ-19 ਲਈ 93,326 ਨਮੂਨਿਆਂ ਦੀ ਜਾਂਚ ਕੀਤੀ ਗਈ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਹੋਇਆ ਹੈ। ਇੱਥੇ ਇਹ ਵੀ, ਦੱਸ ਦਈਏ ਕਿ ਐਤਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ 5, ਜਲੰਧਰ ਤੋਂ ਇੱਕ ਅਤੇ ਰੋਪੜ ਤੋਂ ਪੰਜ ਮਰੀਜ਼ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤ ਚੁੱਕੇ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਬੀਤੇ ਦਿਨ 41 ਐਕਟਿਵ ਮਾਮਲੇ ਦਰਜ ਕੀਤੇ ਗਏ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੋਰੋਨਾਵਾਇਰਸ ਕੇਸਾਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਤਵਾਰ 5 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 689 ਹੋ ਗਈ ਹੈ। ਇਸ ਤੋਂ ਇਲਾਵਾ 41 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 133 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।
ਇਹ ਵੀ ਪੜ੍ਹੋ: Maharashtra News: 15 ਸਾਲਾ ਲੜਕੀ ਨੇ ਯੂਟਿਊਬ 'ਤੇ ਵੀਡੀਓ ਦੇਖ ਕੇ ਬੱਚੇ ਨੂੰ ਦਿੱਤਾ ਜਨਮ, ਬੱਚੇ ਦੀ ਮੌਤ