ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਨੇ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ ਕੋਰੋਨਾ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਹਨ। ਭਾਰਤ ਵਿੱਚ ਕੋਵਿਡ-19 ਦੇ 456 ਨਵੇਂ ਮਾਮਲੇ ਸਾਹਮਣੇ ਦਰਜ ਹੋਏ, ਜਿਸ ਨਾਲ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 89, 968 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 3,406 ਹੋ ਗਏ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 343 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤ ਚੁੱਕੇ ਹਨ। ਉੱਥੇ ਹੀ, ਕੋਰੋਨਾ ਵਾਇਰਸ ਨਾਲ ਇਕ ਮੌਤ ਵੀ ਦਰਜ ਕੀਤੀ ਗਈ।
ਕੋਰੋਨਾ ਰਿਕਰਵਰੀ ਰੇਟ ਦਰਜ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਸ਼ਨੀਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 99 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 55, 782 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,64,48,377 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਸੋਮਵਾਰ ਨੂੰ ਕੋਵਿਡ-19 ਲਈ 90,549 ਨਮੂਨਿਆਂ ਦੀ ਜਾਂਚ ਕੀਤੀ ਗਈ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਸ਼ਨੀਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 06 ਨਵੇਂ ਮਾਮਲੇ ਦਰਜ ਹੋਏ ਹਨ, ਜਦਕਿ ਸ਼ਨੀਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਚਾਰ ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ। ਇਨ੍ਹਾਂ ਵਿੱਚ ਗੁਰਦਾਸਪੁਰ ਤੋਂ 2 ਅਤੇ ਹੁਸ਼ਿਆਰਪੁਰ ਤੋਂ 2 ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਲੋਕ ਦਰਜ ਹਨ।
06 ਕੋਰੋਨਾ ਦੇ ਨਵੇਂ ਮਾਮਲੇ: ਸ਼ਨੀਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 06 ਦਰਜ ਕੀਤੀ ਗਈ ਹੈ। ਇਨ੍ਹਾਂ ਚੋਂ ਅੰਮ੍ਰਿਤਸਰ ਤੋਂ 2, ਜਲੰਧਰ ਤੋਂ 1, ਕਪੂਰਥਲਾ ਤੋਂ 1, ਲੁਧਿਆਣਾ ਤੋਂ 1 ਅਤੇ ਤਰਨਤਾਰਨ ਤੋਂ 1 ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸ਼ਨੀਵਾਰ 11 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 732 ਹੋ ਗਈ ਹੈ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਦੇ 42 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 175 ਜਣੇ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ: Hukamnama 12 March 2023 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ