ETV Bharat / bharat

Coronavirus Update: ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਪਾਜ਼ੇਟਿਵ ਦੇ 333 ਨਵੇਂ ਮਾਮਲੇ, ਪੰਜਾਬ 'ਚ 6 ਕੇਸ ਦਰਜ - ਪੰਜਾਬ ਵਿੱਚ ਕੋਰੋਨਾ

Coronavirus Update : ਭਾਰਤ ਵਿੱਚ ਕੋਰੋਨਾ ਸਥਿਤੀ ਉੱਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਹੈ। ਪਿਛਲੇ 24 ਘੰਟਿਆਂ ਵਿੱਚ ਭਾਰਤ 'ਚ ਕੋਰੋਨਾ ਵਾਇਰਸ ਦੇ 333 ਨਵੇਂ ਮਾਮਲੇ ਦਰਜ ਹੋਏ ਹਨ, ਇਸ ਦੇ ਨਾਲ ਹੀ, ਕੋਰੋਨਾ ਨਾਲ ਦੋ ਦੀ ਮੌਤ ਹੋਈ ਹੈ। ਜੇਕਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਦੀ ਦੇਖੀਏ, ਤਾਂ ਸ਼ਨੀਵਾਰ ਨੂੰ ਛੇ ਨਵੇਂ ਕੋਰੋਨਾ ਮਾਮਲੇ ਦਰਜ ਹੋਏ ਹਨ।

Coronavirus Update, Corona Positive Case
Coronavirus Update
author img

By

Published : Mar 5, 2023, 6:57 AM IST

Updated : Mar 5, 2023, 7:32 AM IST

ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ ਕੋਰੋਨਾਵਾਇਰਸ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਗਏ ਹਨ। ਭਾਰਤ ਵਿੱਚ ਕੋਵਿਡ-19 ਦੇ 333 ਨਵੇਂ ਮਾਮਲੇ ਸਾਹਮਣੇ ਦਰਜ ਹੋਏ, ਜਿਸ ਨਾਲ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 87, 496 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 2, 686 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 170 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ।

ਕੋਰੋਨਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 99 ਪ੍ਰਤੀਸ਼ਤ ਰਿਕਰਵਰੀ ਰੇਟ ਦਰਜ ਹੋਇਆ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 54, 035 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,64,15,484 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਸ਼ਨੀਵਾਰ ਨੂੰ ਕੋਵਿਡ-19 ਲਈ 1,03,170 ਨਮੂਨਿਆਂ ਦੀ ਜਾਂਚ ਕੀਤੀ ਗਈ।

Coronavirus Update, Corona Positive Case
ਕੋਰੋਨਾ ਅਪਡੇਟ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਸ਼ਨੀਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 06 ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ ਇਹ ਵੀ, ਦੱਸ ਦਈਏ ਕਿ ਸ਼ਨੀਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਦੋ, ਹੁਸ਼ਿਆਰਪੁਰ ਤੋਂ ਇੱਕ ਅਤੇ ਕਪੂਰਥਲਾ ਤੋਂ ਇੱਕ ਮਰੀਜ਼ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤਿਆ ਹੈ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਬੀਤੇ ਦਿਨ 46 ਐਕਟਿਵ ਮਾਮਲੇ ਦਰਜ ਕੀਤੇ ਗਏ।

ਕੋਰੋਨਾ ਦੇ 06 ਨਵੇਂ ਮਾਮਲੇ ਦਰਜ : ਪੰਜਾਬ ਵਿੱਚ ਕੋਰਨਾ ਵਾਇਰਸ ਦੇ ਛੇ ਪਾਜ਼ੀਟਿਵ ਮਾਮਲੇ ਦਰਜ ਹੋਏ ਹਨ। ਇਨ੍ਹਾਂ ਚੋਂ ਗੁਰਦਾਸਪੁਰ ਤੋਂ ਦੋ, ਫਿਰੋਜ਼ਪੁਰ ਤੋਂ ਇੱਕ, ਫਤਹਿਗੜ੍ਹ ਸਾਹਿਬ ਤੋਂ 1, ਹੁਸ਼ਿਆਰਪੁਰ ਤੋਂ 1 ਅਤੇ ਮਲੇਰਕੋਟਲਾ ਤੋਂ 1 ਕੋਰੋਨਾ ਪਾਜ਼ੀਟਿਵ ਮਾਮਲੇ ਦਰਜ ਹੋਏ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੋਰੋਨਾਵਾਇਰਸ ਕੇਸਾਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸ਼ਨੀਵਾਰ 4 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 689 ਹੋ ਗਈ ਹੈ। ਇਸ ਤੋਂ ਇਲਾਵਾ 46 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 128 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ਇਹ ਵੀ ਪੜ੍ਹੋ: Weekly Rashifal (4 ਮਾਰਚ ਤੋਂ 11 ਮਾਰਚ 2023 ਤੱਕ): ਅਚਾਰੀਆ ਪੀ ਖੁਰਾਨਾ ਤੋਂ ਜਾਣੋ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ ਕਿਵੇਂ ਰਹੇਗਾ ਤੁਹਾਡਾ ਹਫ਼ਤਾ

Last Updated : Mar 5, 2023, 7:32 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.