ETV Bharat / bharat

Coronavirus Update : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 379 ਨਵੇਂ ਮਾਮਲੇ, ਇੱਕ ਮੌਤ, ਜਾਣੋ, ਪੰਜਾਬ 'ਚ ਕੋਰੋਨਾ ਦੇ ਹਾਲਾਤ - ਭਾਰਤ ਦਾ ਕੋਰੋਨਾ ਰਿਕਰਵਰੀ ਰੇਟ

Coronavirus Update : ਪਿਛਲੇ 24 ਘੰਟਿਆਂ ਵਿੱਚ ਭਾਰਤ 'ਚ ਕੋਰੋਨਾ ਵਾਇਰਸ ਦੇ 379 ਨਵੇਂ ਮਾਮਲੇ ਦਰਜ ਹੋਏ ਹਨ। ਇਸ ਦੇ ਨਾਲ ਹੀ, ਕੋਰੋਨਾ ਦੇ ਐਕਟਿਵ ਕੇਸਾਂ ਵਿੱਚ ਵਾਧਾ ਹੋਇਆ ਹੈ। ਜੇਕਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਦੀ ਦੇਖੀਏ, ਤਾਂ ਵੀਰਵਾਰ ਨੂੰ ਕੋਰੋਨਾ ਦੇ 4 ਨਵੇਂ ਮਾਮਲੇ ਦਰਜ ਹੋਏ।

Coronavirus Update
Coronavirus Update : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 379 ਨਵੇਂ ਮਾਮਲੇ, ਇੱਕ ਮੌਤ, ਜਾਣੋ, ਪੰਜਾਬ 'ਚ ਕੋਰੋਨਾ ਦੇ ਹਾਲਾਤ
author img

By

Published : Mar 10, 2023, 7:47 AM IST

ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਨੇ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ ਕੋਰੋਨਾ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਗਏ ਹਨ। ਭਾਰਤ ਵਿੱਚ ਕੋਵਿਡ-19 ਦੇ 379 ਨਵੇਂ ਮਾਮਲੇ ਸਾਹਮਣੇ ਦਰਜ ਹੋਏ। ਇਸ ਨਾਲ ਵੀਰਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 89, 072 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 3,177 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 277 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤ ਚੁੱਕੇ ਹਨ।

ਭਾਰਤ ਦਾ ਕੋਰੋਨਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਵੀਰਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.99 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 55, 119 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,64,34,000 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਕੋਵਿਡ-19 ਲਈ 36,368 ਨਮੂਨੇ ਕੋਰੋਨਾ ਜਾਂਚ ਲਈ ਲਏ ਗਏ ਹਨ।

Coronavirus Update, Corona Positive Case
Coronavirus Update : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 379 ਨਵੇਂ ਮਾਮਲੇ, ਇੱਕ ਮੌਤ, ਜਾਣੋ, ਪੰਜਾਬ 'ਚ ਕੋਰੋਨਾ ਦੇ ਹਾਲਾਤ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਚਾਰ ਨਵੇਂ ਮਾਮਲੇ ਦਰਜ ਹੋਏ, ਜਦਕਿ ਵੀਰਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ 07 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਇਨ੍ਹਾਂ ਵਿੱਚ ਬਠਿੰਡਾ ਤੋਂ ਇੱਕ, ਫ਼ਤਹਿਗੜ੍ਹ ਸਾਹਿਬ ਤੋਂ 1, ਜਲੰਧਰ ਤੋਂ 1, ਪਠਾਨਕੋਟ ਤੋਂ 1, ਪਟਿਆਲਾ ਤੋਂ 2 ਅਤੇ ਮੋਹਾਲੀ ਤੋਂ 1 ਕੋਰੋਨਾਵਾਇਰਸ ਤੋਂ ਠੀਕ ਹੋਣ ਵਾਲੇ ਸ਼ਾਮਲ ਹਨ।

ਕੋਰੋਨਾ ਦੇ ਨਵੇਂ ਮਾਮਲੇ: ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਚਾਰ ਦਰਜ ਕੀਤੀ ਗਈ ਹੈ। ਇਨ੍ਹਾਂ ਚੋਂ ਜਲੰਧਰ ਤੋਂ ਹੀ 3 ਅਤੇ ਮੋਹਾਲੀ ਤੋਂ 1 ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਦਰਜ ਕੀਤੇ ਗਏ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੋਰੋਨਾਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਵੀਰਵਾਰ 9 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 722 ਹੋ ਗਈ ਹੈ। ਇਸ ਤੋਂ ਇਲਾਵਾ 44 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 165 ਜਣੇ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ਇਹ ਵੀ ਪੜ੍ਹੋ: Punjab Budget 2023 Live Updates : ਪੰਜਾਬ ਬਜਟ ਅੱਜ, ਸਿਹਤ ਤੇ ਸਿੱਖਿਆ ਲਈ ਫੰਡ ਵੱਧਣ ਦੀ ਉਮੀਦ

ETV Bharat Logo

Copyright © 2024 Ushodaya Enterprises Pvt. Ltd., All Rights Reserved.