ਨਵੀਂ ਦਿੱਲੀ / ਪੰਜਾਬ : ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਗਏ ਹਨ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ, ਭਾਰਤ ਵਿੱਚ ਕੋਵਿਡ-19 ਦੇ 1,133 ਨਵੇਂ ਮਾਮਲੇ ਦਰਜ ਹੋਏ। ਇਸ ਨਾਲ ਬੁੱਧਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 98, 118 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲੇ ਵੀ 7, 026 ਹੋ ਗਏ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 662 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤ ਚੁੱਕੇ ਹਨ। ਉੱਥੇ ਹੀ, ਕੋਰੋਨਾ ਵਾਇਰਸ ਨਾਲ, ਬੁੱਧਵਾਰ ਨੂੰ 4 ਮੌਤਾਂ ਹੋਈਆਂ ਹਨ।
ਕੋਰੋਨਾ ਰਿਕਰਵਰੀ ਰੇਟ ਦਰਜ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਬੁੱਧਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.79 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 60, 279 ਹੋ ਗਈ ਹੈ। ਰੋਜ਼ਾਨਾ ਲਾਗ ਦਰ 1.09 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 0.98 ਫੀਸਦੀ ਦਰ ਹੋਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,65,21,180 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਕੋਵਿਡ-19 ਲਈ 1,03,831 ਨਮੂਨੇ ਜਾਂਚ ਲਈ ਲਏ ਗਏ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 14 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਗੁਰਦਾਸਪੁਰ-2, ਹੁਸ਼ਿਆਰਪੁਰ-2, ਮੋਹਾਲੀ-1, ਜਲੰਧਰ-2, ਲੁਧਿਆਣਾ-2, ਫਿਰੋਜ਼ਪੁਰ-1, ਪਟਿਆਲਾ-1, ਬਠਿੰਡਾ-2 ਅਤੇ ਰੋਪੜ-1 ਕੋਰੋਨਾ ਦੇ ਨਵੇਂ ਮਾਮਲੇ ਦਰਜ ਹੋਏ ਹਨ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਬੁੱਧਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 18 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤ ਗਏ, ਜਿਨ੍ਹਾਂ ਵਿੱਚ ਜਲੰਧਰ-2, ਅੰਮ੍ਰਿਤਸਰ-2,ਹੁਸ਼ਿਆਰਪੁਰ-3,ਕਪੂਰਥਲਾ-3,ਲੁਧਿਆਣਾ-3, ਮੋਹਾਲੀ-4 ਅਤੇ ਨਵਾਂ ਸ਼ਹਿਰ-1 ਕੋਰੋਨਾ ਵਾਇਰਸ ਪੀੜਤ ਠੀਕ ਹੋ ਕੇ ਵਾਪਸ ਘਰ ਪਰਤ ਗਏ ਹਨ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਬੁੱਧਵਾਰ 22 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 873 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 97 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,516 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 260 ਜਣੇ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।
H3N2 ਤੋਂ ਬੱਚਣ ਲਈ ਵਰਤੋਂ ਸਾਵਧਾਨੀਆਂ : H3N2 ਇਨਫਲੂਐਂਜ਼ਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੁਝ ਦਿਨਾਂ ਵਿੱਚ ਇਸ ਦੇ 420 ਤੋਂ ਵੱਧ ਮਾਮਲੇ ਦਰਜ ਹੋਏ ਹਨ। ਕੇਂਦਰ ਸਰਕਾਰ ਨੇ ਸੂਬਿਆਂ ਨੂੰ ਵੀ ਐਡਵਾਇਜ਼ਰੀ ਜਾਰੀ ਕੀਤੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਇਨਫੈਕਸ਼ਨ ਹੋਣ ਤੋਂ ਬੱਚਣ ਲਈ ਸਾਵਧਾਨ ਰਹਿਣਾ ਜ਼ਰੂਰੀ ਹੈ। ਡਾਕਟਰਾਂ ਮੁਤਾਬਕ, H3N2 ਲੱਛਣ ਦਿਖੇ ਜਾਣ 'ਤੇ ਤੁਰੰਤ ਆਰਟੀਪੀਸੀਆਰ ਕਰਵਾ ਲੈਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਵਧੀਆਂ ਕਿਸਮ ਦੇ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ। ਸਮੇਂ-ਸਮੇਂ ਉੱਤੇ ਹੱਥ ਧੋਂਦੇ ਰਹਿਣਾ, ਇਸ ਤੋਂ ਇਲਾਵਾ, H3N2 ਪੀੜਤ ਮਰੀਜ਼ਾਂ ਦੇ ਸੰਪਰਕ 'ਚ ਆਉਣ ਤੋਂ ਬਚਣਾ ਚਾਹੀਦਾ ਹੈ।
ਇਹ ਵੀ ਪੜ੍ਹੋ: Rani Hockey Turf: ਦੇਸ਼ ਵਿੱਚ ਪਹਿਲੀ ਵਾਰ ਇਸ ਮਹਿਲਾ ਖਿਡਾਰਨ ਦੇ ਨਾਂ 'ਤੇ ਬਣਿਆ ਸਟੇਡੀਅਮ